ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਲਾਰੈਂਸ ਬਿਸ਼ਨੋਈ ਨੇ ਸੋਨੂੰ ਸ਼ਾਹ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ

Posted On November - 7 - 2019

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ’ਚ ਪੇਸ਼ ਕਰਨ ਲਈ ਲਿਜਾਂਦੇ ਜਾਂਦੇ ਹੋਏ ਪੁਲੀਸ ਅਧਿਕਾਰੀ।

ਆਤਿਸ਼ ਗੁਪਤਾ
ਚੰਡੀਗੜ੍ਹ, 6 ਨਵੰਬਰ
ਸੋਨੂੰ ਸ਼ਾਹ ਕਤਲ ਕੇਸ ਦੇ ਸਬੰਧ ਵਿੱਚ ਚੰਡੀਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਵੱਲੋਂ ਰਾਜਸਥਾਨ ਦੀ ਭਰਤਪੁਰ ਜੇਲ੍ਹ ’ਚੋ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਥੋਂ ਦੇ ਸੇਕਟਰ-43 ਸਥਿਤ ਜ਼ਿਲਾ ਅਦਾਲਤੀ ਕੰਪਲੈਕਸ ਵਿੱਚ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਨਿਆਂਇਕ ਹਿਰਾਸਤ ਤਹਿਤ ਵਾਪਸ ਭਰਤਪੁਰ ਜੇਲ੍ਹ ਭੇਜ ਦਿੱਤਾ ਹੈ। ਪੁਲੀਸ ਵੱਲੋਂ ਸੋਨੂੰ ਸ਼ਾਹ ਕਤਲ ਕੇਸ ਸਬੰਧੀ ਲਾਰੈਂਸ ਬਿਸ਼ਨੋਈ ਤੋਂ ਬੀਤੇ ਚਾਰ ਦਿਨਾਂ ’ਚ ਪੁੱਛ-ਪੜਤਾਲ ਕੀਤੀ ਗਈ। ਗੈਂਗਸਟਰ ਬਿਸ਼ਨੋਈ ਨੇ ਮੰਨਿਆ ਕਿ ਉਸ ਨੇ ਹੀ ਸੋਨੂੰ ਸ਼ਾਹ ਦਾ ਕਤਲ ਕਰਵਾਇਆ ਗਿਆ ਸੀ। ਕਤਲ ਕੇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਸ਼ੁਭਮ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਕਤਲ ਦੌਰਾਨ ਵਰਤੇ ਗਏ ਹਥਿਆਰ ਤੇ ਕਾਰ ਵੀ ਬਰਾਮਦ ਕਰ ਲਏ ਹਨ ਜਦਕਿ ਪੁਲੀਸ ਵੱਲੋਂ ਕਤਲ ’ਚ ਸ਼ਾਮਲ ਹੋਰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ’ਚ ਪੇਸ਼ ਕਰਨ ਲਈ ਅਪਰਾਧ ਸ਼ਾਖਾ ਦੇ ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ’ਚ ਦੋ ਸਬ-ਇੰਸਪੈਕਟਰ, ਤਿੰਨ ਸਹਾਇਕ ਥਾਣੇਦਾਰਾਂ ਸਮੇਤ ਡੇਢ ਦਰਜਨ ਤੋਂ ਵੱਧ ਕਾਂਸਟੇਬਲ ਤਾਇਨਾਤ ਕੀਤੇ ਗਏ ਸਨ। ਦੁਪਹਿਰ 12.15 ਵਜੇ ਪੁਲੀਸ ਗੈਂਗਸਟਰ ਬਿਸ਼ਨੋਈ ਨੂੰ ਅਦਾਲਤ ’ਚ ਪੇਸ਼ ਕਰਨ ਲਈ ਲੈ ਕੇ ਪਹੁੰਚੀ ਅਤੇ 12.45 ’ਤੇ ਉਸ ਨੂੰ ਵਾਪਸ ਲੈ ਗਈ।
ਦੱਸਣਯੋਗ ਹੈ ਕਿ 28 ਸਤੰਬਰ ਨੂੰ ਸੋਨੂੰ ਸ਼ਾਹ ਬੁੜੈਲ ’ਚ ਸਥਿਤ ਆਪਣੇ ਦਫ਼ਤਰ ਵਿੱਚ ਬੈਠਾ ਸੀ। ਇਸੇ ਦੌਰਾਨ ਤਿੰਨ ਨੌਜਵਾਨ ਉਸ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ’ਚ ਸੋਨੂੰ ਸ਼ਾਹ ਦੀ ਮੌਤ ਹੋ ਗਈ ਸੀ ਜਦੋਂਕਿ ਦੋ ਜਣੇ ਜ਼ਖ਼ਮੀ ਹੋ ਗਏ ਸਨ। ਥਾਣਾ ਸੈਕਟਰ-34 ਦੀ ਪੁਲੀਸ ਨੇ ਇਸ ਮਾਮਲੇ ਸਬੰਧੀ ਧਾਰਾ 302, 307, 120-ਬੀ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਸੀ।


Comments Off on ਲਾਰੈਂਸ ਬਿਸ਼ਨੋਈ ਨੇ ਸੋਨੂੰ ਸ਼ਾਹ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.