ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਰੈਲੀ

Posted On November - 11 - 2019

ਬਠਿੰਡਾ ਵਿੱਚ ਸਾਈਕਲ ਰੈਲੀ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। -ਫੋਟੋ: ਵਿਜੇ ਕੁਮਾਰ

ਮਨੋਜ ਸ਼ਰਮਾ
ਬਠਿੰਡਾ, 10 ਨਵੰਬਰ
ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਨਵੰਬਰ ਤੋਂ ਸ਼ੁਰੂ ਕਰਵਾਏ ਗਏ ਸਮਾਗਮਾਂ ਦੀ ਲੜੀ ਤਹਿਤ ਅੱਜ ਪੁਲੀਸ ਪਬਲਿਕ ਸਕੂਲ ਤੋਂ ਸਾਈਕਲ ਰੈਲੀ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗੁਜ਼ਰਦੀ ਹੋਈ ਕਿਲ੍ਹਾ ਮੁਬਾਰਕ ’ਚ ਸਮਾਪਤ ਹੋਈ। ਸਾਈਕਲ ਰੈਲੀ ਵਿੱਚ ਵਿਦਿਆਰਥੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਲਗਭਗ 1000 ਸਾਈਕਲ ਸਵਾਰਾਂ ਨੇ ਸ਼ਮੂਲੀਅਤ ਕੀਤੀ। ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਈਕਲ ਦੀ ਵਰਤੋਂ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਅਤੇ ਵਾਤਾਵਰਨ ਨੂੰ ਬਚਾਉਣ ਲਈ ਉਤਸ਼ਾਹਤ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮਗਰੋਂ ਰੋਜ਼ ਗਾਰਡਨ ਵਿੱਚ ਸੱਭਿਆਚਾਰਕ ਪ੍ਰੋਗਰਾਮ, ਪੌਦੇ ਲਗਾਉਣ ਦੀ ਮੁਹਿੰਮ, ਲਾਈਵ ਪੇਂਟਿੰਗ, ਕਵੀਸ਼ਰੀ ਅਤੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਵਿੱਤ ਮੰਤਰੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਥਾਹ ਮਹੱਤਵ ਵਾਲੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਜੋਗਰਜ਼ ਪਾਰਕ ਵਿੱਚ ਬੂਟੇ ਲਗਾਏ ਅਤੇ ਬਾਅਦ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵੀਸ਼ਰੀ, ਸਿੱਖ ਰੈਜੀਮੈਂਟ ਦੁਆਰਾ ਬੈਂਡ-ਮਲਵਈ ਗਿੱਧਾ ਅਤੇ ਲਾਈਵ ਪੇਂਟਿੰਗ ਸਮੇਤ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਇਸ ਤੋਂ ਇਲਾਵਾ ਡੈਫ ਐਂਡ ਡੰਬ ਸਕੂਲ ਦੇ ਬੱਚਿਆਂ, ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗ, ਲੇਪਰਜ਼ ਕਲੋਨੀ (ਕੁਸ਼ਟ ਆਸ਼ਰਮ) ਦੇ ਲੋਕਾਂ ਨੇ ਵਿੱਤ ਮੰਤਰੀ, ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਫ਼ਸਰਾਂ ਨਾਲ ਫ਼ਲਦਾਰ ਤੇ ਛਾਂਦਾਰ ਬੂਟੇ ਵੀ ਲਗਾਏ। ਮਨਪ੍ਰੀਤ ਨੇ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਵੀ ਵੰਡੇ। ਅਨੰਤ ਆਸ਼ਰਮ (ਨਥਾਣਾ) ਅਤੇ ਡੈਫ਼ ਐਂਡ ਡੰਬ ਤੋਂ ਲਿਆਂਦੇ ਛੋਟੇ ਬੱਚਿਆਂ ਨੂੰ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਸਰਕਾਰੀ ਰਿਹਾਇਸ਼ ’ਚ ਪ੍ਰੋਗਰਾਮ ਦੀ ਸ਼ੁਰੂਆਤ ਹੋਣ ਦੇ ਸਮੇਂ ਤੱਕ ਦੇਖਭਾਲ ਲਈ ਰੱਖਿਆ ਗਿਆ। ਇਸ ਮੌਕੇ ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਕਾਂਗਰਸੀ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਪਵਨ ਮਾਨੀ ਤੇ ਮੋਹਨ ਲਾਲ ਝੂੰਬਾ ਆਦਿ ਹਾਜ਼ਰ ਸਨ।

ਵਿੱਤ ਮੰਤਰੀ ਨੇ ਬਠਿੰਡਾ ਸ਼ਹਿਰ ਦਾ ਕੀਤਾ ਦੌਰਾ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਵਿੱਚ ਦੌਰਾ ਕੀਤਾ। ਉਨ੍ਹਾਂ ਆਪਣੇ ਹਲਕੇ ਦੇ ਲੋਕਾਂ ਨਾਲ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਗੱਲਬਾਤ ਕੀਤੀ ਅਤੇ ਬਠਿੰਡਾ ਦੀ ਤਿੰਨਕੋਣੀ ਵਿੱਚ ਚਾਹ ਦੀ ਮਸ਼ਹੂਰ ਦੁਕਾਨ ’ਤੇ ਬੈਠ ਕੇ ਚਾਹ ਦਾ ਆਨੰਦ ਮਾਣਿਆ। ਉਨ੍ਹਾਂ ਸ਼ਹਿਰ ਵਾਸੀਆਂ ਨਾਲ ਚਾਹ ਦੀ ਪਿਆਲੀ ਸਾਂਝੀ ਕੀਤੀ ਅਤੇ ਬਠਿੰਡਾ ਸ਼ਹਿਰ ਦੇ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮਗਰੋਂ ਉਨ੍ਹਾਂ ਕਿੱਕਰ ਬਾਜ਼ਾਰ ਵਿੱਚ ਵਿਨੋਦ ਕਚੋਰੀ ਵਾਲਾ ਦੀ ਦੁਕਾਨ ’ਤੇ ਕਚੋਰੀ ਦਾ ਆਨੰਦ ਮਾਣਿਆ।


Comments Off on ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.