ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ

Posted On November - 8 - 2019

ਪਹਿਲਾਂ ਤੈਅ ਸ਼ਰਤਾਂ ਮੁਤਾਬਕ ਹੀ ਪਹਿਲਾ ਜਥਾ ਭੇਜਾਂਗੇ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 7 ਨਵੰਬਰ
ਦੋ ਦਿਨਾਂ ਦੀ ਜੱਦੋਜਹਿਦ ਮਗਰੋਂ ਪੰਜਾਬ ਸਰਕਾਰ ’ਚ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕਰਤਾਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਮੌਕੇ ਪਾਕਿਸਤਾਨ ਜਾਣ ਲਈ ਹਰੀ ਝੰਡੀ ਮਿਲ ਗਈ ਹੈ। ਅਧਿਕਾਰਤ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਅੱਜ ਸਿੱਧੂ ਨੂੰ ਪਾਕਿਸਤਾਨ ਜਾਣ ਲਈ ਸਿਆਸੀ ਪ੍ਰਵਾਨਗੀ ਦੇ ਦਿੱਤੀ ਹੈ।
ਸਿੱਧੂ ਨੇ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਵੱਲੋਂ ਮਿਲੇ ਸੱਦੇ ਮਗਰੋਂ ਵਿਦੇਸ਼ ਮੰਤਰਾਲੇ ਤੋਂ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਮੰਗੀ ਸੀ। ਸੂਤਰਾਂ ਨੇ ਕਿਹਾ ਕਿ ਸਿਆਸੀ ਪ੍ਰਵਾਨਗੀ ਤਹਿਤ ਸਿੱਧੂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਹੀ ਪਾਕਿਸਤਾਨ ਜਾ ਸਕਣਗੇ। ਇਸ ਦੌਰਾਨ ਪਾਕਿਸਤਾਨੀ ਫ਼ੌਜ ਦੇ ਬੁਲਾਰੇ ਵੱਲੋਂ ਪਾਸਪੋਰਟ ਦੀ ਸ਼ਰਤ ਲਾਜ਼ਮੀ ਕਰਾਰ ਦਿੱਤੇ ਜਾਣ ਦੇ ਬਿਆਨ ਕਰਕੇ ਬਣੇ ਸ਼ੰਸ਼ੋਪੰਜ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਕਿਹਾ ਕਿ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦੋਵਾਂ ਮੁਲਕਾਂ ਵਿੱਚ ਤੈਅ ਸ਼ਰਤਾਂ ਮੁਤਾਬਕ ਹੀ 9 ਨਵੰਬਰ ਨੂੰ ਪਹਿਲਾ ਜਥਾ ਲਾਂਘੇ ਰਾਹੀਂ ਪਾਕਿਸਤਾਨ ਭੇਜਣਗੇ। ਤਰਜਮਾਨ ਨੇ ਸਾਫ਼ ਕਰ ਦਿੱਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਮੌਕੇ ਪਾਸਪੋਰਟ ਨਾਲ ਰੱਖਣੇ ਹੋਣਗੇ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਫੇਰੀ ਦੀ ਇਜਾਜ਼ਤ ਲਈ ਮੁੜ ਮੁੜ ਗੁਜ਼ਾਰਿਸ਼ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ‘ਵੱਡਾ ਇਤਿਹਾਸਕ’ ਸਮਾਗਮ ਹੈ ਤੇ ਕਿਸੇ ਇਕ ‘ਵਿਅਕਤੀ ਵਿਸ਼ੇਸ਼’ ਨੂੰ ਲਗਾਤਾਰ ਉਭਾਰੇ ਜਾਣਾ ਇਸ ਨਾਲ ਨਾਇਨਸਾਫ਼ੀ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਇਹ ਟਿੱਪਣੀਆਂ ਸਿੱਧੂ ਵੱਲੋਂ ਮੰਤਰਾਲੇ ਨੂੰ ਲਿਖੇ ਪੱਤਰ ਦੇ ਸੰਦਰਭ ਵਿੱਚ ਕੀਤੀਆਂ। ਸਾਬਕਾ ਮੰਤਰੀ ਸਿੱਧੂ ਨੇ ਮੰਤਰਾਲੇ ਨੂੰ ਅੱਜ ਲਿਖੇ ਸੱਜਰੇ(ਤੀਜੇ) ਪੱਤਰ ਵਿੱਚ ਕਿਹਾ ਸੀ ਕਿ ਮੰਤਰਾਲਾ ਸਪਸ਼ਟ ਕਰੇ ਕਿ ਉਹਦੇ (ਸਿੱਧੂ) ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਜਾਣ ’ਤੇ ਮੰਤਰਾਲੇ ਨੂੰ ਕੋਈ ਉਜਰ ਹੈ ਜਾਂ ਨਹੀਂ। ਸਿੱਧੂ ਨੇ ਪੱਤਰ ਵਿੱਚ ਇਹ ਵੀ ਕਿਹਾ ਕਿ ਜੇਕਰ ਉਸ ਦੇ ਇਸ ਸੱਜਰੇ ਪੱਤਰ ਦਾ ਕੋਈ ਜਵਾਬ ਨਾ ਮਿਲਿਆ ਤਾਂ ਉਹ ‘ਹੋਰਨਾਂ ਸ਼ਰਧਾਲੂਆਂ’ ਵਾਂਗ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਏਗਾ। ਕੁਮਾਰ ਨੇ ਇਸ ਪੂਰੇ ਮੁੱਦੇ ’ਤੇ ਸਫ਼ਾਈ ਦਿੰਦਿਆਂ ਕਿਹਾ, ‘ਕਰਤਾਰਪੁਰ ਲਾਂਘੇ ਦਾ ਉਦਘਾਟਨ ‘ਵੱਡਾ ਇਤਿਹਾਸਕ ਮੌਕਾ ਹੈ, ਕਿਉਂਕਿ ਭਾਰਤ ਪਿਛਲੇ ਵੀਹ ਸਾਲਾਂ ਤੋਂ ਇਸ ਪਾਸੇ ਯਤਨਸ਼ੀਲ ਸੀ। ਮੇਰਾ ਮੰਨਣਾ ਹੈ ਕਿ 9 ਨਵੰਬਰ ਦਾ ਉਦਘਾਟਨੀ ਸਮਾਗਮ ‘ਵੱਡੀ ਘਟਨਾ’ ਹੈ ਤੇ ਕਿਸੇ ਇਕ ‘ਵਿਅਕਤੀ ਵਿਸ਼ੇਸ਼’ ਨੂੰ ਉਭਾਰੀ ਜਾਣਾ, ਇਸ ਨਾਲ ਕਿਸੇ ਬੇਇਨਸਾਫ਼ੀ ਤੋਂ ਘੱਟ ਨਹੀਂ ਹੋਵੇਗਾ।’ ਕੁਮਾਰ ਨੇ ਕਿਹਾ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾ ਰਹੇ ਪਹਿਲੇ ਜਥੇ ਦੀ ਤਫ਼ਸੀਲ ਵੀ ਸਾਂਝੀ ਨਹੀਂ ਕੀਤੀ ਗਈ, ਕਿਉਂਕਿ ਇਹ ਸ਼ਰਧਾ ਦਾ ਮੁੱਦਾ ਹੈ। ਕਿਸੇ ਵਿਅਕਤੀ ਵਿਸ਼ੇਸ਼ ਨੂੰ ਉਭਾਰਨਾ ਅਹਿਮ ਨਹੀਂ।’

-ਪੀਟੀਆਈ

ਪਾਕਿਸਤਾਨ ਵੱਲੋਂ ਸਿੱਧੂ ਨੂੰ ਵੀਜ਼ਾ ਜਾਰੀ

ਇਸਲਾਮਾਬਾਦ: ਪਾਕਿਸਤਾਨ ਨੇ ਅੱਜ ਕਿਹਾ ਕਿ ਉਸ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ 9 ਨਵੰਬਰ ਨੂੰ ਹੋ ਰਹੇ ਉਦਘਾਟਨੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵੀਜ਼ਾ ਜਾਰੀ ਕਰ ਦਿੱਤਾ ਹੈ। ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨੀ ਸਰਕਾਰ ਨੇ ਇਸ ਤੋਂ ਪਹਿਲਾਂ ਸਿੱਧੂ ਨੂੰ ਲਾਂਘੇ ਦੇ ਨੀਂਹ ਪੱਥਰ ਸਮਾਗਮ ਲਈ ਵੀ ਵਿਸ਼ੇਸ਼ ਸੱਦਾ ਭੇਜਿਆ ਸੀ। ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ, ‘ਪਾਕਿਸਤਾਨ ਨੇ ਭਾਰਤੀ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਨੂੰ ਬਾਬਾ ਨਾਨਕ ਨਾਲ ਸਬੰਧਤ ਗੁਰਦੁਆਰੇ ਦੀ ਫੇਰੀ ਲਈ ਵੀਜ਼ਾ ਜਾਰੀ ਕੀਤਾ ਹੈ।’

ਸਿੱਧੂ ਨੇ ਤੀਜੇ ਪੱਤਰ ਵਿੱਚ ਕੀ ਲਿਖਿਆ?

ਅੰਮ੍ਰਿਤਸਰ(ਟਨਸ): ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਭੇਜੇ ਤੀਜੇ ਪੱਤਰ ਵਿੱਚ ਪਾਕਿਸਤਾਨ ਜਾਣ ਵਾਸਤੇ ਮਨਜ਼ੂਰੀ ਦੇਣ ਲਈ ਯਾਦ ਕਰਾਇਆ। ਇਸ ਤੋਂ ਪਹਿਲਾਂ ਸ੍ਰੀ ਸਿੱਧੂ ਕੇਂਦਰੀ ਵਿਦੇਸ਼ ਮੰਤਰੀ ਨੂੰ ਦੋ ਪੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਭੇਜ ਕੇ ਪ੍ਰਵਾਨਗੀ ਮੰਗ ਚੁੱਕੇ ਹਨ। ਅੱਜ ਭੇਜੇ ਤੀਜੇ ਪੱਤਰ ਵਿਚ ਸ੍ਰੀ ਸਿੱਧੂ ਨੇ ਲਿਖਿਆ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਪੱਤਰ ਭੇਜ ਕੇ ਪ੍ਰਵਾਨਗੀ ਮੰਗੀ ਗਈ ਹੈ, ਪਰ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ। ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਵਿਖੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਸਬੰਧੀ ਮੰਗੀ ਗਈ ਮਨਜ਼ੂਰੀ ਵਿਚ ਨਿਰੰਤਰ ਦੇਰ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਇਸ ਸਮਾਗਮ ਵਿਚ ਸ਼ਾਮਲ ਹੋਣ ਸਬੰਧੀ ਆਪਣੇ ਪ੍ਰੋਗਰਾਮ ਨੂੰ ਅੰਤਮ ਰੂਪ ਨਹੀਂ ਦੇ ਸਕੇ ਹਨ।

ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਲੋੜ ਨਹੀਂ: ਪਾਕਿਸਤਾਨ

ਇਸਲਾਮਾਬਾਦ: ਪਾਕਿਸਤਾਨੀ ਫੌਜ ਦੇ ਤਰਜਮਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਲਾਜ਼ਮੀ ਕਰਾਰ ਦਿੱਤੇ ਜਾਣ ਦੇ ਬਿਆਨ ਕਰਕੇ ਬਣੀ ਦੁਚਿੱਤੀ ਨੂੰ ਦੂਰ ਕਰਦਿਆਂ ਪਾਕਿ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਲੋੜ ਨਹੀਂ ਹੈ। ਮੰਤਰਾਲੇ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ ਕਿ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਕ ਸਾਲ ਲਈ ਪਾਸਪੋਰਟ ਦੀ ਸ਼ਰਤ ਤੋਂ ਛੋਟ ਦਿੱਤੀ ਹੈ। ਇਸ ਤੋਂ ਪਹਿਲਾਂ ਪਾਕਿ ਫੌਜ ਦੇ ਤਰਜਮਾਨ ਮੇਜਰ ਜਨਰਲ ਆਸਿਫ਼ ਗਫ਼ੂਰ ਨੇ ਇਕ ਬਿਆਨ ਵਿੱਚ ਕਿਹਾ ਸੀ ਕਿ ਕਰਤਾਰਪੁਰ ਲਾਂਘੇ ਰਾਹੀਂ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਹਰ ਹਾਲ ਲੋੜੀਂਦਾ ਹੋਵੇਗਾ। ਮੁਕਾਮੀ ਮੀਡੀਆ ਨੇ ਗਫ਼ੂਰ ਦੇ ਹਵਾਲੇ ਨਾਲ ਕਿਹਾ, ‘ਸੁਰੱਖਿਆ ਲਿੰਕ ਕਰਕੇ, ਕਾਨੂੰਨੀ ਰੂਪ ਵਿੱਚ ਹੋਣ ਵਾਲੇ ਇਸ ਦਾਖ਼ਲੇ ਲਈ ਪਰਮਿਟ ਤਹਿਤ ਪਾਸਪੋਰਟ ਅਧਾਰਿਤ ਪਛਾਣ ਜ਼ਰੂਰੀ ਹੋਵੇਗੀ। ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਵੇਗਾ।’

-ਪੀਟੀਆਈ


Comments Off on ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.