ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਸੁਲਤਾਨਪੁਰ ਲੋਧੀ ’ਚ ਆਇਆ ਸੰਗਤ ਦਾ ਹੜ੍ਹ

Posted On November - 10 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ (ਸੁਲਤਾਨਪੁਰ ਲੋਧੀ), 9 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਚ ਪਹਿਲੀ ਤੋਂ 9 ਨਵੰਬਰ ਤੱਕ ਗੁਰਦੁਆਰਾ ਬੇਰ ਸਾਹਿਬ ’ਚ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦਾ ਅੰਕੜਾ 21 ਲੱਖ ਨੂੰ ਪਾਰ ਕਰ ਗਿਆ ਹੈ, ਜੋ ਸੰਗਤ ਦੇ ਉਤਸ਼ਾਹ ਦਾ ਸਪੱਸ਼ਟ ਪ੍ਰਗਟਾਵਾ ਹੈ। ਸੁਲਤਾਨਪੁਰ ਕਸਬੇ ਦੀਆਂ ਸਾਰੀਆਂ ਸੜਕਾਂ ਸਵਾਗਤੀ ਗੇਟਾਂ ਨਾਲ ਭਰੀਆ ਪਈਆਂ ਹਨ।
ਥਾਂ-ਥਾਂ ’ਤੇ ਗੁਰੂ ਨਾਨਕ ਦੇਵ ਜੀ ਦੀ ਉਸਤਤ ਕਰਨ ਵਾਲੇ ਹੋਰਡਿੰਗ ਲੱਗੇ ਹੋਏ ਹਨ। ਸੁਲਤਾਨਪੁਰ ਦੀਆਂ ਕੰਧਾਂ ’ਤੇ ਮਹੀਨਾ ਕੁ ਪਹਿਲਾਂ ਬਣਾਏ ਸੁੰਦਰ ਚਿੱਤਰ ਅੱਜ ਵੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਆਉਣ ਵਾਲੀ ਸੜਕ ਨੂੰ ਵੀ ਸ਼ਹੀਦ ਊਧਮ ਸਿੰਘ ਚੌਕ ਤੋਂ ਲੈ ਕੇ ਗੁਰਦੁਆਰਾ ਬੇਰ ਸਾਹਿਬ ਤੱਕ ਰੱਸੇ ਤੇ ਡਰੰਮਾਂ ਨਾਲ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ

ਸੜਕਾਂ ’ਤੇ ਏਨੀ ਜ਼ਿਆਦਾ ਭੀੜ ਸੀ ਕਿ ਲੰਘਣਾ ਮੁਸ਼ਕਿਲ ਹੋਇਆ ਪਿਆ ਸੀ। ਇੱਥੇ ਲੱਗੀਆਂ ਲਾਈਟਾਂ ਰਾਤ ਵੇਲੇ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਹੀਆਂ ਹਨ। ਗੁਰਦੁਆਰਾ ਬੇਰ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਅੱਜ ਛੇ ਲੱਖ ਦੇ ਕਰੀਬ ਸੰਗਤ ਨੇ ਇੱਥੇ ਮੱਥਾ ਟੇਕਿਆ।


Comments Off on ਸੁਲਤਾਨਪੁਰ ਲੋਧੀ ’ਚ ਆਇਆ ਸੰਗਤ ਦਾ ਹੜ੍ਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.