ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ

Posted On November - 20 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਨਵੰਬਰ
ਦਿੱਲੀ ਹਾਈ ਕੋਰਟ ਨੇ ਬਾਲਾ ਸਾਹਿਬ ਹਸਪਤਾਲ ਮਾਮਲੇ ਵਿਚ ਦਰਜ ਐੱਫਆਈਆਰ ਦੀ ਜਾਂਚ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਤੋਂ ਵਾਪਸ ਲੈ ਕੇ ਕ੍ਰਾਈਮ ਬਰਾਂਚ ਹਵਾਲੇ ਕਰ ਦਿੱਤੀ ਹੈ ਤੇ ਡੀਸੀਪੀ ਕ੍ਰਾਈਮ ਬਰਾਂਚ ਨੂੰ ਵਿਸਥਾਰਤ ਜਾਂਚ ਕਰ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਹ ਮਾਮਲਾ ਪਰਮਜੀਤ ਸਿੰਘ ਸਰਨਾ ਤੇ ਹੋਰਨਾਂ ਖ਼ਿਲਾਫ਼ ਦਰਜ ਹੈ। ਅਦਾਲਤ ਨੇ ਇਹ ਹੁਕਮ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਜਾਰੀ ਕੀਤੇ ਹਨ। ਸ੍ਰੀ ਭੋਗਲ ਨੇ ਦੱਸਿਆ ਕਿ ਇਸੇ ਕੇਸ ਕਾਰਨ ਸਰਨਾ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਸੀ।
ਆਪਣੀ ਪਟੀਸ਼ਨ ਵਿਚ ਸ਼ਿਕਾਇਤਕਰਤਾ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲਾ ਦਰਜ ਹੋਏ ਨੂੰ ਸੱਤ ਸਾਲ ਬੀਤ ਗਏ ਹਨ ਪਰ ਆਰਥਿਕ ਅਪਰਾਧ ਵਿੰਗ ਦੀ ਪੁਲੀਸ ਨੇ ਨਾ ਤਾਂ ਹਾਲੇ ਤੱਕ ਜਾਂਚ ਮੁਕੰਮਲ ਕੀਤੀ ਹੈ ਤੇ ਨਾ ਹੀ ਚਲਾਨ ਪੇਸ਼ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਵੀ ਨਹੀਂ ਕੀਤੀ ਗਈ। ਅਦਾਲਤ ਨੇ ਜਥੇਦਾਰ ਭੋਗਲ ਦੀਆਂ ਦਲੀਲਾਂ ਸੁਣਨ ਮਗਰੋਂ ਇਸ ਮਾਮਲੇ ਦੀ ਜਾਂਚ ਡੀਸੀਪੀ ਕ੍ਰਾਈਮ ਜੌਹਨ ਟਰਕੀ ਦੇ ਹਵਾਲੇ ਕਰ ਦਿੱਤੀ ਹੈ ਤੇ ਉਨ੍ਹਾਂ ਨੂੰ ਵਿਸਥਾਰਤ ਜਾਂਚ ਕਰ ਕੇ ਰਿਪੋਰਟ ਅਦਾਲਤ ਅੱਗੇ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਸ੍ਰੀ ਭੋਗਲ ਨੇ ਕਿਹਾ ਕਿ ਅੱਜ ਤੱਕ ਜੇ ਬਾਲਾ ਸਾਹਿਬ ਹਸਪਤਾਲ ਨਹੀਂ ਬਣ ਸਕਿਆ ਤਾਂ ਇਸ ਦੇ ਕਸੂਰਵਾਰ ਸਿਰਫ਼ ਪਰਮਜੀਤ ਸਿੰਘ ਸਰਨਾ ਹੀ ਹਨ, ਜਿਨ੍ਹਾਂ ਨੇ ਸੰਗਤ ਦੇ ਪੈਸੇ ਨਾਲ ਹਰਬੰਸ ਸਿੰਘ ਦੁਆਰਾ ਤਿਆਰ ਬਾਲਾ ਸਾਹਿਬ ਹਸਪਤਾਲ ਨੂੰ ਖੰਡਰ ਵਿਚ ਤਬਦੀਲ ਕਰ ਦਿੱਤਾ ਹੈ।


Comments Off on ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.