ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ

Posted On November - 15 - 2019

ਨਵੀਂ ਦਿੱਲੀ, 14 ਨਵੰਬਰ
‘ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਮਤਲਬ ਸਿਰਫ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣਾ ਨਹੀਂ ਹੈ ਸਗੋਂ ਵਿਦੇਸ਼ ਤੋਂ ਭਾਰਤ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਸਵਾਗਤ ਕਰਨਾ ਬਣਦਾ ਹੈ।’ ਇਹ ਪ੍ਰਗਟਾਵਾ ਵਿਦੇਸ਼ ਮਾਮਲਿਆਂ ਦੇ ਐਡੀਸ਼ਨਲ ਸਕੱਤਰ ਦਿਨੇਸ਼ ਪਟਨਾਇਕ ਨੇ ਕੀਤਾ ਹੈ। ਉਹ ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟ੍ਰੀਜ਼ (ਸੀਆਈਆਈ) ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਸਿੱਖਿਆ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਆ ਦੇ ਅੰਤਰਰਾਸ਼ਟਰੀਕਰਨ ਨੂੰ ਵਿਆਪਕ ਤੌਰ ਉੱਤੇ ਦੇਖਣਾ ਚਾਹੀਦਾ ਹੈ। ਇਸ ਦਾ ਮਤਲਬ ਸਿਰਫ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣਾ ਨਹੀਂ ਹੈ ਸਗੋਂ ਵਿਦੇਸ਼ ਤੋਂ ਭਾਰਤ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਪਟਨਾਇਕ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰ ਵਿਦਿਆਰਥੀ ਲਈ ਗਲੋਬਲ ਪਲੇਟਫਾਰਮ ਉੱਤੇ ਕੰਮ ਕਰ ਰਹੀ ਹੈ। ਇੱਥੇ ਵਿਦਿਆਰਥੀਆਂ ਨੂੰ ਇੱਕ ਹੀ ਥਾਂ ਵਿਸ਼ਵ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸੰਮੇਲਨ ਵਿੱਚ ਵਿਦਿਅਕ ਮਾਹਿਰ ਅਤੇ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਨਾਲ ਜੁੜੇ ਹਰ ਤਰ੍ਹਾਂ ਦੇ ਮਾਹਿਰ ਹਿੱਸਾ ਲੈ ਰਹੇ ਹਨ। ਇੰਡੀਅਨ ਕੌਂਸਲ ਆਫ ਕਲਚਰ ਰਿਲੇਸ਼ਨਜ਼ ਦੇ ਡਾਇਰੈਕਟਰ ਜਨਰਲ ਅਖਿਲੇਸ਼ ਮਿਸ਼ਰਾ ਨੇ ਕਿਹਾ ਕਿ ਇਸ ਦੁਨੀਆਂ ਅੱਗੇ ਉੱਚ ਸਿੱਖਿਆ ਫੈਸ਼ਨ ਬਣ ਗਈ ਹੈ। ਇਸ ਤੋਂ ਇਲਾਵਾ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮਦਰਾਸ ਦੇ ਡੀਨ ਆਫ ਇੰਟਰਨੈਸ਼ਨਲ ਰਿਲੇਸ਼ਨਜ਼ ਮਹੇਸ਼ ਪੰਚਾਂਗੁਲਾ ਨੇ ਇਸ ਮੌਕੇ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਦੂਹਰੀ ਡਿਗਰੀ ਸ਼ੁਰੂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। -ਪੀਟੀਆਈ

 


Comments Off on ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.