ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਅੰਕ ਗੁਰੂ ਨਾਨਕ ਸਾਹਿਬ ਨੂੰ ਸਮਰਪਿਤ

Posted On November - 10 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ (ਸੁਲਤਾਨਪੁਰ ਲੋਧੀ), 9 ਨਵੰਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਦਾ ਅੰਕ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਵਿਚ ਪਹਿਲੀ ਪਾਤਸ਼ਾਹੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਵੱਲੋਂ ਦਿੱਤਾ ਭਾਸ਼ਣ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਅਤੇ ਹੋਰ ਵਿਦਵਾਨਾਂ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਸਮੇਂ-ਸਮੇਂ ’ਤੇ ਲਿਖੇ ਵਿਚਾਰਾਂ ਦਾ ਅਨੁਵਾਦ ਕਰ ਕੇ ਛਾਪਿਆ ਗਿਆ ਹੈ। ਇਸ ਵਿਸ਼ੇਸ਼ ਅੰਕ ਵਿਚ ਸਿੱਖ ਇਤਿਹਾਸ ਵਿਚ ਰਾਗ ਆਧਾਰਤ ਗੁਰਬਾਣੀ ਗਾਇਨ ਦੇ ਆਧਾਰ ‘ਰਬਾਬ’ ਬਾਰੇ ਲੇਖਕ ਰਵੀ ਪੰਧੇਰ ਵੱਲੋਂ ਲਿਖਿਆ ਖੋਜ ਭਰਪੂਰ ਲੇਖ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ’ਚ ਪ੍ਰਕਾਸ਼ਿਤ ਇਹ ਰਸਾਲੇ ਸੁਲਤਾਨਪੁਰ ਲੋਧੀ ਵਿਚ ਸੰਗਤ ’ਚ ਮੁਫ਼ਤ ਵੰਡੇ ਜਾ ਰਹੇ ਹਨ।


Comments Off on ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਅੰਕ ਗੁਰੂ ਨਾਨਕ ਸਾਹਿਬ ਨੂੰ ਸਮਰਪਿਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.