ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਹਰਸਿਮਰਤ ਵੱਲੋਂ ਮੋਦੀ ਦੀ ਰੈਲੀ ਵਾਲੀ ਥਾਂ ਦਾ ਦੌਰਾ

Posted On November - 7 - 2019

ਨਰਿੰਦਰ ਮੋਦੀ ਦੀ ਰੈਲੀ ਵਾਲੇ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 6 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਸਮਾਗਮ ਦੌਰਾਨ ਸੰਬੋਧਨ ਕਰਨਗੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਬੀਬੀ ਬਾਦਲ ਨੇ ਸ਼ਿਕਾਰ ਮਾਛੀਆਂ ਵਿੱਚ ਬੀਐੱਸਐੱਫ ਦੇ ਹੈੱਡਕੁਆਟਰ ਕੰਪਲੈਕਸ ਵਿੱਚ ਬਣੀ ਸਟੇਜ ਦਾ ਜਾਇਜ਼ਾ ਲਿਆ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮਗਰੋਂ ਉਹ ਹੋਰ ਆਗੂਆਂ ਨਾਲ ਕਰਤਾਰਪੁਰ ਲਾਂਘੇ ਵਾਲੇ ਸਥਾਨ ’ਤੇ ਗਏ ਅਤੇ ਉਥੇ ਚੱਲ ਰਹੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਕੇਂਦਰੀ ਮੰਤਰੀ ਬੀਬੀ ਬਾਦਲ ਨੇ ਇਨ੍ਹਾਂ ਦੋਵਾਂ ਸਥਾਨਾਂ ’ਤੇ ਪੱਤਰਕਾਰਾਂ ਨਾਲ ਗੱਲ ਕਰਨਾ ਮੁਨਾਸਬ ਨਾ ਸਮਝਿਆ। ਦੌਰੇ ਦੌਰਾਨ ਅਕਾਲੀ ਆਗੂ ਬੰਟੀ ਰੋਮਾਣਾ, ਸੋਨੂੰ ਲੰਗਾਹ, ਰਵੀਕਰਨ ਸਿੰਘ ਕਾਹਲੋਂ ਅਤੇ ਦੋਆਬਾ ਦੇ ਯੂਥ ਆਗੂ ਸਰਬਜੋਤ ਸਿੰਘ ਸਾਬੀ ਸਮੇਤ ਹੋਰ ਆਗੂ ਉਨ੍ਹਾਂ ਨਾਲ ਸਨ।
ਬੀਐੱਸਐੱਫ ਹੈੱਡਕੁਆਰਟਰ ਵਿੱਚ ਜਦ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਹ ਬਿਨਾਂ ਕੋਈ ਗੱਲ ਕੀਤੇ ਕਰਤਾਪੁਰ ਲਾਂਘੇ ਵਾਲੇ ਸਥਾਨ ਵੱਲ ਚਲੇ ਗਏ। ਉੱਥੇ ਉਨ੍ਹਾਂ ਨੇ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ, ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਕੰਮ ਸਬੰਧੀ ਜਾਣਕਾਰੀ ਲਈ।


Comments Off on ਹਰਸਿਮਰਤ ਵੱਲੋਂ ਮੋਦੀ ਦੀ ਰੈਲੀ ਵਾਲੀ ਥਾਂ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.