ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਸੁਪਰੀਮ ਕੋਰਟ ਦਾ ਫ਼ੈਸਲਾ ਮਨਜ਼ੂਰ: ਨਾਇਬ ਸ਼ਾਹੀ ਇਮਾਮ

Posted On November - 10 - 2019

ਗਗਨਦੀਪ ਅਰੋੜਾ
ਲੁਧਿਆਣਾ, 9 ਨਵੰਬਰ
ਬਾਬਰੀ ਮਸਜਿਦ ਤੇ ਰਾਮ ਜਨਮ ਭੂਮੀ ਮਾਮਲੇ ਸਬੰਧੀ ਸੁਪਰੀਮ ਕੋਰਟ ਵੱਲੋਂ ਸੁਣਾਏ ਫ਼ੈਸਲੇ ’ਤੇ ਲੁਧਿਆਣਾ ਦੇ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਮੁਸਲਮਾਨ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ। ਮੁਸਲਮਾਨ ਕਦੇ ਵੀ ਰਾਮ ਮੰਦਰ ਬਣਾਉਣ ਦੇ ਵਿਰੋਧ ਵਿਚ ਨਹੀਂ ਸਨ। ਕੋਰਟ ਵਿਚ ਮੁਸਲਮਾਨਾਂ ਦੀ ਲੜਾਈ ਸਿਧਾਂਤਕ ਸੀ।
ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਚੰਗਾ ਹੁੰਦਾ ਜੇ ਰਾਮ ਮੰਦਰ ਬਣਾਉਣ ਦੇ ਨਾਲ ਨਾਲ ਬਾਬਰੀ ਮਸਜਿਦ ਨੂੰ ਢਾਹੁਣ ਵਾਲੇ ਵਿਅਕਤੀਆਂ ਨੂੰ ਵੀ ਸਜ਼ਾ ਦੇਣ ਦਾ ਐਲਾਨ ਹੁੰਦਾ ਕਿਉਂਕਿ ਅੱਜ ਦੇ ਫ਼ੈਸਲੇ ਵਿਚ ਸੁਪਰੀਮ ਕੋਰਟ ਨੇ ਖ਼ੁਦ ਕਿਹਾ ਹੈ ਕਿ ਬਾਬਰੀ ਮਸਜਿਦ ਦੀ ਇਮਾਰਤ ਨੂੰ ਢਾਹੁਣਾ ਕਾਨੂੰਨ ਦੀ ਉਲੰਘਣਾ ਸੀ। ਨਾਇਬ ਸ਼ਾਹੀ ਇਮਾਮ ਨੇ ਸੂਬੇ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸੁਪਰੀਮ ਕੋਰਟ ਸੁੰਨੀ ਵਕਫ਼ ਬੋਰਡ ਤੇ ਸ਼ੀਆ ਵਕਫ਼ ਬੋਰਡ ਦੀਆਂ ਦਲੀਲਾਂ ਵੀ ਤਸਲੀਮ ਕਰੇਗੀ ਪਰ ਅਜਿਹਾ ਨਹੀਂ ਹੋਇਆ। ਮਸਜਿਦ ਦੀ ਥਾਂ ’ਤੇ ਸੁੰਨੀ ਵਕਫ਼ ਬੋਰਡ ਤੇ ਸ਼ੀਆ ਵਕਫ਼ ਬੋਰਡ ਨੇ ਆਪਣੇ ਦਾਅਵੇ ਕੀਤੇ ਸਨ ਪਰ ਦੋਵਾਂ ਦੇ ਦਾਅਵਿਆਂ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ। ਹੁਣ ਮਸਜਿਦ ਲਈ ਸੁਪਰੀਮ ਕੋਰਟ ਨੇ ਦੂਜੀ ਥਾਂ ’ਤੇ 5 ਏਕੜ ਜ਼ਮੀਨ ਦੇਣ ਦਾ ਫ਼ੈਸਲਾ ਸੁਣਾਇਆ ਹੈ ਪਰ ਜੇ ਬੋਰਡਾਂ ਦਾ ਦਾਅਵਾ ਹੀ ਖਾਰਜ ਹੋ ਗਿਆ ਤਾਂ ਮਸਜਿਦ ਲਈ ਦੂਜੀ ਥਾਂ ’ਤੇ ਜ਼ਮੀਨ ਦੇਣਾ ਕੋਈ ਮਾਅਨੇ ਨਹੀਂ ਰੱਖਦਾ। ਉਨ੍ਹਾਂ ਆਖਿਆ ਕਿ ਕੁਝ ਸਿਆਸੀ ਪਾਰਟੀਆਂ ਨੇ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੋਟਾਂ ਖ਼ਾਤਰ ਵੰਡ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲਾ ਦਾ ਲਾਹਾ ਹੁਣ ਸਿਆਸੀ ਪਾਰਟੀਆਂ ਲੈਣਾ ਚਾਹੁੰਦੀਆਂ ਹਨ।


Comments Off on ਸੁਪਰੀਮ ਕੋਰਟ ਦਾ ਫ਼ੈਸਲਾ ਮਨਜ਼ੂਰ: ਨਾਇਬ ਸ਼ਾਹੀ ਇਮਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.