ਬੌਲੀਵੁੱਡ ’ਚ ਭੈਣ-ਭਰਾਵਾਂ ਦਾ ਜਲਵਾ !    ‘ਸਾਂਢ ਕੀ ਆਂਖ’ ਮਹਿਲਾ ਸਸ਼ਕਤੀਕਰਨ ਦੀ ਦਾਸਤਾਨ !    ਵੱਖਰੇ ਅੰਦਾਜ਼ ਵਾਲਾ ਮਜ਼ਾਹੀਆ ਅਦਾਕਾਰ ਮਿਰਜ਼ਾ ਮੁਸ਼ੱਰਫ਼ !    ਬਹੁਪੱਖੀ ਪ੍ਰਤਿਭਾ: ਮਾਈਕਲਐਂਜਲੋ !    ਕਾਵਿਮਈ ਲੋਕ ਖੇਡਾਂ !    ਮੇਲਾ ਗ਼ਦਰੀ ਬਾਬਿਆਂ ਦਾ !    ਜਿਨ੍ਹਾਂ ਹਿੰਮਤ ਯਾਰ ਬਣਾਈ…... !    ਸਿਆਣਪ !    ਖ਼ੂਬਸੂਰਤ ਪੰਛੀ ਕਿਰਮਚੀ ਨੜੀ !    ਸਮਾਜਿਕ ਜ਼ਿੰਮੇਵਾਰੀ ਸਮਝਣ ਵਾਲਾ ਨਿਰਦੇਸ਼ਕ !    

ਬਾਬਾ ਨਾਨਕ ਦੇ ਅਯੁੱਧਿਆ ਦੌਰੇ ਤੋਂ ਰਾਮ ਜਨਮਭੂਮੀ ਹੋਣ ਦੇ ਪ੍ਰਮਾਣ: ਸੁਪਰੀਮ ਕੋਰਟ

Posted On November - 10 - 2019

ਗੁਰਦੁਆਰਾ ਬੇਰ ਸਾਹਿਬ ਵਿੱਚ ਦਰਸ਼ਨ ਲਈ ਜਾਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਤੋਤਾ ਸਿੰਘ।

ਨਵੀਂ ਦਿੱਲੀ, 9 ਨਵੰਬਰ
ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਅੱਜ ਨਿਬੇੜਾ ਕਰਦਿਆਂ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਜਾਣ ਦਾ ਵੀ ਹਵਾਲਾ ਦਿੱਤਾ ਹੈ ਜਿਥੇ ਉਨ੍ਹਾਂ 1510-11 ਈਸਵੀ ’ਚ ਭਗਵਾਨ ਰਾਮ ਦੀ ਜਨਮਭੂਮੀ ’ਤੇ ਚਰਨ ਪਾਏ ਸਨ। ਸੁਪਰੀਮ ਕੋਰਟ ਮੁਤਾਬਕ ਇਹ ਹਵਾਲਾ ਹਿੰਦੂਆਂ ਦੇ ਵਿਸ਼ਵਾਸ ਕਿ ਵਿਵਾਦਤ ਥਾਂ ਭਗਵਾਨ ਰਾਮ ਦੇ ਜਨਮ ਅਸਥਾਨ ਨਾਲ ਸਬੰਧਤ ਹੈ, ਦੀ ਹਮਾਇਤ ਕਰਦਾ ਹੈ। ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਦੌਰੇ ਦਾ ਜ਼ਿਕਰ ਉਸ ਸਮੇਂ ਹੋ ਰਿਹਾ ਹੈ ਜਦੋਂ ਦੁਨੀਆਂ ਭਰ ’ਚ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਜਨਮ ਸਾਖੀਆਂ ’ਚ ਇਸ ਗੱਲ ਦਾ ਜ਼ਿਕਰ ਹੈ ਕਿ ਗੁਰੂ ਨਾਨਕ ਦੇਵ ਜੀ ਅਯੁੱਧਿਆ ਗਏ ਸਨ ਜਿਥੇ ਉਨ੍ਹਾਂ ਭਗਵਾਨ ਰਾਮ ਦੇ ਜਨਮ ਅਸਥਾਨ ਦੇ ਦਰਸ਼ਨ ਕੀਤੇ ਸਨ। ਇਹ ਹਵਾਲੇ ਕੇਸ ਦੌਰਾਨ ਸਾਂਝੇ ਕੀਤੇ ਗਏ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਜੱਜਾਂ ’ਤੇ ਆਧਾਰਿਤ ਸੰਵਿਧਾਨਕ ਬੈਂਚ ਨੇ ਕਿਹਾ ਕਿ ਇਕ ਜੱਜ ਨੇ ਭਗਵਾਨ ਰਾਮ ਦੇ ਜਨਮ ਅਸਥਾਨ ਬਾਰੇ ਵੱਖਰੀ ਰਾਏ ਦਰਜ ਕਰਵਾਈ ਹੈ। ਇਸ ਜੱਜ ਦਾ ਨਾਮ ਨਹੀਂ ਦੱਸਿਆ ਗਿਆ ਹੈ ਪਰ ਉਸ ਨੇ ਕਿਹਾ ਕਿ ਰਾਮ ਜਨਮਭੂਮੀ ਦੀ ਅਸਲ ਥਾਂ ਬਾਰੇ ਕੋਈ ਪੁਖ਼ਤਾ ਸਮੱਗਰੀ ਨਹੀਂ ਹੈ ਪਰ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਜਾਣ ਤੋਂ ਸਾਬਿਤ ਹੁੰਦਾ ਹੈ ਕਿ ਸ਼ਰਧਾਲੂ 1528 ਈਸਵੀ ਤੋਂ ਪਹਿਲਾਂ ਵੀ ਉਥੇ ਭਗਵਾਨ ਰਾਮ ਦੀ ਜਨਮਭੂਮੀ ਦੇ ਦਰਸ਼ਨ ਕਰਨ ਜਾਂਦੇ ਸਨ। ਸੁਪਰੀਮ ਕੋਰਟ ’ਚ ਦੱਸਿਆ ਗਿਆ ਹੈ ਕਿ ਬਾਬਰੀ ਮਸਜਿਦ ਮੁਗਲ ਬਾਦਸ਼ਾਹ ਬਾਬਰ ਨੇ 1528 ਈਸਵੀ ’ਚ ਬਣਵਾਈ ਸੀ। ਜੱਜ ਨੇ ਕਿਹਾ ਕਿ ਭਗਵਾਨ ਰਾਮ ਦੇ ਜਨਮ ਅਸਥਾਨ ਬਾਬਤ ਵਾਲਮੀਕਿ ਰਾਮਾਇਣ ਅਤੇ ਸਕੰਦ ਪੁਰਾਣ ਸਮੇਤ ਹੋਰ ਧਾਰਮਿਕ ਗ੍ਰੰਥਾਂ ਤੋਂ ਮਿਲਦੇ ਵੇਰਵਿਆਂ ਨੂੰ ਆਧਾਰਹੀਣ ਨਹੀਂ ਮੰਨਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਚਾਰ ਨੰਬਰ ਮੁਕੱਦਮੇ ਦੇ ਇਕ ਗਵਾਹ ਨੇ ਸਿੱਖ ਧਰਮ ਨਾਲ ਸਬੰਧਤ ਕਈ ਇਤਿਹਾਸਕ ਵੇਰਵਿਆਂ ਅਤੇ ਜਨਮ ਸਾਖੀਆਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਬਾਬਾ ਨਾਨਕ ਨੇ ਅਯੁੱਧਿਆ ’ਚ ਸ੍ਰੀ ਰਾਮ ਜਨਮਭੂਮੀ ਮੰਦਰ ਦੇ ਦਰਸ਼ਨ ਕੀਤੇ ਸਨ।
ਪੀਟੀਆਈ

ਵਿਦੇਸ਼ੀ ਰਾਜਦੂਤਾਂ ਨੂੰ ਅਯੁੱਧਿਆ ਫੈਸਲੇ ਤੋਂ ਜਾਣੂ ਕਰਵਾਇਆ

ਨਵੀਂ ਦਿੱਲੀ, 9 ਨਵੰਬਰ
ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਵਿਵਾਦ ’ਤੇ ਅੱਜ ਆਏ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਤੋਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਰੂਸ, ਇਰਾਨ ਅਤੇ ਫਰਾਂਸ ਸਮੇਤ ਹੋਰਨਾਂ ਮੁਲਕਾਂ ਦੇ ਰਾਜਦੂਤਾਂ ਨੂੰ ਜਾਣੂ ਕਰਵਾਇਆ ਹੈ। ਅਧਿਕਾਰੀਆਂ ਨੇ ਦੱਖਣ ਪੂਰਬ ਏਸ਼ੀਆ, ਲਾਤੀਨੀ ਅਮਰੀਕਾ, ਅਫਰੀਕਾ ਤੇ ਖਾੜੀ ਅਤੇ ਯੂਰਪੀ ਮੁਲਕਾਂ ਦੇ ਰਾਜਦੂਤਾਂ ਨੂੰ ਫੈਸਲੇ ਦੇ ਪੱਖਾਂ ਅਤੇ ਕੇਸ ਦੇ ਪਿਛੋਕੜ ਤੋਂ ਜਾਣੂ ਕਰਵਾਇਆ। ਭਾਰਤ ਦੇ ਕੁੱਝ ਅਹਿਮ ਭਾਈਵਾਲ ਦੇਸ਼ਾਂ ਦੇ ਰਾਜਦੂਤਾਂ ਨੂੰ ਇਕੱਲੇ ਇਕੱਲੇ ਤੌਰ ਉੱਤੇ ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ਖ਼ੁਦ ਜਾਣਕਾਰੀ ਦਿੱਤੀ ਹੈ।
-ਪੀਟੀਆਈ


Comments Off on ਬਾਬਾ ਨਾਨਕ ਦੇ ਅਯੁੱਧਿਆ ਦੌਰੇ ਤੋਂ ਰਾਮ ਜਨਮਭੂਮੀ ਹੋਣ ਦੇ ਪ੍ਰਮਾਣ: ਸੁਪਰੀਮ ਕੋਰਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.