ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਸ਼ੇਫ਼ਾਲੀ ਨੇ ਤੇਂਦੁਲਕਰ ਦਾ ਰਿਕਾਰਡ ਤੋੜਿਆ

Posted On November - 11 - 2019

ਗ੍ਰੋਸ ਆਇਲੈੱਟ, 10 ਨਵੰਬਰ

‘ਪਲੇਅਰ ਆਫ ਦਿ ਮੈਚ’ ਐਵਾਰਡ ਪ੍ਰਾਪਤ ਕਰਦੀ ਹੋਈ ਭਾਰਤੀ ਬੱਲੇਬਾਜ਼ ਸ਼ੈਫ਼ਾਲੀ ਵਰਮਾ। -ਫੋਟੋ: ਪੀਟੀਆਈ

15 ਸਾਲ ਦੀ ਸ਼ੇਫਾਲੀ ਵਰਮਾ ਕੌਮਾਂਤਰੀ ਕ੍ਰਿਕਟ ਵਿੱਚ ਨੀਮ ਸੈਂਕੜਾ ਮਾਰਨ ਵਾਲੀ ਭਾਰਤ ਦੀ ਸਭ ਤੋਂ ਮੁਟਿਆਰ ਖਿਡਾਰਨ ਬਣ ਗਈ ਅਤੇ ਉਸ ਨੇ ਸਚਿਨ ਤੇਂਦੁਲਕਰ ਦਾ 30 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ।
ਸ਼ੇਫਾਲੀ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ 49 ਗੇਂਦਾਂ ਵਿੱਚ 73 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਭਾਰਤੀ ਟੀਮ ਨੇ ਸ਼ਨਿੱਚਰਵਾਰ ਨੂੰ ਇੱਥੇ 84 ਦੌੜਾਂ ਨਾਲ ਜਿੱਤ ਹਾਸਲ ਕੀਤੀ। ਉਹ ‘ਪਲੇਅਰ ਆਫ ਦਿ ਮੈਚ’ ਬਣੀ। ਆਪਣਾ ਪੰਜਵਾਂ ਟੀ-20 ਕੌਮਾਂਤਰੀ ਮੈਚ ਖੇਡ ਰਹੀ ਸ਼ੇਫਾਲੀ ਨੇ ਆਪਣੀ ਪਾਰੀ ਦੌਰਾਨ ਛੇ ਚੌਕੇ ਅਤੇ ਚਾਰ ਛੱਕੇ ਜੜੇ। ਸ਼ੇਫਾਲੀ ਨੇ ਇਹ ਪ੍ਰਾਪਤੀ 15 ਸਾਲ ਅਤੇ 285 ਦਿਨ ਦੀ ਉਮਰ ਵਿੱਚ ਪੂਰੀ ਕੀਤੀ। ਇਸ ਤਰ੍ਹਾਂ ਉਸ ਨੇ ਮਹਾਨ ਕ੍ਰਿਕਟਰ ਤੇਂਦੁਲਕਰ ਨੂੰ ਪਛਾੜ ਦਿੱਤਾ, ਜਿਸ ਨੇ ਆਪਣਾ ਪਹਿਲਾ ਟੈਸਟ ਨੀਮ ਸੈਂਕੜਾ 16 ਸਾਲ ਅਤੇ 214 ਦਿਨ ਦੀ ਉਮਰ ਵਿੱਚ ਬਣਾਇਆ ਸੀ। ਹਰਿਆਣਾ ਦੀ ਇਸ ਮੁਟਿਆਰ ਨੇ ਬੀਤੇ ਮਹੀਨੇ ਸੂਰਤ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਆਪਣੇ ਕਰੀਅਰ ਦੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ 46 ਦੌੜਾਂ ਦੀ ਪਾਰੀ ਖੇਡੀ ਸੀ। -ਪੀਟੀਆਈ

 


Comments Off on ਸ਼ੇਫ਼ਾਲੀ ਨੇ ਤੇਂਦੁਲਕਰ ਦਾ ਰਿਕਾਰਡ ਤੋੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.