ਜਲੰਧਰ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫਿਊ਼ !    ਪੀਐੱਨਬੀ ਨੇ ਵਿਆਜ ਦਰਾਂ ਘਟਾਈਆਂ !    ਸਿਆਹਫ਼ਾਮ ਰੋਸ !    ਤਾਲਾਬੰਦੀ ਦੇ ਮਾਅਨੇ !    ਵੀਹ ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਵਿਸ਼ਲੇਸ਼ਣ !    ਫ਼ੀਸਾਂ ’ਚ ਵਾਧੇ ਖ਼ਿਲਾਫ਼ ਸੋਨੀ ਦੀ ਕੋਠੀ ਘੇਰੇਗੀ ‘ਆਪ’ !    ਗੁੱਟੂ ਦੀ ਖੂਹੀ ਅਤੇ ਮਸਤ ਰਾਮ !    ਜਨਤਕ ਖੇਤਰ ਕਮਜ਼ੋਰ ਕਰਨ ਦੇ ਗੰਭੀਰ ਸਿੱਟੇ !    ਬੱਸ ਲੰਘਾਊ ਭੂਆ !    ਦਿੱਲੀ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਨੂੰ ਟੱਪੀ !    

ਸਿੱਖ ਨਸਲਕੁਸ਼ੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਮਾਰਚ

Posted On November - 7 - 2019

ਸਿੱਖ ਨਸਲਕੁਸ਼ੀ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਵਿਦਿਆਰਥੀ। -ਫੋਟੋ: ਰਵੀ ਕੁਮਾਰ

ਕੁਲਦੀਪ ਸਿੰਘ
ਚੰਡੀਗੜ੍ਹ, 6 ਨਵੰਬਰ
ਨਵੰਬਰ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਵਿੱਚ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਮਾਰਚ ਕੀਤਾ ਗਿਆ। ਇਸ ਮਾਰਚ ਵਿੱਚ ਵਿਦਿਆਰਥੀ ਜਥੇਬੰਦੀਆਂ ਐੱਸਐੱਫਐੱਸ ਅਤੇ ਲਲਕਾਰ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਇਸ ਯਾਦਗਾਰੀ ਮਾਰਚ ਉਪਰੰਤ ਕੈਂਪਸ ਵਿਚ ਸਥਿਤ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਹ ਮਾਰਚ ਸ਼ਾਮ 4 ਵਜੇ ਸਟੂਡੈਂਟਸ ਸੈਂਟਰ ਤੋਂ ਸ਼ੁਰੂ ਹੋਇਆ। ਮਾਰਚ ਦੀ ਸ਼ੁਰੂਆਤ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਇਸ ਦੁਖਾਂਤ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਗਏ।
ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਬੋਲਦਿਆਂ ਜੁਝਾਰ ਸਿੰਘ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਸਿੱਖਾਂ ਨਾਲ ਧੱਕਾ ਹੀ ਹੁੰਦਾ ਆਇਆ ਹੈ ਅਤੇ ਸਿੱਖ ਕੌਮ ਇਨਸਾਫ਼ ਲਈ ਜੂਝਦੀ ਰਹੀ ਹੈ। ਇਸ ਜ਼ੁਲਮ ਦਾ ਸਿਖਰ ਸੰਨ 1984 ਵਿਚ ਦੇਖਣ ਨੂੰ ਮਿਲਿਆ ਸੀ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਸਿੱਖਾਂ ਦਾ ਵੱਡੇ ਪੱਧਰ ’ਤੇ ਕਤਲ ਕੀਤਾ ਗਿਆ। ਇਸੇ ਦੌਰਾਨ ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਦੇ ਬੁਲਾਰੇ ਹਰਮਨਜੀਤ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਮੰਗਾਂ ਲਈ ਜੂਝਦੀਆਂ ਵੱਖ-ਵੱਖ ਕੌਮਾਂ ਦਾ ਦਮਨ ਜਾਰੀ ਹੈ।
ਜਥੇਬੰਦੀ ‘ਲਲਕਾਰ’ ਵੱਲੋਂ ਬੋਲਦਿਆਂ ਅਮਨ ਨੇ ਕਿਹਾ ਕਿ ਦੇਸ਼ ਦੀਆਂ ਗਲੀਆਂ ਵਿੱਚ ਬੇਕਸੂਰਾਂ ਦਾ ਕਤਲ ਹੁੰਦਿਆਂ ਲੋਕਾਂ ਨੇ ਅੱਖੀਂ ਤੱਕਿਆ ਹੈ ਪਰ ਕਾਤਲ ਅੱਜ ਵੀ ਸਿਆਸੀ ਉਪਾਧੀਆਂ ਦਾ ਆਨੰਦ ਮਾਣ ਰਹੇ ਹਨ ਜਦਕਿ ਆਪਣੇ ਪਰਿਵਾਰਾਂ ਨੂੰ ਅੱਖੀਂ ਸੜਦਾ ਵੇਖਣ ਵਾਲੇ ਲੋਕ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਸੰਘਰਸ਼ਸ਼ੀਲ ਕੌਮਾਂ ਨਾਲ ਹਮੇਸ਼ਾ ਧੱਕਾ ਹੀ ਹੋਇਆ ਹੈ।
ਇਸ ਤੋਂ ਬਾਅਦ ਯਾਦਗਾਰੀ ਮਾਰਚ ਸਟੂਡੈਂਟਸ ਸੈਂਟਰ ਤੋਂ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਿਆਂ ਗੁਰੂਦੁਆਰਾ ਸਾਹਿਬ ਪਹੁੰਚਿਆ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਦਾਸ ਕੀਤੀ ਗਈ।


Comments Off on ਸਿੱਖ ਨਸਲਕੁਸ਼ੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.