ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਹਿਮਾਚਲੀ ਪੇਂਟਰ ਦਾ ਨਿਕਲਿਆ ਦੀਵਾਲੀ ਬੰਪਰ

Posted On November - 11 - 2019

ਸੰਜੀਵ ਕੁਮਾਰ ਲਾਟਰੀ ਟਿਕਟ ਦਿਖਾਉਂਦਾ ਹੋਇਆ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦੇ ਵਸਨੀਕ ਸੰਜੀਵ ਕੁਮਾਰ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।
ਸੰਜੀਵ ਕੁਮਾਰ ਨੇ ਦੱਸਿਆ ਕਿ ਪੀਜੀਆਈ, ਚੰਡੀਗੜ੍ਹ ਤੋਂ ਆਪਣੇ ਬੇਟੇ ਨੂੰ ਦਿਵਾਈ ਦਿਵਾਉਣ ਬਾਅਦ ਪਿੰਡ ਨੂੰ ਪਰਤਦੇ ਸਮੇਂ ਉਸ ਨੇ ਨੰਗਲ ਦੇ ਬੱਸ ਅੱਡੇ ਨੇੜਲੇ ਇਕ ਲਾਟਰੀ ਟਿਕਟ ਸਟਾਲ ਤੋਂ ਦੋ ਟਿਕਟਾਂ ਖਰੀਦੀਆਂ ਸਨ ਅਤੇ ਉਸ ਨੂੰ ਟਿਕਟ ਨੰਬਰ ਏ-411577 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਿੱਚ ਇਕੱਲਾ ਕਮਾਊ ਹੈ ਅਤੇ ਉਸ ਨੂੰ ਉਮੀਦ ਹੈ ਕਿ ਇਹ ਵੱਡੀ ਇਨਾਮੀ ਰਾਸ਼ੀ ਉਸ ਦੀਆਂ ਸਾਰੀਆਂ ਮਾਲੀ ਮੁਸ਼ਕਲਾਂ ਖ਼ਤਮ ਕਰ ਦੇਵੇਗੀ।
ਇਕ ਧੀ ਤੇ ਪੁੱਤਰ ਦੇ ਬਾਪ ਸੰਜੀਵ ਨੇ ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ ’ਤੇ ਖਰਚ ਕਰਨਾ ਚਾਹੁੰਦਾ ਹੈ।


Comments Off on ਹਿਮਾਚਲੀ ਪੇਂਟਰ ਦਾ ਨਿਕਲਿਆ ਦੀਵਾਲੀ ਬੰਪਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.