ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਮੋਦੀ ਵੱਲੋਂ 550 ਰੁਪਏ ਦਾ ਸਿੱਕਾ ਤੇ ਡਾਕ ਟਿਕਟਾਂ ਜਾਰੀ

Posted On November - 10 - 2019

ਡੇਰਾ ਬਾਬਾ ਨਾਨਕ, 9 ਨਵੰਬਰ

ਪ੍ਰਧਾਨ ਮੰਤਰੀ ਦਾ ਸਨਮਾਨ ਕਰਨ ਮੌਕੇ ਗੋਬਿੰਦ ਸਿੰਘ ਲੌਂਗੋਵਾਲ, ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਿਸੰਘ ਤੇ ਹੋਰ। -ਫੋਟੋ: ਵਿਸ਼ਾਲ ਕੁਮਾਰ
ਬਲਵਿੰਦਰ ਜੰਮੂ/ਜਗਤਾਰ ਸਿੰਘ ਲਾਂਬਾ/ਦਲਬੀਰ ਸਿੰਘ ਸੱਖੋਵਾਲੀਆ

ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਰੁਪਏ ਦਾ ਸਿੱਕਾ ਅਤੇ ਡਾਕ ਟਿਕਟਾਂ ਜਾਰੀ ਕੀਤੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ‘ਕੌਮੀ ਸੇਵਾ ਐਵਾਰਡ’ ਨਾਲ ਸਨਮਾਨਿਤ ਕੀਤਾ।
ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਿਕਾਰ ਮਾਛੀਆਂ ਵਿਚ ਕੀਤੇ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਆਖਿਆ ਕਿ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕਰਨ ਵੇਲੇ ਉਨ੍ਹਾਂ ਦੇ ਮਨ ਵਿਚ ਉਹੀ ਭਾਵ ਹਨ, ਜੋ ਹਰ ਸ਼ਰਧਾਲੂ ਦੇ ਮਨ ਵਿਚ ਕਾਰ ਸੇਵਾ ਵੇਲੇ ਹੁੰਦੇ ਹਨ। ਉਨ੍ਹਾਂ ਨੇ ਗੁਰੂ ਸਾਹਿਬ ਦੀ ਉਸਤਤ ਕਰਦਿਆਂ ਲੋਕਾਂ ਨੂੰ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਪੜ੍ਹੇ ਗਏ ਪ੍ਰਸ਼ੰਸਾ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਕਾਲੀ ਸੂਚੀ ਖਤਮ ਕਰ ਕੇ ਦਹਾਕਿਆਂ ਤੋਂ ਘਰ ਪਰਤਣ ਦੀ ਉਡੀਕ ਕਰ ਰਹੇ ਸਿੱਖਾਂ ਨੂੰ ਆਪਣੇ ਪਰਿਵਾਰਾਂ ਨਾਲ ਮਿਲਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ ਹੈ। ਨਵੰਬਰ, 1984 ਵਿਚ ਵਾਪਰੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਕਈ ਵੱਡੇ ਆਗੂਆਂ ਨੂੰ ਸਲਾਖਾਂ ਪਿਛੇ ਪਹੁੰਚਾਇਆ ਹੈ। ਜੇਲ੍ਹਾਂ ਵਿਚ ਕਈ ਵਰ੍ਹਿਆਂ ਤੋਂ ਬੰਦ ਅਤੇ ਸਜ਼ਾਵਾਂ ਪੂਰੀਆ ਕਰ ਚੁੱਕੇ ਸਿੱਖਾਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਹੈ। ਇਸ ਤੋਂ ਵੀ ਵੱਧ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ‘ਕੌਮੀ ਸੇਵਾ ਐਵਾਰਡ’ ਦਿੱਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਭਾਰਤ ਵਿਰੋਧੀ ਗ਼ਲਤ ਹਰਕਤਾਂ ਤੋਂ ਬਾਜ਼ ਆਵੇ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਆਖਿਆ ਕਿ ਹਰ ਸਿੱਖ ਵੱਲੋਂ ਰੋਜ਼ ਅਰਦਾਸ ਕੀਤੀ ਜਾਂਦੀ ਹੈ ਕਿ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਬਖ਼ਸ਼ੇ ਜਾਣ, ਜੋ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਆਖਿਆ ਕਿ ਵੰਡ ਵੇਲੇ ਜਿਹੜੇ ਗੁਰਧਾਮ ਪਾਕਿਸਤਾਨ ਵਿਚ ਰਹਿ ਗਏ ਸਨ, ਉਨ੍ਹਾਂ ਦੇ ਵੀ ਖੁੱਲ੍ਹੇ ਦਰਸ਼ਨ ਦੀਦਾਰੇ ਹੋਣੇ ਚਾਹੀਦੇ ਸਨ। ਉਨ੍ਹਾਂ ਆਖਿਆ ਕਿ ਸਮਾਂ ਬਦਲਿਆ ਹੈ ਅਤੇ ਅੱਜ ਪਿਆਰ ਦੀ ਆਵਾਜ਼ ਮੁੜ ਉੱਭਰੀ ਹੈ, ਪਾਕਿਸਤਾਨ ਨੂੰ ਵੀ ਇਸੇ ਆਵਾਜ਼ ਵਿਚ ਹੁੰਗਾਰਾ ਦੇਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਨੂੰ ਇਤਿਹਾਸਕ ਦਿਨ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਇਕ ਪਾਸੇ ਸਮੁੱਚਾ ਸਿੱਖ ਜਗਤ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਚਿਰਾਂ ਤੋਂ ਕੀਤੀ ਜਾ ਰਹੀ ਮੰਗ ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਨਾਲ ਪੂਰੀ ਹੋ ਗਈ ਹੈ।
ਉਨ੍ਹਾਂ ਆਪਣੇ ਵਿੱਛੜੇ ਸਾਥੀ ਕੁਲਦੀਪ ਸਿੰਘ ਵਡਾਲਾ ਨੂੰ ਯਾਦ ਕੀਤਾ, ਜਿਨ੍ਹਾਂ ਨੇ ਕੁਝ ਸਾਲ ਪਹਿਲਾਂ ਲਾਂਘੇ ਦੀ ਸ਼ੁਰੂਆਤ ਲਈ ਡੇਰਾ ਬਾਬਾ ਨਾਨਕ ਵਿਖੇ ਹਰ ਮਹੀਨੇ ਅਰਦਾਸ ਕਰਨ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਨੂੰ ਆਖਿਆ ਕਿ ਗੁਰੂ ਸਾਹਿਬ ਦੇ ਸੰਦੇਸ਼ ਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇ। ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਮੁੱਖ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਕ ਮੰਚ ’ਤੇ ਇਕੱਠੇ ਦਿਖਾਈ ਦਿੱਤੇ। ਦੋਵਾਂ ਧਿਰਾਂ ਵੱਲੋਂ ਅੱਜ ਸਿਰਫ਼ ਗੁਰੂ ਸਾਹਿਬ ਦੀ ਉਸਤਤ ਅਤੇ ਲਾਂਘੇ ਬਾਰੇ ਗੱਲ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਕੈਪਟਨ ਨਾਲ ਲੰਗਰ ਛਕਿਆ
ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ ਵਿਚ ਪੰਗਤ ’ਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ, ਰਾਜਪਾਲ, ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਵੀ ਕੀਤਾ।


Comments Off on ਮੋਦੀ ਵੱਲੋਂ 550 ਰੁਪਏ ਦਾ ਸਿੱਕਾ ਤੇ ਡਾਕ ਟਿਕਟਾਂ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.