ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਮਾਂ ਨੂੰ ਕਤਲ ਕਰਨ ਵਾਲੇ ਵਿਅਕਤੀ ਵੱਲੋਂ ਖ਼ੁਦਕੁਸ਼ੀ

Posted On November - 11 - 2019

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 10 ਨਵੰਬਰ
ਪਿੰਡ ਤੇਪਲਾ ਵਿਚ ਹਮਲਾ ਕਰ ਕੇ ਆਪਣੀ ਮਾਂ ਨੂੰ ਕਤਲ ਕਰਨ ਅਤੇ ਪਤਨੀ ਸਮੇਤ ਤਿੰਨ ਬੱਚਿਆਂ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਹਰਜਿੰਦਰ ਸਿੰਘ ਨੇ ਸ਼ੰਭੂ-ਅੰਬਾਲਾ ਰੇਲ ਮਾਰਗ ’ਤੇ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਰੇਲਵੇ ਪੁਲੀਸ ਰਾਜਪੁਰਾ ਦੇ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪੁਲੀਸ ਨੂੰ ਸੂਚਨਾ ਮਿਲੀ ਕਿ ਸ਼ੰਭੂ-ਅੰਬਾਲਾ ਮੁੱਖ ਰੇਲ ਮਾਰਗ ’ਤੇ ਪਿੰਡ ਡਾਹਰੀਆ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪੜਤਾਲ ਕੀਤੀ ਤਾਂ ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (37) ਵਾਸੀ ਪਿੰਡ ਤੇਪਲਾ ਥਾਣਾ ਸ਼ੰਭੂ ਵਜੋਂ ਹੋਈ। ਉਸ ਦਾ ਮੋਟਰਸਾਈਕਲ ਰੇਲਵੇ ਲਾਈਨਾਂ ਨੇੜੇ ਖੜ੍ਹਾ ਮਿਲਿਆ। ਰੇਲਵੇ ਪੁਲੀਸ ਨੇ ਮ੍ਰਿਤਕ ਦੇ ਚਾਚਾ ਰਾਮ ਪਾਲ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਥਾਣਾ ਸ਼ੰਭੂ ਦੇ ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਜਗਦੀਸ਼ ਚੰਦ ਵਾਸੀ ਪਿੰਡ ਤੇਪਲਾ ਨੇ ਸ਼ਨਿੱਚਰਵਾਰ ਤੜਕੇ ਆਪਣੀ ਮਾਂ ਨੈਬ ਕੌਰ, ਪਤਨੀ ਕੁਲਵਿੰਦਰ ਕੌਰ, ਦੋ ਲੜਕੀਆਂ ਅਸਿਕਾ (10), ਬਲਸਿਕਾ (8) ਤੇ ਲੜਕੇ ਜਸ਼ਨਦੀਪ ਉਰਫ਼ ਜੈਵੀ (6) ’ਤੇ ਕਾਤਲਾਨਾ ਹਮਲਾ ਕੀਤਾ ਸੀ। ਇਸ ਦੌਰਾਨ ਹਰਜਿੰਦਰ ਸਿੰਘ ਦੀ ਮਾਂ ਨੈਬ ਕੌਰ ਦੀ ਮੌਤ ਹੋ ਗਈ ਸੀ। ਹਮਲੇ ਵਿਚ ਗੰਭੀਰ ਜ਼ਖ਼ਮੀ ਹੋਈ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਤੇ ਤਿੰਨੋਂ ਬੱਚੇ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਹਨ। ਪੁਲੀਸ ਨੇ ਹਰਜਿੰਦਰ ਸਿੰਘ ਦੇ ਸਾਲੇ ਕਮਲਦੀਪ ਸਿੰਘ ਵਾਸੀ ਪਿੰਡ ਸਿੱਲਕੱਪੜਾ ਦੇ ਬਿਆਨ ’ਤੇ ਧਾਰਾ 302/307/323 ਆਈਪੀਸੀ ਤਹਿਤ ਕੇਸ ਦਰਜ ਕੀਤਾ ਸੀ। ਹੁਣ ਇਹ ਮਾਮਲਾ ਰੇਲਵੇ ਪੁਲੀਸ ਕੋਲ ਹੈ।


Comments Off on ਮਾਂ ਨੂੰ ਕਤਲ ਕਰਨ ਵਾਲੇ ਵਿਅਕਤੀ ਵੱਲੋਂ ਖ਼ੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.