ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਹਨੀਪ੍ਰੀਤ ਦੀ ਰਿਹਾਈ ਮਗਰੋਂ ਡੇਰਾ ਪ੍ਰੇਮੀ ਸਰਗਰਮ ਹੋਏ

Posted On November - 9 - 2019

ਪ੍ਰਭੂ ਦਿਆਲ
ਸਿਰਸਾ, 8 ਨਵੰਬਰ
ਡੇਰਾ ਸਿਰਸਾ ਮੁਖੀ ਦੀ ਗੋਦ ਲਈ ਧੀ ਹਨੀਪ੍ਰੀਤ ਦੇ ਜੇਲ੍ਹੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਡੇਰੇ ਆਉਣ ਮਗਰੋਂ ਡੇਰੇ ਦੀਆਂ ਸਰਗਰਮੀਆਂ ਵਧ ਗਈਆਂ ਹਨ। ਹਨੀਪ੍ਰੀਤ ਦੇ ਆਉਣ ਮਗਰੋਂ ਡੇਰੇ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਆਗਾਮੀ 12 ਨਵੰਬਰ ਨੂੰ ਡੇਰੇ ਦੇ ਪਹਿਲੇ ਗੱਦੀਨਸ਼ੀਨ ਸ਼ਾਹ ਮਸਤਾਨਾ ਦਾ ਜਨਮ ਦਿਨ ਵੱਡੇ ਪੱਧਰ ’ਤੇ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਨੀਪ੍ਰੀਤ ਦੇ ਅੰਬਾਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਡੇਰਾ ਸਿਰਸਾ ਪੁੱਜਣ ਮਗਰੋਂ ਡੇਰੇ ਦੀਆਂ ਸਰਗਰਮੀਆਂ ਵਧ ਗਈਆਂ ਹਨ। ਹਨੀਪ੍ਰੀਤ ਵੱਲੋਂ ਮੁੱਖ ਪ੍ਰਬੰਧਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਡੇਰੇ ’ਚ ਸ਼ਰਧਾਲੂਆਂ ਦੀ ਗਿਣਤੀ ਕਾਫ਼ੀ ਘਟ ਗਈ ਸੀ, ਹੁਣ ਡੇਰੇ ’ਚ ਮੁੜ ਤੋਂ ਪ੍ਰੇਮੀਆਂ ਦੀ ਗਿਣਤੀ ਵਧ ਗਈ ਹੈ। ਦੱਸਿਆ ਗਿਆ ਹੈ ਕਿ ਐਤਕੀਂ ਡੇਰੇ ਦੇ ਪਹਿਲੇ ਗੱਦੀਨਸ਼ੀਨ ਸ਼ਾਹ ਮਸਤਾਨਾ ਦਾ ਜਨਮ ਦਿਨ 12 ਨਵੰਬਰ ਨੂੰ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਤੋਂ ਬਾਅਦ ਹਨੀਪ੍ਰੀਤ ਡੇਰੇ ’ਚ ਅਹਿਮ ਥਾਂ ਰਖਦੀ ਹੈ ਅਤੇ ਹੁਣ ਉਸ ਦੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਵੱਲੋਂ ਲਗਾਤਾਰ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀ ਹੋਂਦ ਮੁੜ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Comments Off on ਹਨੀਪ੍ਰੀਤ ਦੀ ਰਿਹਾਈ ਮਗਰੋਂ ਡੇਰਾ ਪ੍ਰੇਮੀ ਸਰਗਰਮ ਹੋਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.