ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਮੋਦੀ ਨੇ ਆਈਸੀਪੀ ਦਾ ਚੱਕਰ ਲਗਾ ਕੇ ਲਿਆ ਕੰਮ ਦਾ ਜਾਇਜ਼ਾ

Posted On November - 10 - 2019

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ (ਬਟਾਲਾ), 9 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਸੰਜਰ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਤਕਨੀਕੀ ਮਾਹਿਰਾਂ ਅਤੇ ਕਾਮਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਪਲੇਠੇ ਜਥੇ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਸ੍ਰੀ ਮੋਦੀ ਨੇ ਜਥੇ ਨੂੰ ਰਵਾਨਾ ਕਰਨ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਨੂੰ ਜਿੱਥੇ ਗਲੇ ਲਗਾਇਆ, ਉਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰ ਛੂਹੇ। ਇਸ ਦੌਰਾਨ ਜਥਾ ਖ਼ਾਲਸਈ ਜੈਕਾਰੇ ਲਗਾਉਂਦਾ ਹੋਇਆ ਟਰਮੀਨਲ ਤੋਂ ਬਾਹਰ ਆਇਆ ਅਤੇ ਸੰਗਤ ਕੌਮਾਂਤਰੀ ਸੀਮਾ ’ਤੇ ਸਥਿਤ ਜ਼ੀਰੋ ਲਾਈਨ ਤੱਕ ਪਹੁੰਚੀ। ਉਂਜ ਇਹ ਜਥਾ ਉਪ ਰਾਸ਼ਟਰਪਤੀ ਦੀ ਅਗਵਾਈ ਵਿੱਚ ਜਾਣਾ ਸੀ, ਪਰ ਉਹ ਅੱਜ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਹ ਟਰਮੀਨਲ 15 ਏਕੜ ਵਿੱਚ ਹੈ, ਜਿਸ ’ਤੇ 50 ਇਮੀਗ੍ਰੇਸ਼ਨ ਕਾਊਂਟਰ ਹਨ ਅਤੇ 5 ਹਜ਼ਾਰ ਸ਼ਰਧਾਲੂ ਰੋਜ਼ ਕਰਤਾਰਪੁਰ ਜਾ ਸਕਣਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਆਈਸੀਪੀ ਨੂੰ ਬਾਰੀਕੀ ਨਾਲ ਦੇਖਿਆ। ਲੈਂਡ ਪੋਰਟ ਅਥਾਰਿਟੀ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੰਮਾਂ ਸਬੰਧੀ ਜਾਣਕਾਰੀ ਦਿੱਤੀ।


Comments Off on ਮੋਦੀ ਨੇ ਆਈਸੀਪੀ ਦਾ ਚੱਕਰ ਲਗਾ ਕੇ ਲਿਆ ਕੰਮ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.