ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਬੇਮੌਸਮੇ ਮੀਂਹ ਦੀ ਫ਼ਸਲਾਂ ’ਤੇ ਮਾਰ

Posted On November - 8 - 2019

ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਵਰ੍ਹਦੇ ਮੀਂਹ ਵਿੱਚ ਰਾਹਗੀਰ ਆਪਣੀ ਮੰਜ਼ਿਲ ਵੱਲ ਵਧਦੇ ਹੋਏ। -ਫੋਟੋ: ਸੁਨੀਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਨਵੰਬਰ
ਪੰਜਾਬ ਵਿੱਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਧੂੰਏਂ ਤੋਂ ਤਾਂ ਭਾਵੇਂ ਰਾਹਤ ਦੇ ਦਿੱਤੀ ਹੈ ਪਰ ਖੇਤਾਂ ਖੜ੍ਹੀ ਅਤੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਬੇਮੌਸਮੀ ਬਾਰਿਸ਼ ਦੀ ਲਪੇਟ ਵਿੱਚ ਆ ਗਈ ਹੈ।ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜ਼ਬਰਦਸਤ ਗੜੇਮਾਰੀ ਹੋਈ ਹੈ ਜਿਸ ਕਾਰਨ ਝੋਨੇ ਦੀ ਕਿਸਮ 1121 ਜਿਸ ਦੀ ਅਜੇ ਤੱਕ ਕਟਾਈ ਨਹੀਂ ਹੋਈ ਸੀ ਹੋਈ ਉਹ ਪੂਰੀ ਤਰ੍ਹਾਂ ਖੇਤਾਂ ਵਿੱਚ ਹੀ ਝੜ ਗਈ ਹੈ ਅਤੇ ਕਿਸਾਨਾਂ ਦੀ ਖੂਨ ਪਸੀਨੇ ਦੀ ਕਮਾਈ ਮੀਂਹ ਵਿੱਚ ਹੜ੍ਹ ਗਈ ਹੈ। ਮੰਡੀਆਂ ’ਚ ਪਈ ਬਾਸਮਤੀ ਦੀ ਫਸਲ 50 ਫੀਸਦੀ ਤੱਕ ਨੁਕਸਾਨੀ ਗਈ ਹੈ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਤੇਜ਼ ਮੀਂਹ ਪਿਆ ਹੈ। ਡੇਰਾ ਬਾਬਾ ਨਾਨਕ ਵਿੱਚ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੀਤੇ ਪ੍ਰਬੰਧ ਵੀ ਮੀਂਹ ਦੀ ਲਪੇਟ ਵਿੱਚ ਆ ਗਏ ਹਨ। ਨਰਮਾ ਪੱਟੀ ਵਿੱਚ ਮੀਂਹ ਪੈਣ ਕਾਰਨ ਨਰਮੇ ਅਤੇ ਕਪਾਹ ਦੀ ਫਸਲ ਦਾ ਵੀ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ। ਖੇਤੀਬਾੜੀ ਵਿਭਾਗ ਅਤੇ ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਲੰਘੀ ਰਾਤ ਮਾਲਵੇ ਦੇ ਕੁੱਝ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਦੇ ਕੁੱਝ ਹਿੱਸਿਆਂ ਵਿੱਚ ਵੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਦਾ ਦੱਸਣਾ ਹੈ ਕਿ ਅੱਜ ਸਵੇਰ ਤੋਂ ਹੀ ਕੰਢੀ ਖੇਤਰ ਦੇ ਕੁੱਝ ਜ਼ਿਲ੍ਹਿਆਂ ਸਮੇਤ ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਹੋਰਨੀਂ ਥਾਈਂ ਵੀ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਅੱਜ ਰਾਤੀਂ ਵੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਭਲਕ ਤੋਂ ਬਾਅਦ ਮੌਸਮ ਇੱਕਦਮ ਸਾਫ਼ ਹੋ ਜਾਵੇਗਾ। ਸਰਦ ਰੁੱਤ ਦੀ ਪਹਿਲੀ ਬਾਰਿਸ਼ ਕਾਰਨ ਤਾਪਮਾਨ ਵਿੱਚ ਇੱਕ ਦਮ ਗਿਰਾਵਟ ਆ ਗਈ ਹੈ। ਚੰਡੀਗੜ੍ਹ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਵੀ ਅੱਜ ਦਰਮਿਆਨੀ ਬਾਰਿਸ਼ ਹੋਈ ਹੈ।


Comments Off on ਬੇਮੌਸਮੇ ਮੀਂਹ ਦੀ ਫ਼ਸਲਾਂ ’ਤੇ ਮਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.