ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਸਿਵਲ ਹਸਪਤਾਲ ਨੂੰ ਈਸੀਜੀ ਮਸ਼ੀਨ ਦਾਨ

Posted On November - 9 - 2019

ਪੱਤਰ ਪ੍ਰੇਰਕ
ਖਰੜ, 8 ਨਵੰਬਰ

ਹਸਪਤਾਲ ਨੂੰ ਮਸ਼ੀਨ ਦੇਣ ਮੌਕੇ ਮੋਹਤਬਰ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਧਾਰਮਿਕ ਸਥਾਨਾਂ ਤੇ ਇਤਿਹਾਸਿਕ ਨਗਰਾਂ ਦੇ ਸੁੰਦਰੀਕਰਨ ਅਤੇ ਆਧੁਨਿਕੀਕਰਨ ਲਈ ਦੁਨੀਆਂ ਭਰ ਤੋਂ ਸੰਗਤਾਂ ਦਾਨ ਕਰ ਰਹੀਆਂ ਹਨ। ਇਸੇ ਲੜੀ ਤਹਿਤ ਕਾਮਾ ਹੋਟਲ ਮੁਹਾਲੀ ਦੇ ਪ੍ਰਬੰਧਕਾਂ ਵੱਲੋਂ ਸਿਵਲ ਹਸਪਤਾਲ ਖਰੜ ਲਈ ਨਵੀਂ ਈ.ਸੀ.ਜੀ.ਮਸ਼ੀਨ ਦਾਨ ਦਿੱਤੀ ਗਈ। ਹੋਟਲ ਪ੍ਰਬੰਧਕਾਂ ਵੱਲੋਂ ਮੈਨੇਜਰ ਵਿਨੇ ਗੌਤਮ ਮੈਨੇਜਰ ਨੇ ਮਸ਼ੀਨ ਹਾਸਲ ਕੀਤੀ। ਇਸ ਨਾਲ ਵੱਡੀ ਗਿਣਤੀ (ਲਗਪਗ 450 ਪ੍ਰਤੀ ਦਿਨ) ਵਿੱਚ ਸੰਸਥਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਫਾਇਦਾ ਮਿਲੇਗਾ। ਸੀਨੀਅਰ ਮੈਡੀਕਲ ਅਫਸਰ ਨੇ ਸੰਸਥਾ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਸ਼ੁੱਭ ਇੱਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂ ਰਹੀਆਂ ਹਨ ਪਰ ਸਮੱਰਥਾ ਰੱਖਣ ਵਾਲੇ ਹੋਰ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਵੀ ਜਨਤਕ ਸੰਸਥਾਵਾਂ ਲਈ ਵਧ ਚੜ੍ਹ ਕੇ ਦਾਨ ਦੇਣਾ ਚਾਹੀਦਾ ਹੈ।


Comments Off on ਸਿਵਲ ਹਸਪਤਾਲ ਨੂੰ ਈਸੀਜੀ ਮਸ਼ੀਨ ਦਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.