ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਈ ਕਾਰਡ ਵੰਡੇ

Posted On November - 10 - 2019

ਬੀਬੀ ਨਾਗਰਾ ਲਾਭਪਾਤਰੀਆਂ ਨੂੰ ਈ ਕਾਰਡ ਵੰਡਦੀ ਹੋਈ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਨਵੰਬਰ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਹੈ, ਜਿਸ ਨਾਲ ਪੰਜਾਬ ਦੇ 43 ਲੱਖ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਤੇ ਸੂਬੇ ਦੀ 70 ਫ਼ੀਸਦੀ ਆਬਾਦੀ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਮਨਦੀਪ ਕੌਰ ਨਾਗਰਾ ਨੇ ਪਿੰਡ ਚਣੋਂ ਵਿੱਚ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ 150 ਈ ਕਾਰਡ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸਬੰਧੀ ਲੋਕਾਂ ਨੂੰ ਜਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿ ਉਨ੍ਹਾਂ ਨੂੰ ਇਸ ਸਕੀਮ ਦੇ ਰੂਪ ਵਿੱਚ ਇਕ ਕਦਮ ਨਾਲ ਹੀ ਦੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਰਜਿਸਟਰਡ ਪਰਿਵਾਰਾਂ ਦੇ ਮੈਂਬਰ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਰਪੰਚ ਕਵਿਤਾ ਸ਼ਰਮਾ, ਸੀਨੀਅਰ ਕਾਂਗਰਸ ਆਗੂ ਵਰਿੰਦਰ ਕੁਮਾਰ ਆਦਿ ਹਾਜ਼ਰ ਸਨ।


Comments Off on ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਈ ਕਾਰਡ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.