ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ !    ਗੁਰਬਾਣੀ ਵਿੱਚ ਰਾਗਾਂ ਦੀ ਮਹੱਤਤਾ !    ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ !    ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ !    ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ !    ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ !    ਚਿਲੀ ਦਾ ਫ਼ੌਜੀ ਜਹਾਜ਼ 38 ਸਵਾਰਾਂ ਸਣੇ ਲਾਪਤਾ !    14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ !    ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ !    ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ !    

ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਐਲਾਨੀ

Posted On November - 11 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਚੰਡੀਗੜ੍ਹ ਵਿੱਚ 11 ਨਵੰਬਰ ਨੂੰ ਸਕੂਲ ਤੇ ਕਾਲਜ ਬੰਦ ਰਹਿਣਗੇ। ਪ੍ਰਸ਼ਾਸਨ ਨੇ ਅੱਜ ਦੇਰ ਸ਼ਾਮ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਗ੍ਰਹਿ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਰੁਣ ਕੁਮਾਰ ਗੁਪਤਾ ਵਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਯੂਨੀਵਰਸਿਟੀ ਨੇ ਵੀ ਚੰਡੀਗੜ੍ਹ ਦੇ ਕਾਲਜਾਂ ਵਿਚ 11 ਨਵੰਬਰ ਦੀ ਛੁੱਟੀ ਐਲਾਨ ਦਿੱਤੀ ਹੈ। ਅੱਜ ਰਾਤ ਅੱਠ ਵਜੇ ਤਕ ਵੱਡੀ ਗਿਣਤੀ ਮਾਪੇ ਤੇ ਅਧਿਆਪਕ ਸਕੂਲਾਂ ਵਿਚ 11 ਨਵੰਬਰ ਦੀ ਛੁੱਟੀ ਦੀਆਂ ਕਨਸੋਆਂ ਲੈਂਦੇ ਰਹੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰਸ਼ਾਸਨ ਵੀ ਪੀ ਸਿੰਘ ਬਦਨੌਰ ਦੇ ਨਿਰਦੇਸ਼ਾਂ ’ਤੇ ਹੀ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਿੱਖਿਆ ਸੰਸਥਾਵਾਂ ਵਿਚ ਛੁੱਟੀ ਕੀਤੀ ਗਈ ਹੈ।


Comments Off on ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਐਲਾਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.