ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

Posted On November - 9 - 2019

ਕੇਂਦਰੀ ਜੇਲ੍ਹ ਦਾ ਮੁਆਇਨਾ ਕਰਦੇ ਹੋਏ ਚੇਅਰਮੈਨ ਐੱਸਕੇ ਮਿੱਤਲ। -ਫੋਟੋ: ਢਿੱਲੋਂ

ਨਿਜੀ ਪੱਤਰ ਪ੍ਰੇਰਕ
ਅੰਬਾਲਾ, 8 ਨਵੰਬਰ
ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਚੀਫ਼ ਜਸਟਿਸ ਐੱਸਕੇ ਮਿੱਤਲ ਨੇ ਕਮਿਸ਼ਨ ਦੇ ਮੈਂਬਰਾਂ ਦੀਪ ਭਾਟੀਆ, ਰਜਿਸਟ੍ਰਾਰ ਕੁਲਦੀਪ ਜੈਨ, ਵਿਸ਼ੇਸ਼ ਸਕੱਤਰ ਗੁਲਸ਼ਨ ਖੁਰਾਣਾ ਦੇ ਨਾਲ ਅੱਜ ਕੇਂਦਰੀ ਜੇਲ੍ਹ ਅੰਬਾਲਾ ਦਾ ਮੁਆਇਨਾ ਕੀਤਾ ਅਤੇ ਬੰਦੀਆਂ ਤੇ ਕੈਦੀਆਂ ਨੂੰ ਇਲਾਜ, ਪੀਣ ਵਾਲੇ ਪਾਣੀ, ਖਾਣੇ ਦਾ ਪ੍ਰਬੰਧ, ਕਾਨੂੰਨੀ ਸਹਾਇਤਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਲਖਬੀਰ ਸਿੰਘ ਬਰਾੜ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀਜੇਐੱਮ ਦਾਨਿਸ਼ ਗੁਪਤਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕੈਦੀਆਂ ਵੱਲੋਂ ਚਲਾਈ ਜਾ ਰਹੀ ਬੇਕਰੀ ਵਿਚ ਬਣਨ ਵਾਲੀਆਂ ਚੀਜ਼ਾਂ ਵੀ ਦੇਖੀਆਂ। ਚੇਅਰਮੈਨ ਨੇ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਮੁਆਇਨਾ ਕਰਨ ਦਾ ਮੁੱਖ ਉਦੇਸ਼ ਕੈਦੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਨਾ ਹੈ ਤਾਂ ਕਿ ਖਾਮੀਆਂ ਦੂਰ ਕਰਕੇ ਸੁਧਾਰ ਕਰਨ ਲਈ ਹਰਿਆਣਾ ਸਰਕਾਰ ਨੂੰ ਲਿਖਿਆ ਜਾ ਸਕੇ। ਜੇਲ੍ਹ ਸੁਪਰਡੈਂਟ ਲਖਬੀਰ ਸਿੰਘ ਬਰਾੜ ਨੇ ਚੇਅਰਮੈਨ ਨੂੰ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।


Comments Off on ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.