ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਹਰ ਧਰਮ-ਫ਼ਿਰਕੇ ਨਾਲ ਜੁੜਿਆ ਭਾਰਤੀ ਵਰਤ ਸਕੇਗਾ ਲਾਂਘਾ

Posted On November - 10 - 2019

ਡੇਰਾ ਬਾਬਾ ਨਾਨਕ, 9 ਨਵੰਬਰ
ਕਰਤਾਰਪੁਰ ਲਾਂਘੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਂਝੀ ਚੈੱਕ ਪੋਸਟ (ਆਈਸੀਪੀ) ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਮੌਕੇ ਮਦਦਗਾਰ ਸਾਬਿਤ ਹੋਵੇਗੀ। ਇਸ ਤੋਂ ਪਹਿਲਾਂ ਸ਼ਰਧਾਲੂ ਵੱਲੋਂ ਰਜਿਸਟਰੇਸ਼ਨ ਜ਼ਰੂਰੀ ਹੋਵੇਗੀ। ਲਾਂਘੇ ਸਬੰਧੀ ਭਾਰਤ-ਪਾਕਿ ਵਿਚਾਲੇ 24 ਅਕਤੂਬਰ ਨੂੰ ਸਮਝੌਤਾ ਹੋਇਆ ਸੀ ਤੇ ਇਸੇ ਤਹਿਤ ਕੌਮਾਂਤਰੀ ਸਰਹੱਦ ’ਤੇ ਜ਼ੀਰੋ ਲਾਈਨ ਉੱਤੇ ਉਸਾਰੇ ਲਾਂਘੇ ਰਾਹੀਂ ਆਵਾਜਾਈ ਹੋਵੇਗੀ। ਸਮਝੌਤੇ ਮੁਤਾਬਕ ਕਿਸੇ ਵੀ ਧਰਮ-ਵਿਸ਼ਵਾਸ ਨਾਲ ਜੁੜਿਆ ਭਾਰਤੀ ਸ਼ਰਧਾਲੂ ਲਾਂਘੇ ਰਾਹੀਂ ਆ-ਜਾ ਸਕਦਾ ਹੈ। ਭਾਰਤੀ ਮੂਲ ਦੇ ਮੁਲਕ ਤੋਂ ਬਾਹਰ ਰਹਿੰਦੇ ਵਿਅਕਤੀ ਵੀ ਲਾਂਘਾ ਵਰਤ ਸਕਦੇ ਹਨ। ਯਾਤਰਾ ਲਈ ਵੀਜ਼ਾ ਦੀ ਲੋੜ ਨਹੀਂ ਹੋਵੇਗੀ ਪਰ ਸ਼ਰਧਾਲੂਆਂ ਨੂੰ ਪਾਸਪੋਰਟ ਲਿਜਾਣਾ ਪਵੇਗਾ। ਭਾਰਤੀ ਮੂਲ ਦੇ ਮੁਲਕ ਤੋਂ ਬਾਹਰ ਰਹਿੰਦੇ ਵਿਅਕਤੀਆਂ ਨੂੰ ਓਸੀਆਈ ਕਾਰਡ ਲਿਜਾਣਾ ਪਵੇਗਾ ਤੇ ਜਿਸ ਮੁਲਕ ਵਿਚ ਉਹ ਰਹਿ ਰਹੇ ਹਨ, ਉੱਥੋਂ ਦਾ ਪਾਸਪੋਰਟ ਦਿਖਾਉਣਾ ਪਵੇਗਾ। ਸ਼ਰਧਾਲੂਆਂ ਨੂੰ ਆਨਲਾਈਨ ਪੋਰਟਲ prakashpurb550.mha.gov.in ਉਤੇ ਰਜਿਸਟਰ ਕਰਨਾ ਹੋਵੇਗਾ। ਸ਼ਰਧਾਲੂਆਂ ਨੂੰ ਤਿੰਨ ਜਾਂ ਚਾਰ ਦਿਨ ਪਹਿਲਾਂ ਯਾਤਰਾ ਲਈ ਪ੍ਰਵਾਨਗੀ ਮਿਲਣ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ। -ਆਈਏਐੱਨਐੱਸ


Comments Off on ਹਰ ਧਰਮ-ਫ਼ਿਰਕੇ ਨਾਲ ਜੁੜਿਆ ਭਾਰਤੀ ਵਰਤ ਸਕੇਗਾ ਲਾਂਘਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.