ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ

Posted On November - 15 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਨਵੰਬਰ
ਸਿੱਖਿਆ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਦਿਆਂ ਕਿਸੇ ਅਧਿਕਾਰੀ ਤੋਂ ਪ੍ਰਵਾਨਗੀ ਲੈ ਕੇ ਪੱਤਰਕਾਰੀ ਕਰ ਰਹੇ ਮੁਲਾਜ਼ਮਾਂ ਦੀ ਮਨਜ਼ੂਰੀਆਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਸਮੂਹ ਸਿੱਖਿਆ ਦਫ਼ਤਰਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਗਿਆ ਹੈ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਮੁਲਾਜ਼ਮ ਕਿਸੇ ਵੀ ਅਖ਼ਬਾਰ ਜਾਂ ਇਲੈਕਟ੍ਰਾਨਿਕ ਮੀਡੀਆ ਵਿੱਚ ਪੱਤਰਕਾਰੀ ਨਹੀਂ ਕਰ ਸਕਣਗੇ। ਜੇਕਰ ਕਿਸੇ ਵਿਅਕਤੀ ਵੱਲੋਂ ਕਿਸੇ ਅਧਿਕਾਰੀ ਤੋਂ ਪ੍ਰਵਾਨਗੀ ਲਈ ਹੋਈ ਹੈ ਤਾਂ ਉਸ ਨੂੰ ਤੁਰੰਤ ਰੱਦ ਕਰ ਦਿੱਤਾ ਗਿਆ ਹੈ।
ਸਹਾਇਕ ਡਾਇਰੈਕਟਰ (ਕੋਆਰਡੀਨੇਸ਼ਨ) ਵੱਲੋਂ ਜਾਰੀ ਪੱਤਰ ਵਿੱਚ ਸਰਵਿਸ ਨਿਯਮਾਂ ਦਾ ਹਵਾਲਾ ਦੇ ਕੇ ਲਿਖਿਆ ਗਿਆ ਹੈ ਕਿ ਕੋਈ ਵੀ ਕਰਮਚਾਰੀ ਨਿਰਧਾਰਤ ਅਥਾਰਟੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਖ਼ਬਾਰ ਜਾਂ ਹੋਰ ਸਮੇਂ ਦੇ ਪ੍ਰਕਾਸ਼ਨ ਜਾਂ (ਇਲੈਕਟ੍ਰਾਨਿਕ ਮੀਡੀਆ) ਦੇ ਸੰਪਾਦਨ ਜਾਂ ਪ੍ਰਬੰਧਨ ਵਿੱਚ ਹਿੱਸਾ ਨਹੀਂ ਲੈ ਸਕਦਾ। ਇਸੇ ਤਰ੍ਹਾਂ ਕੋਈ ਵੀ ਸਰਕਾਰੀ ਮੁਲਾਜ਼ਮ ਸਬੰਧਤ ਅਥਾਰਟੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਆਪਣੀ ਡਿਊਟੀ ਨਿਭਾਉਣ ਤੋਂ ਇਲਾਵਾ ਰੇਡੀਓ ਪ੍ਰਸਾਰਨ ਵਿੱਚ ਹਿੱਸਾ ਨਹੀਂ ਲੈ ਸਕਦਾ ਜਾਂ ਲੇਖ ਦਾ ਯੋਗਦਾਨ ਨਹੀਂ ਦੇ ਸਕਦਾ ਹੈ। ਆਪਣੇ ਜਾਂ ਕਿਸੇ ਹੋਰ ਦੇ ਨਾਂ ’ਤੇ ਕਿਸੇ ਰੇਡੀਓ ਪ੍ਰਸਾਰਨ, ਰੋਜ਼ਾਨਾ ਛਪਦੇ ਅਖ਼ਬਾਰ ਜਾਂ ਸਮੇਂ-ਸਮੇਂ ’ਤੇ ਛਪਣ ਵਾਲੇ ਅਖ਼ਬਾਰ ਵਿੱਚ ਕਿਸੇ ਕਿਸਮ ਦਾ ਕੋਈ ਆਰਟੀਕਲ ਵੀ ਪ੍ਰਕਾਸ਼ਿਤ ਨਹੀਂ ਕਰਵਾ ਸਕਦੇ।


Comments Off on ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.