ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਰਾਮ ਮੰਦਰ ਬਾਰੇ ਫੈਸਲੇ ਮਗਰੋਂ ਦਿੱਲੀ ’ਚ ਸੁਰੱਖਿਆ ਵਧਾਈ

Posted On November - 10 - 2019

ਦਿੱਲੀ ਦੀ ਜਾਮਾ ਮਸਜਿਦ ਨੇੜੇ ਵਧਾਈ ਸੁਰੱਖਿਆ ਦਾ ਦ੍ਰਿਸ਼।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਨਵੰਬਰ
ਪੁਲੀਸ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ’ਚ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ’ਚ ਅਮਨ-ਕਾਨੂੰਨ ਕਾਇਮ ਰੱਖਣ ਲਈ ਹੁਕਮ ਜਾਰੀ ਕਰਦਿਆਂ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ’ਚ ਅਮਨ-ਕਾਨੂੰਨ ਕਾਇਮ ਰੱਖਣ ਲਈ ਮਨਾਹੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੁਲੀਸ ਨੇ ਸਲਾਹ ’ਚ ਕਿਹਾ, ਕਿ ਦਿੱਲੀ ਪੁਲਿਸ ਸ਼ਰਾਰਤੀ ਅਨਸਰਾਂ ਜਾਂ ਅਮਨ ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ’ਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।ਉਨ੍ਹਾਂ ਕਿਹਾ, “ਸੋਸ਼ਲ ਮੀਡੀਆ ਦੀਆਂ ਗਤੀਵਿਧੀਆਂ ’ਤੇ ਨਜ਼ਰ ਹੈ। ਦਿੱਲੀ ਪੁਲੀਸ ਨੇ ਅਪੀਲ ਕੀਤੀ ਹੈ ਕਿ ਉਹ ਅਜਿਹੇ ਫੋਰਮਾਂ ਨੂੰ ਸਹੀ ਤਰੀਕੇ ਨਾਲ ਵਰਤਣ ਅਤੇ ਕਿਸੇ ਵੀ ਨਫ਼ਰਤ ਜਾਂ ਦੁਸ਼ਮਣੀ ਫੈਲਾਉਣ ਤੋਂ ਬਚਣ। ਅਧਿਕਾਰੀਆਂ ਨੇ ਕਿਹਾ ਕਿ ਜਾਮਾ ਮਸਜਿਦ ਦੇ ਆਸ ਪਾਸ ਤੇ ਪੁਰਾਣੀ ਦਿੱਲੀ ਦੇ ਕੁਝ ਹਿੱਸਿਆਂ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ’ਚ ਦੁਕਾਨਾਂ ਖੁੱਲੀਆਂ ਸਨ। ਪੁਲਿਸ ਫੋਰਸ ਵੀ ਵਧਾ ਦਿੱਤੀ ਗਈ। ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਦਿੱਲੀ ਪੁਲਿਸ ਦੀ ਵਾਜਰਾ ਵੈਨ ਅਤੇ 2 ਬੱਸਾਂ ਮਸਜਿਦ ਦੇ ਬਾਹਰ ਤਾਇਨਾਤ ਸਨ। ਜਾਮਾ ਮਸਜਿਦ ਦੇ ਖੇਤਰ ਵਿਚ ਵੀ ਪੁਲਿਸ ਕਰਮਚਾਰੀਆਂ ਨੇ ਮੋਟਰਸਾਈਕਲਾਂ ’ਤੇ ਗਸ਼ਤ ਕੀਤੀ। ਜਾਮਾ ਮਸਜਿਦ ਦੇ ਬਾਹਰ ਤਾਇਨਾਤ ਇਕ ਪੁਲੀਸ ਅਧਿਕਾਰੀ ਅਨੁਸਾਰ ਪੁਲੀਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ। ਇਕ ਸਥਾਨਕ ਵਿਅਕਤੀ ਨੇ ਕਿਹਾ, ‘ਹੋਰ ਦਿਨਾਂ ਦੇ ਮੁਕਾਬਲੇ ਇੱਥੇ ਸੁਰੱਖਿਆ ਵਧਾਈ ਗਈ।’ ਇਸ ਫੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।


Comments Off on ਰਾਮ ਮੰਦਰ ਬਾਰੇ ਫੈਸਲੇ ਮਗਰੋਂ ਦਿੱਲੀ ’ਚ ਸੁਰੱਖਿਆ ਵਧਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.