ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਮੋਦੀ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣਗੇ

Posted On November - 8 - 2019

ਪਾਲ ਸਿੰਘ ਨੌਲੀ
ਜਲੰਧਰ( ਸੁਲਤਾਨਪੁਰ ਲੋਧੀ), 7 ਨਵੰਬਰ
ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ 9 ਨਵੰਬਰ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਭਰੋਸੇਯੋਗ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਇਸ ਦੌਰਾਨ ਨਾ ਤਾਂ ਪੰਜਾਬ ਸਰਕਾਰ ਦੇ ਪੰਡਾਲ ਵਿੱਚ ਜਾ ਰਹੇ ਹਨ ਤੇ ਨਾ ਹੀ ਗੁਰੂ ਨਾਨਕ ਸਟੇਡੀਅਮ ਵਿੱਚ ਲੱਗੇ ਅਕਾਲੀਆਂ ਦੇ ਪੰਡਾਲ ਵਿੱਚ ਜਾਣਗੇ। ਪ੍ਰਧਾਨ ਮੰਤਰੀ ਦੇ ਸੁਰੱਖਿਆ ਦਸਤਿਆਂ ਨੇ ਅੱਜ ਗੁਰਦੁਆਰਾ ਬੇਰ ਸਾਹਿਬ ਕੰਪਲੈਕਸ ਨੂੰ ਆਪਣੇ ਕੰਟਰੋਲ ਵਿੱਚ ਲੈ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਆ ਰਹੇ ਹਨ। ਉਨ੍ਹਾਂ ਦੀ ਸੁਰੱਖਿਆ ਦੇਖ ਰਹੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਡੇਰਾ ਬਾਬਾ ਨਾਨਕ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਇੱਕ ਸੀਨੀਅਰ ਅਧਿਕਾਰੀ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਪ੍ਰਧਾਨ ਮੰਤਰੀ ਇੱਥੇ ਕਿਸੇ ਵੀ ਪੰਡਾਲ ਵਿੱਚ ਨਹੀਂ ਜਾ ਰਹੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਸਰਕਾਰ ਵਿੱਚ ਇਸ ਗੱਲੋਂ ਮੁਕਾਬਲੇਬਾਜ਼ੀ ਚੱਲ ਰਹੀ ਸੀ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੀ ਸਟੇਜ ’ਤੇ ਹੀ ਆਉਣਗੇ। ਸ੍ਰੀ ਮੋਦੀ ਨੂੰ ਸੱਦਾ-ਪੱਤਰ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਨਾਲੋਂ ਪਹਿਲਾਂ ਹੀ ਸੱਦਾ ਪੱਤਰ ਦੇ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਆ ਰਹੇ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਪਹੁੰਚਣਗੇ।


Comments Off on ਮੋਦੀ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣਗੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.