ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਵੱਖ ਵੱਖ ਮਾਮਲਿਆਂ ’ਚ ਹੈਰੋਇਨ ਸਣੇ ਤਿੰਨ ਕਾਬੂ

Posted On November - 7 - 2019

ਹੈਰੋਇਨ ਸਣੇ ਫੜੀ ਗਈ ਔਰਤ ਪੁਲੀਸ ਹਿਰਾਸਤ ’ਚ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਨਵੰਬਰ
ਇੱਥੇ ਇਕ ਹੌਜ਼ਰੀ ਫੈਕਟਰੀ ਵਿੱਚ ਕੰਮ ਕਰਨ ਵਾਲੀ ਔਰਤ ਨੇ ਕੰਮ ਦੀ ਆੜ ਹੇਠ ਹੈਰੋਇਨ ਸਪਲਾਈ ਕਰਨ ਦਾ ਧੰਦਾ ਸ਼ੁਰੂ ਕਰ ਦਿੱਤਾ। ਇਸ ਔਰਤ ਨੂੰ ਐੱਸਟੀਐੱਫ਼ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਔਰਤ ਦੇ ਕਬਜ਼ੇ ਵਿੱਚੋਂ 47 ਗਰਾਮ ਹੈਰੋਇਨ ਤੇ 88 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਔਰਤ ਨੂੰ ਐਸਟੀਐਫ਼ ਦੀ ਟੀਮ ਨੇ ਈਡਬਲਿਊਐੱਸ ਕਲੋਨੀ ਨੇੜਿਓਂ ਕਾਬੂ ਕੀਤਾ, ਜਿੱਥੋਂ ਉਹ ਹੈਰੋਇਨ ਸਪਲਾਈ ਕਰਨ ਜਾ ਰਹੀ ਸੀ।
ਔਰਤ ਦੀ ਪਛਾਣ ਮਾਲਾ (50) ਵੱਜੋਂ ਹੋਈ ਹੈ। ਉਸ ਖ਼ਿਲਾਫ਼ ਐੱਸਟੀਐੱਫ਼ ਟੀਮ ਨੇ ਥਾਣਾ ਡਿਵੀਜ਼ਨ ਨੰਬਰ-7 ਵਿੱਚ ਕੇਸ ਦਰਜ ਕਰਵਾ ਦਿੱਤਾ ਹੈ।
ਇਸ ਸਬੰਧੀ ਐੱਸਟੀਐੱਫ਼ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਲਾਕੇ ਵਿੱਚ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਐੱਸਟੀਐੱਫ਼ ਦੀ ਟੀਮ ਨੂੰ ਸੂਚਨਾ ਮਿਲੀ ਕਿ ਈਡਬਲਿਊਐੱਸ ਕਲੋਨੀ ਦੀ ਰਹਿਣ ਵਾਲੀ ਔਰਤ ਮਾਲਾ ਨਸ਼ੇ ਦੀ ਸਪਲਾਈ ਕਰਦੀ ਹੈ। ਸੂਚਨਾ ਦੇ ਆਧਾਰ ’ਤੇ ਐੱਸਟੀਐੱਫ ਟੀਮ ਨੇ ਨਾਕਾ ਲਗਾ ਕੇ ਔਰਤ ਨੂੰ ਹੈਰੋਇਣ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿਛ ਵਿੱਚ ਔਰਤ ਨੇ ਦੱਸਿਆ ਕਿ ਉਹ ਮਾਧੋਪੁਰੀ ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਦੀ ਹੈ ਤੇ ਇਸੇ ਕੰਮ ਦੀ ਆੜ ਵਿੱਚ ਉਹ ਪਿਛਲੇ ਦੋ ਸਾਲਾਂ ਤੋਂ ਨਸ਼ੇ ਦੀ ਸਪਲਾਈ ਕਰ ਰਹੀ ਸੀ। ਹੁਣ ਪੁਲੀਸ ਤਫ਼ਤੀਸ਼ ਕਰ ਰਹੀ ਹੈ ਕਿ ਔਰਤ ਹੈਰੋਇਨ ਕਿੱਥੋਂ ਲੈ ਕੇ ਆਉਂਦੀ ਸੀ ਤੇ ਕਿੱਥੇ ਕਿੱਥੇ ਸਪਲਾਈ ਕਰਦੀ ਸੀ। ਇਸੇ ਦੌਰਾਨ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਧਾਂਦਰਾ ਰੋਡ ’ਤੇ ਲਗਾਏ ਇਕ ਨਾਕੇ ਦੌਰਾਨ ਹੈਰੋਇਨ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 20 ਗਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਧਾਂਦਰਾ ਰੋਡ ਦੇ ਵਸਨੀਕ ਲਖਵਿੰਦਰ ਸਿੰਘ ਤੇ ਸਿੱਧਵਾਂ ਬੇਟ ਵਾਸੀ ਸੁਖਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਜਾਣਕਾਰੀ ਦਿੱਤੀ ਕਿ ਪੁਲੀਸ ਨੇ ਇਲਾਕੇ ਵਿੱਚ ਨਾਕਾ ਲਗਾਇਆ ਹੋਇਆ ਸੀ। ਪੁਲੀਸ ਦਾ ਨਾਕਾ ਵੇਖ ਕੇ ਮੁਲਜ਼ਮ ਪਿੱਛੇ ਮੁੜ ਗਿਆ ਪਰ ਪੁਲੀਸ ਨੇ ਦੋਵਾਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 20 ਗਰਾਮ ਹੈਰੋਇਨ ਬਰਾਮਦ ਹੋਈ।


Comments Off on ਵੱਖ ਵੱਖ ਮਾਮਲਿਆਂ ’ਚ ਹੈਰੋਇਨ ਸਣੇ ਤਿੰਨ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.