ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    

ਰਗਬੀ ਖੇਡਾਂ: ਮਸਤੂਆਣਾ ਸਾਹਿਬ ਤੇ ਮੋਦੀ ਕਾਲਜ ਨੇ ਮਾਰੀ ਬਾਜ਼ੀ

Posted On November - 10 - 2019

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 9 ਨਵੰਬਰ

ਮਸਤੂਆਣਾ ਸਾਹਿਬ ’ਚ ਜੇਤੂ ਖਿਡਾਰੀਆਂ ਨੂੰ ਸਨਮਾਨਦੇ ਹੋਏ ਪ੍ਰਬੰਧਕ। -ਫੋਟੋ: ਸੱਤੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਕਰਵਾਈਆਂ ਗਈਆਂ ਇੰਟਰ ਕਾਲਜ ਰਗਬੀ ਖੇਡਾਂ ਦੇ ਹੋਏ ਫਾਈਨਲ ਮੁਕਾਬਲਿਆਂ ਦੌਰਾਨ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀਆਂ ਲੜਕੀਆਂ ਅਤੇ ਐੱਮਐੱਮ ਮੋਦੀ ਕਾਲਜ ਪਟਿਆਲਾ ਦੀਆਂ ਲੜਕੀਆਂ ਨੇ ਗੋਲਡ ਮੈਡਲ ਜਿੱਤ ਕੇ ਆਪੋ ਆਪਣੇ ਕਾਲਜਾਂ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਲੜਕਿਆਂ ਦੇ ਸਖ਼ਤ ਮੁਕਾਬਲਿਆਂ ਦੌਰਾਨ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਨੇ ਦੂਸਰਾ ਸਥਾਨ ਅਤੇ ਮਹਿੰਦਰਾ ਕਾਲਜ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਮਾਸਟਰ ਅਥਲੈਟਿਕ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਨੇ ਕੀਤੀ। ਇਸ ਮੌਕੇ ਡਾ. ਠਾਕੁਰ ਨੇ ਮੁੱਖ ਮਹਿਮਾਨ ਨੂੰ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਕਾਲਜ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਡਾ. ਪੂਨੀਆ ਤੇ ਹੋਰ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਇਸ ਟੂਰਨਾਮੈਂਟ ਦੌਰਾਨ ਖਿਡਾਰੀਆਂ ਵਿੱਚ ਬਹੁਤ ਹੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੈਡਮ ਕਮਲੇਸ ਰਾਣੀ, ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਸ. ਹਰਚਰਨ ਸਿੰਘ ਨੰਬਰਦਾਰ, ਸ. ਮਨਜੀਤ ਸਿੰਘ ਬਾਲੀਆਂ, ਭੁਪਿੰਦਰ ਸਿੰਘ ਗਰੇਵਾਲ, ਸਿਆਸਤ ਸਿੰਘ ਗਿੱਲ, ਪ੍ਰੋ. ਸਤਨਾਮ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਮਾਨ ਆਦਿ ਮੌਜੂਦ ਸਨ।

ਹੁੰਦਲ ਯਾਦਗਾਰੀ ਹਾਕੀ ਮੁਕਾਬਲੇ

ਬੇਸਬਾਲ ਚੈਂਪੀਅਨ ਬਣੀ ਲੁਧਿਆਣਾ ਦੀ ਟੀਮ।

ਅਮਲੋਹ(ਪੱਤਰ ਪ੍ਰੇਰਕ): ਸਰਕਾਰੀ ਸੈਕੰਡਰੀ ਸਕੂਲ ਅਮਲੋਹ ਦੇ ਗਰਾਊਂਡ ਵਿੱਚ ਸਵਰਗੀ ਹਰਜੀਤ ਸਿੰਘ ਹੁੰਦਲ ਮੈਮੋਰੀਅਲ ਕਲੱਬ ਅਮਲੋਹ ਵੱਲੋਂ ਸ਼ੁਰੂ ਹੋਏ ਹਾਕੀ ਦੇ ਮਹਾਂ ਕੁੰਭ ਦੇ ਦੂਸਰੇ ਦਿਨ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਖੇਡਾਂ ਦਾ ਅਨੰਦ ਮਾਣਿਆ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਅੱਜ ਦੇ ਮੁਕਾਬਲਿਆਂ ਦੌਰਾਨ ਜਰਖੜ ਅਕੈਡਮੀ ਅਤੇ ਸਿੱਖ ਰੈਜੀਮੈਂਟ ਸੈਂਟਰ ਵਿਚਕਾਰ ਮੈਚ ਬਰਾਬਰੀ ’ਤੇ ਰਹਿਣ ਕਾਰਨ ਪੈਨਲਟੀ ਸਟਰੋਕਾ ਰਾਹੀ ਹੋਏ ਫ਼ੈਸਲੇ ਵਿੱਚ ਜਰਖੜ ਅਕੈਡਮੀ ਦੀ ਟੀਮ ਨੇ ਸਿੱਖ ਰੈਜੀਮੈਂਟ ਸੈਂਟਰ ਨੂੰ 5 ਦੇ ਮੁਕਾਬਲੇ 6 ਗੋਲਾਂ ਨਾਲ ਹਰਾਇਆ। ਦੂਸਰੇ ਮੈਚ ਵਿੱਚ ਹਠੂਰ ਦੀ ਟੀਮ ਨੇ ਧੂਰਕੋਟ ਦੀ ਟੀਮ ਨੂੰ 2 ਦੇ ਮੁਕਾਬਲੇ 3 ਗੋਲਾਂ ਨਾਲ, ਤੀਸਰੇ ਮੈਚ ਵਿਚ ਹੰਸ ਕਲਾ ਅਤੇ ਅਮਲੋਹ ਦੀ ਟੀਮ 2-2 ਗੋਲਾਂ ਨਾਲ ਬਰਾਬਰੀ ਤੇ ਰਹਿਣ ਕਾਰਨ ਪੈਨਲਟੀ ਸਟਰੋਕਾ ਰਾਹੀ ਅਮਲੋਹ ਦੀ ਟੀਮ ਨੇ 5 ਦੇ ਮੁਕਾਬਲੇ 7 ਗੋਲ ਕਰਕੇ ਜਿੱਤ ਹਾਸਲ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਕੱਲ੍ਹ ਸੈਮੀ ਫਾਈਨਲ ਅਤੇ ਫਾਈਨਲ ਮੁਕਾਬਲੇ ਹੋਣਗੇ।

ਲੁਧਿਆਣਾ ਦੀ ਟੀਮ ਬੇਸਬਾਲ ਚੈਂਪੀਅਨ ਬਣੀ

ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਪ੍ਰਬੰਧਕ। -ਫੋਟੋ: ਸੂਦ

ਲੁਧਿਆਣਾ(ਖੇਤਰੀ ਪ੍ਰਤੀਨਿਧ): 8ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿੱਪ ਦੇ ਲੁਧਿਆਣਾ ਵਿੱਚ ਹੋਏ ਫਾਈਨਲ ਮੁਕਾਬਲੇ ਵਿੱਚ ਲੁਧਿਆਣਾ ਦੀ ਟੀਮ ਨੇ ਸੰਗਰੂਰ ਨੂੰ 10-0 ਨਾਲ ਹਰਾ ਕਿ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਚੈਂਪੀਅਨਸ਼ਿੱਪ ਵਿੱਚ 12 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ।
ਬੀਤੇ ਦਿਨ ਪਹਿਲੇ ਹੋਏ ਸੈਮੀਫਾਈਨਲ ਵਿੱਚ ਬਠਿੰਡਾ ਨੂੰ 5-1 ਨਾਲ ਹਰਾ ਕਿ ਲੁਧਿਆਣਾ ਦੀ ਟੀਮ ਜਦ ਕਿ ਦੂਜੇ ਸੈਮੀਫਾਈਨਲ ਵਿੱਚ ਅੰਮ੍ਰਿਤਸਰ ਨੂੰ 6-5 ਨਾਲ ਹਰਾ ਕੇ ਸੰਗਰੂਰ ਨੇ ਫਾਈਨਲ ਮੈਚ ’ਚ ਆਪਣੀ ਥਾਂ ਪੱਕੀ ਕੀਤੀ ਸੀ। ਅੱਜ ਹੋਏ ਫਾਈਨਲ ਮੁਕਾਬਲੇ ਵਿੱਚ ਲੁਧਿਆਣਾ ਨੇ ਇੱਕਤਰਫਾ ਮੈਚ ਵਿੱਚ ਸੰਗਰੂਰ ਨੂੰ 10-0 ਦੇ ਵੱਡੇ ਫਰਕ ਨਾਲ ਹਰਾਇਆ। ਜੇਤੂ ਟੀਮ ਵੱਲੋਂ ਕ੍ਰਿਸ਼ਮਾ, ਕੋਮਲ, ਅਮਨਜੋਤ, ਸੰਦੀਪ ਪਾਲ ਅਤੇ ਕਮਾਲਾ ਨੇ ਦੋ-ਦੋ ਅੰਕਾਂ ਦਾ ਯੋਗਦਾਨ ਪਾਇਆ। ਇਸ ਦੌਰਾਨ ਲੁਧਿਆਣਾ ਟੀਮ ਦੀ ਕਪਤਾਨ ਕ੍ਰਿਸ਼ਮਾ ਨੂੰ ਬੈਸਟ ਪਲੇਅਰ ਆਫ਼ ਟੂਰਨਾਮੈਂਟ ਐਲਾਨਿਆ ਗਿਆ। ਜੇਤੂ ਟੀਮਾਂ ਨੂੰ ਜ਼ਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ, ਗਿੱਲ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਗਿੱਲ, ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ਸਕੱਤਰ ਸੁਖਦੇਵ ਸਿੰਘ ਔਲਖ, ਜ਼ਿਲ੍ਹਾ ਬੇਸਬਾਲ ਐਸੋਸੀਏਸ਼ਨ ਦੇ ਹਰਬੀਰ ਸਿੰਘ ਗਿੱਲ ਨੇ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਨੀਰੂ, ਹਰਜਿੰਦਰ ਕੌਰ, ਗੁਰਦੀਪ ਸਿੰਘ, ਰਣਜੀਤ ਸਿੰਘ, ਵਨਇੰਦਰਜੀਤ ਸਿੰਘ, ਜਤਿੰਦਰ ਕੁਮਾਰ ਠਾਕੁਰ ਆਦਿ ਹਾਜ਼ਰ ਸਨ।


Comments Off on ਰਗਬੀ ਖੇਡਾਂ: ਮਸਤੂਆਣਾ ਸਾਹਿਬ ਤੇ ਮੋਦੀ ਕਾਲਜ ਨੇ ਮਾਰੀ ਬਾਜ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.