ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਸਿੱਖ ਬੀਬੀਆਂ ਦਾ ਪੰਥ ਦੀ ਚੜ੍ਹਦੀ ਕਲਾ ’ਚ ਅਹਿਮ ਯੋਗਦਾਨ: ਜਗੀਰ ਕੌਰ

Posted On November - 10 - 2019

ਸਮਾਗਮ ਮੌਕੇ ਕੀਰਤਨ ਕਰਨ ਮਗਰੋਂ ਗੁਰੂ ਨਾਨਕ ਕਾਲਜ ਮੁਕਤਸਰ ਦੀਆਂ ਵਿਦਿਆਰਥਣਾਂ ਦਾ ਰਾਗੀ ਜਥਾ। -ਫੋਟੋ: ਸਰਬਜੀਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ (ਸੁਲਤਾਨਪੁਰ ਲੋਧੀ), 9 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਗੁਰੂ ਨਾਨਕ ਸਟੇਡੀਅਮ ਵਿਚ ਤਿਆਰ ਕੀਤੇ ਪੰਡਾਲ ਵਿਚ ਅੱਜ ਇਸਤਰੀ ਸੰਮੇਲਨ ਨਾਲ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਜਿੱਥੇ ਸਿੱਖ ਬੀਬੀਆਂ ਨੇ ਸੰਗਤ ਨਾਲ ਪਹਿਲੇ ਪਾਤਸ਼ਾਹ ਦੀਆਂ ਸਿੱਖਿਆਵਾਂ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ, ਉੱਥੇ ਹੀ ਬੀਬੀਆਂ ਦੇ ਜਥਿਆਂ ਨੇ ਕੀਰਤਨ, ਢਾਡੀ ਵਾਰਾਂ ਤੇ ਕਵੀਸ਼ਰੀ ਪੇਸ਼ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਇਨਕਲਾਬ ਲਿਆਂਦਾ, ਉੱਥੇ ਹੀ ਸਮਾਜ ਵਿਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇ ਕੇ ਨਿਵਾਜਿਆ। ਉਨ੍ਹਾਂ ਕਿਹਾ ਕਿ ਸਿੱਖ ਬੀਬੀਆਂ ਨੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਪੰਥ ਦੀ ਚੜ੍ਹਦੀ ਕਲਾ ਵਿਚ ਅਹਿਮ ਹਿੱਸਾ ਪਾਇਆ ਹੈ। ਬੀਬੀ ਕੁਲਦੀਪ ਕੌਰ ਟੌਹੜਾ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਔਰਤ ਨੂੰ ਸਹਿਜ, ਸੰਤੋਖ ਦੀ ਧਾਰਨੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦੇ ਹਰ ਖੇਤਰ ਵਿਚ ਔਰਤਾਂ ਨੇ ਮੀਲ-ਪੱਥਰ ਸਥਾਪਿਤ ਕੀਤੇ ਹਨ। ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਮਾਤਾ ਤ੍ਰਿਪਤਾ ਜੀ, ਬੇਬੇ ਨਾਨਕੀ ਜੀ, ਬੀਬੀ ਖੀਵੀ ਜੀ ਤੇ ਮਾਈ ਭਾਗੋ ਦਾ ਜ਼ਿਕਰ ਕਰਦਿਆਂ ਸਿੱਖ ਇਤਿਹਾਸ ਅਤੇ ਸ਼ਾਨਾਮੱਤੇ ਸਿੱਖ ਵਿਰਸੇ ਨੂੰ ਸੰਭਾਲਣ ਲਈ ਔਰਤਾਂ ਨੂੰ ਵਿਸ਼ੇਸ਼ ਯੋਗਦਾਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪਰਮਜੀਤ ਸਿੰਘ ਸਰੋਆ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।


Comments Off on ਸਿੱਖ ਬੀਬੀਆਂ ਦਾ ਪੰਥ ਦੀ ਚੜ੍ਹਦੀ ਕਲਾ ’ਚ ਅਹਿਮ ਯੋਗਦਾਨ: ਜਗੀਰ ਕੌਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.