ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    ਪਾਕਿਸਤਾਨੀ ਗੋਲਾਬਾਰੀ ’ਚ ਦੋ ਭਾਰਤੀ ਨਾਗਰਿਕ ਜ਼ਖ਼ਮੀ !    ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    

ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ

Posted On November - 22 - 2019

ਹਰਜੀਤ ਸਿੰਘ ਪਰਮਾਰ
ਬਟਾਲਾ, 21 ਨਵੰਬਰ

ਬਟਾਲਾ ਸਥਿਤ ਹਸਪਤਾਲ ’ਚ ਜ਼ੇਰੇ ਇਲਾਜ ਜ਼ਹਿਰ ਖਾਣ ਵਾਲੀ ਲੜਕੀ।

ਬਟਾਲਾ ਦੀ ਇੱਕ ਨੌਜਵਾਨ ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਨਿਗਲ ਲਿਆ ਜਿਸ ਨੂੰ ਸੈਂਕੜੇ ਲੋਕਾਂ ਨੇ ਲਾਈਵ ਵੇਖਿਆ। ਲੜਕੀ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਲੜਕੀ ਵੱਲੋਂ ਜ਼ਹਿਰ ਖਾਣ ਦਾ ਕਾਰਨ ਉਸ ਵੱਲੋਂ ਆਪਣੇ ਮੰਗੇਤਰ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਦਿੱਤੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣਾ ਦੱਸਿਆ ਜਾ ਰਿਹਾ ਹੈ। ਇਸਤਰੀ ਅਕਾਲੀ ਦਲ ਦੀ ਆਗੂ ਗੀਤਾ ਸ਼ਰਮਾ ਨੇ ਸਿਵਲ ਹਸਪਤਾਲ ਪਹੁੰਚ ਕੇ ਲੜਕੀ ਦੀ ਹਾਲਤ ਬਾਰੇ ਜਾਣਕਾਰੀ ਲਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੀਤਾ ਸ਼ਰਮਾ ਨੇ ਦੱਸਿਆ ਕਿ ਉਸ ਦੇ ਵਟਸਐਪ ’ਤੇ ਇੱਕ ਮੈਸੇਜ ਆਇਆ ਜਿਸ ਵਿੱਚ ਮੈਸੇਜ ਭੇਜਣ ਵਾਲੇ ਨੇ ਲੜਕੀ ਵੱਲੋਂ ਆਤਮਹੱਤਿਆ ਕਰਨ ਅਤੇ ਉਸ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਪੀੜਤ ਲੜਕੀ ਦੇ ਘਰ ਪਹੁੰਚੀ ਜਿੱਥੋਂ ਪਤਾ ਲੱਗਾ ਕਿ ਉਸ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ। ਗੀਤਾ ਸ਼ਰਮਾ ਨੇ ਕਿਹਾ ਕਿ ਉਹ ਲੜਕੀ ਨਾਲ ਕਥਿਤ ਧੋਖਾ ਕਰਨ ਵਾਲੇ ਮੰਗੇਤਰ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਕਰਵਾਉਂਦਿਆਂ ਪੀੜਤ ਲੜਕੀ ਨੂੰ ਇਨਸਾਫ਼ ਦਿਵਾ ਕੇ ਰਹੇਗੀ।
ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਦੇ ਐੱਸਐੱਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲ ਗਈ ਸੀ ਕਿ ਇੱਕ ਲੜਕੀ ਨੇ ਜ਼ਹਿਰ ਖਾਧਾ ਹੈ ਪਰ ਅਜੇ ਤੱਕ ਪੁਲੀਸ ਨੂੰ ਮੈਡੀਕਲ ਰਿਪੋਰਟ ਨਹੀਂ ਮਿਲੀ। ਮੈਡੀਕਲ ਰਿਪੋਰਟ ਦੇ ਆਧਾਰ ’ਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਲੜਕੀ ਨੇ ਆਪਣੇ ਮੰਗੇਤਰ ’ਤੇ ਉਸ ਨਾਲ ਸਰੀਰਕ ਸਬੰਧ ਬਣਾ ਕੇ ਉਸ ਨੂੰ ਛੱਡ ਕੇ ਚਲੇ ਜਾਣ ਦੇ ਦੋਸ਼ ਲਾਏ ਸਨ। ਇਸ ਸਬੰਧੀ ਲੜਕੀ ਨੇ ਐੱਸਐੱਸਪੀ ਬਟਾਲਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਜਿਸ ਦੀ ਜਾਂਚ ਡੀਐੱਸਪੀ ਸਿਟੀ ਬੀ.ਕੇ. ਸਿੰਗਲਾ ਕਰ ਰਹੇ ਹਨ।


Comments Off on ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.