ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਮਾਲਵੇ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਰੋਲੀਆਂ

Posted On November - 9 - 2019

ਘੁਬਾਇਆ ਦੀ ਮੰਡੀ ਵਿੱਚ ਜਮ੍ਹਾਂ ਹੋਇਆ ਮੀਂਹ ਦਾ ਪਾਣੀ ਦਿਖਾਉਂਦੇ ਹੋਏ ਕਿਸਾਨ।

ਕੁਲਦੀਪ ਸਿੰਘ ਬਰਾੜ
ਮੰਡੀ ਘੁਬਾਇਆ, 8 ਨਵੰਬਰ
ਮੰਡੀ ਘੁਬਾਇਆ ਤੇ ਆਸ-ਪਾਸ ਦੇ ਪਿੰਡਾਂ ਵਿੱਚ ਹੋਈ ਬਾਰਸ਼ ਕਾਰਨ ਪਿੰਡ ਚੱਕ ਖੇੜੇ ਵਾਲਾ ਦੀ ਅਨਾਜ ਮੰਡੀ ਵਿੱਚ ਪਿਆ ਝੋਨਾ ਭਿੱਜ ਗਿਆ। ਮੰਡੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਤਾਂ ਕਿਸਾਨ ਝੋਨੇ ਦਾ ਘੱਟ ਝਾੜ ਨਿੱਕਲਣ ਦੀ ਮਾਰ ਝੱਲ ਰਹੇ ਹਨ ਅਤੇ ਦੂਸਰਾ ਰੇਟ ਵੀ ਪਿਛਲੀ ਵਾਰ ਨਾਲੋਂ ਕਾਫ਼ੀ ਘਟ ਮਿਲ ਰਿਹਾ ਹੈ ਅਤੇ ਹੁਣ ਬੇਮੌਸਮੀ ਬਾਰਸ਼ ਕਾਰਨ ਜ਼ਿਮੀਂਦਾਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਬਾਰਸ਼ ਆਉਣ ਕਾਰਨ ਖਰੀਦਦਾਰਾਂ ਨੂੰ ਹੋਰ ਮੌਕਾ ਮਿਲ ਗਿਆ ਹੈ ਕਿ ਉਹ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਹੋਣ, ਝੋਨੇ ਦਾ ਰੰਗ ਖਰਾਬ ਹੋਣ ਅਤੇ ਚਾਵਲ ਦੀ ਕੁਆਲਿਟੀ ਘਟਣ ਆਦਿ ਦਾ ਬਹਾਨਾ ਲਗਾ ਕੇ ਪਹਿਲਾਂ ਨਾਲੋਂ ਵੀ ਰੇਟ ਘੱਟ ਕਰ ਦਿੱਤਾ ਹੈ ਜਿਸ ਕਾਰਨ ਸ਼ੈੱਲਰ ਮਾਲਕ ਕਿਸਾਨਾਂ ਦੀ ਸਿੱਧੀ ਲੁੱਟ ਕਰ ਰਹੇ ਹਨ। ਕਿਸਾਨ ਕੁਲਵਿੰਦਰ ਸਿੰਘ, ਜਗਸੀਰ ਸਿੰਘ ਬੱਬੂ ਤੇ ਸੰਦੀਪ ਸਿੰਘ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਾਸਮਤੀ ਅਤੇ ਗਿਆਰਾਂ ਇੱਕੀ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਜਾਵੇ।
ਫਾਜ਼ਿਲਕਾ (ਪਰਮਜੀਤ ਸਿੰਘ): ਇੱਥੇ ਬੀਤੀ ਰਾਤ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਦੀ ਮੰਡੀਆਂ ’ਚ ਪਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਵੱਲੋਂ ਬੀਜੀ ਕਣਕ ਦੀ ਅਗੇਤੀ ਫ਼ਸਲ ਪੂਰੀ ਤਰ੍ਹਾਂ ਕਰੰਡ ਹੋ ਗਈ ਹੈ। ਫਾਜ਼ਿਲਕਾ ਅਧੀਨ ਆਉਂਦੇ ਪਿੰਡ ਜੱਲਾ ਲੱਖੇ ਕੇ ਹਿਠਾੜ ਦੇ ਵਾਸੀ ਕਿਸਾਨ ਜਸਵੀਰ ਸਿੰਘ, ਬਲਵੰਤ ਸਿੰਘ, ਸੋਹਣ ਸਿੰਘ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਕਰੀਬ 30 ਏਕੜ ਕਣਕ ਦੀ ਬਿਜਾਈ ਕੀਤੀ ਸੀ ਅਤੇ ਰਾਤ ਨੂੰ ਭਾਰੀ ਬਾਰਸ਼ ਹੋਣ ਨਾਲ ਖੇਤਾਂ ਵਿੱਚ ਪਾਣੀ ਪੈਣ ਨਾਲ ਕਣਕ ਪੂਰੀ ਤਰ੍ਹਾਂ ਕਰੰਡ ਹੋ ਗਈ। ਇਸ ਕਾਰਨ ਪ੍ਰਤੀ ਏਕੜ ਪੰਜ ਹਜ਼ਾਰ ਦੇ ਕਰੀਬ ਨੁਕਸਾਨ ਹੋ ਗਿਆ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੀਂਹ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਮੌਸਮ ਦੀ ਮਾਰ ਪੈਣ ਕਾਰਨ ਬਾਸਮਤੀ ਦਾ ਝਾੜ ਤੀਹ ਤੋਂ ਪੈਂਤੀ ਮਣ ਰਹਿ ਗਿਆ ਹੈ ਜਿਸ ਨਾਲ ਆਰਥਿਕ ਤੌਰ ’ਤੇ ਕਿਸਾਨਾਂ ਦਾ ਬੋਝ ਹੋਰ ਵੱਧ ਗਿਆ ਹੈ।

ਜਲਾਲਾਬਾਦ ਦੇ ਇਕ ਪਿੰਡ ਵਿਚਲੇ ਖੇਤ ਵਿੱਚ ਝੋਨੇ ਦੀ ਵਿਛੀ ਫਸਲ।

ਜਲਾਲਾਬਾਦ (ਚੰਦਰ ਕਾਲੜਾ): ਇਸ ਖੇਤਰ ’ਚ ਵੀਰਵਾਰ ਦੀ ਰਾਤ ਨੂੰ ਤੇਜ਼ ਹਵਾਵਾਂ ਨਾਲ ਮੀਂਹ ਵਰ੍ਹਿਆ ਅਤੇ ਕਈ ਹਿੱਸਿਆ ’ਚ ਗੜੇ ਵੀ ਪਏ ਜਿਸ ਨਾਲ ਕਿਸਾਨਾਂ ਦੀ ਖੜੀ ਝੋਨੇ ਦੀ ਫਸਲ ਧਰਤੀ ’ਤੇ ਵਿਛ ਗਈ ਅਤੇ ਕਈ ਕਿਸਾਨਾਂ ਦੀ ਕਣਕ ਦੀ ਬੀਜੀ ਫ਼ਸਲ ਵਿੱਚ ਪਾਣੀ ਜਮ੍ਹਾਂ ਹੋ ਗਿਆ। ਮੀਂਹ ਕਾਰਨ ਝੋਨੇ ਦੀ ਕਟਾਈ ਵਿੱਚ ਵਿਘਨ ਅਤੇ ਮੰਡੀਆਂ ’ਚ ਪਿਆ ਝੋਨਾ ਵੀ ਭਿੱਜ ਗਿਆ। ਪਿੰਡ ਜੱਲਾ ਲੱਖੇ ਕੇ ਹਿਠਾੜ ਦੇ ਵਾਸੀ ਕਿਸਾਨ ਜਸਵੀਰ ਸਿੰਘ, ਬਲਵੰਤ ਸਿੰਘ, ਸੋਹਣ ਸਿੰਘ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਲੱਗਦਾ ਹੈ ਕਿ ਇਸ ਵਾਰ ਕੁਦਰਤ ਕਿਸਾਨਾਂ ਦੇ ਹੱਕ ’ਚ ਨਹੀਂ ਹੈ ਕਿਉਂਕਿ ਦੋ ਦਿਨ ਪਹਿਲਾਂ ਉਨ੍ਹਾਂ ਨੇ ਕਰੀਬ 30 ਏਕੜ ਜ਼ਮੀਨ ’ਚ ਕਣਕ ਦੀ ਅਗੇਤੀ ਬਿਜਾਈ ਕੀਤੀ ਸੀ ਅਤੇ ਰਾਤ ਨੂੰ ਭਾਰੀ ਬਾਰਸ਼ ਹੋਣ ਨਾਲ ਖੇਤਾਂ ਵਿੱਚ ਪਾਣੀ ਪੈਣ ਨਾਲ ਕਣਕ ਪੂਰੀ ਤਰ੍ਹਾਂ ਕਰੰਡ ਹੋ ਗਈ। ਕਿਸਾਨਾਂ ਨੇ ਦੱਸਿਆ ਕਿ ਬੀਜੀ ਕਣਕ ਦੀ ਫ਼ਸਲ ਕਰੰਡ ਹੋਣ ਨਾਲ ਪ੍ਰਤੀ ਏਕੜ ਪੰਜ ਹਜ਼ਾਰ ਦੇ ਕਰੀਬ ਨੁਕਸਾਨ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੀਂਹ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਹੀ ਮੌਸਮ ਦੀ ਮਾਰ ਪੈਣ ਕਾਰਨ ਬਾਸਮਤੀ ਦਾ ਝਾੜ 30 ਤੋਂ 35 ਮਣ ਰਹਿ ਗਿਆ ਹੈ।


Comments Off on ਮਾਲਵੇ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਰੋਲੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.