ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਹਰਜੀਤ ਮੈਮੋਰੀਅਲ ਕਲੱਬ ਵਲੋਂ ਹਾਕੀ ਟੂਰਨਾਮੈਂਟ ਸ਼ੁਰੂ

Posted On November - 9 - 2019

ਰਾਮ ਸ਼ਰਨ ਸੂਦ
ਅਮਲੋਹ, 8 ਨਵੰਬਰ

ਟੂਰਨਾਮੈਂਟ ਦੇ ਉਦਘਾਟਨ ਮੌਕੇ ਮੁੱਖ-ਮਹਿਮਾਨ ਸੁਖਦੇਵ ਸਿੰਘ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ।

ਸਵਰਗੀ ਹਰਜੀਤ ਸਿੰਘ ਹੁੰਦਲ ਮੈਮੋਰੀਅਲ ਹਾਕੀ ਕਲੱਬ ਅਮਲੋਹ ਵਲੋਂ ਸਰਕਾਰੀ ਸੈਕੰਡਰੀ ਸਕੂਲ ਅਮਲੋਹ ਵਿਚ ਸਵਰਗੀ ਹਾਕੀ ਖਿਡਾਰੀ ਹਰਜੀਤ ਸਿੰਘ ਹੁੰਦਲ ਦੀ ਯਾਦ ਵਿਚ ਹਾਕੀ ਦਾ ਮਹਾਂ ਕੁੰਭ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਵਰਗੀ ਹਰਜੀਤ ਸਿੰਘ ਹੁੰਦਲ ਦੇ ਪਿਤਾ ਸੁਖਦੇਵ ਸਿੰਘ ਨੇ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਨਿਰਭੈ ਸਿੰਘ, ਖ਼ਜ਼ਾਨਚੀ ਸੰਦੀਪ ਸਿੰਘ, ਉਪ ਪ੍ਰਧਾਨ ਹਰਜੋਤ ਸਿੰਘ, ਉਪ ਸਕੱਤਰ ਮਨੀਸ਼ ਕੁਮਾਰ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਸਲਾਹਕਾਰ ਗਗਨਦੀਪ ਸਿੰਘ ਰਹਿਲ ਨੇ ਦੱਸਿਆ ਕਿ ਦਵਿੰਦਰ ਸਿੰਘ ਪੁਰਤਗਾਲ, ਪਰਮਜੀਤ ਸਿੰਘ, ਸੁਖਜੀਤ ਸਿੰਘ, ਸਕੱਤਰ ਤਰਨਦੀਪ ਸਿੰਘ ਨਿਊਜ਼ੀਲੈਂਡ, ਕਰਨ ਕੈਨੇਡਾ, ਗਗਨ ਕੈਨੇਡਾ ਅਤੇ ਸੈਮ ਵੜਿੰਗ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਦਿਨ ਜਰਖੜ ਅਕੈਡਮੀ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 3 ਮੁਕਾਬਲੇ 6 ਗੋਲਾਂ ਨਾਲ, ਧੂਰਕੋਟ ਦੀ ਟੀਮ ਨੇ ਪਟਿਆਲਾ ਦੀ ਟੀਮ ਨੂੰ 2 ਗੋਲਾਂ ਨਾਲ, ਅਮਲੋਹ ਦੀ ਟੀਮ ਨੇ ਆਨੰਦਪੁਰ ਸਾਹਿਬ ਦੀ ਟੀਮ ਨੂੰ ਦੋ ਗੋਲਾਂ ਨਾਲ ਅਤੇ ਬਤਾਲਾ ਦੀ ਟੀਮ ਨੇ ਮੋਗਾ ਦੀ ਟੀਮ ਨੂੰ 1-3 ਨਾਲ ਹਰਾਇਆ। ਉਨ੍ਹਾਂ ਦੱਸਿਆ ਕਿ ਕੱਲ੍ਹ ਜਰਖੜ ਅਕੈਡਮੀ ਦਾ ਸਿੱਖ ਰਜਮੈਂਟ, ਹਠੂਰ ਦਾ ਧੂਰਕੋਟ ਦੀ ਟੀਮ ਨਾਲ, ਹੰਸਾ ਦੀ ਟੀਮ ਦਾ ਅਮਲੋਹ ਟੀਮ ਨਾਲ ਅਤੇ ਬਤਾਲਾ ਦੀ ਟੀਮ ਦਾ ਆਈ.ਟੀ.ਬੀ.ਪੀ. ਦੀ ਟੀਮ ਨਾਲ ਮੁਕਾਬਲਾ ਹੋਵੇਗਾ। ਪਹਿਲੇ ਦਿਨ ਅਮਲੋਹ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਅਤੇ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ।


Comments Off on ਹਰਜੀਤ ਮੈਮੋਰੀਅਲ ਕਲੱਬ ਵਲੋਂ ਹਾਕੀ ਟੂਰਨਾਮੈਂਟ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.