ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Posted On November - 11 - 2019

ਪ੍ਰਭੂ ਦਿਆਲ
ਸਿਰਸਾ, 10 ਨਵੰਬਰ
ਇੱਥੋਂ ਦੀ ਸੀਆਈਏ ਪੁਲੀਸ ਨੇ ਨੈਸ਼ਨਲ ਹਾਈਵੇਅ ਤੋਂ ਸ਼ੇਰਪੁਰਾ ਮੋੜ ਨੇੜਿਓਂ ਨੌਜਵਾਨ ਤੇ ਮੁਟਿਆਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੰਦੀਪ ਵਾਸੀ ਅਬੂਬਸ਼ਹਿਰ ਤੇ ਸਿਮਰਨਜੀਤ ਵਾਸੀ ਮੌਜਗੜ੍ਹ ਵਜੋਂ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਨਿਆਂਇਕ ਹਿਰਾਸਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੁਲੀਸ ਬੁਲਾਰੇ ਨੇ ਦੱਸਿਆ ਕਿ ਲੰਘੀ ਦੇਰ ਰਾਤ ਸੀਆਈਏ ਪੁਲੀਸ ਵੱਲੋਂ ਨੈਸ਼ਨਲ ਹਾਈ ਵੇਅ ’ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਸ਼ੇਰਪੁਰਾ ਮੋੜ ’ਤੇ ਨੌਜਵਾਨ ਤੇ ਮਹਿਲਾ ਹੈਰੋਇਨ ਦੀ ਸਪਲਾਈ ਕਰਨ ਦੀ ਫਿਰਾਕ ਵਿੱਚ ਹਨ। ਸੂਚਨਾ ਦੇ ਅਧਾਰ ’ਤੇ ਪੁਲੀਸ ਨੇ ਜਦੋਂ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਹੈਰੋਇਨ ਬਰਾਮਦ ਹੋਈ ਜਿਹੜੀ ਤੋਲਣ ’ਤੇ 350 ਗਰਾਮ ਬਣੀ। ਫੜੀ ਗਈ ਹੈਰੋਇਨ ਦੀ ਕੀਮਤ ਮਾਰਕੀਟ ’ਚ ਕਰੀਬ 35 ਲੱਖ ਰੁਪਏ ਦੀ ਦੱਸੀ ਗਈ ਹੈ। ਪੁਲੀਸ ਵੱਲੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਉਨ੍ਹਾਂ ਆਪਣਾ ਨਾਂ ਸੰਦੀਪ ਵਾਸੀ ਅਬੂਬਸ਼ਹਿਰ ਅਤੇ ਸਿਮਰਨਜੀਤ ਵਾਸੀ ਮੌਜਗੜ੍ਹ ਦੱਸਿਆ ਹੈ। ਪੁਲੀਸ ਹੈਰੋਇਨ ਦੇ ਸਪਲਾਇਰ ਸਮੇਤ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਏਲਨਾਬਾਦ (ਪੱਤਰ ਪ੍ਰੇਰਕ): ਸਥਾਨਕ ਪੁਲੀਸ ਨੇ ਪਿੰਡ ਤਲਵਾੜਾ ਖੁਰਦ ਨਜ਼ਦੀਕ ਇੱਕ ਵਿਅਕਤੀ ਨੂੰ ਸੱਤ ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਗਸ਼ਤ ਦੌਰਾਨ ਪੁਲੀਸ ਪਾਰਟੀ ਪਿੰਡ ਤਲਵਾੜਾ ਕੋਲ ਮੌਜੂਦ ਸੀ ਤਾਂ ਪੁਲੀਸ ਨੂੰ ਦੇਖ ਕੇ ਇੱਕ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਪਿੰਦਰ ਵਾਸੀ ਤਲਵਾੜਾ ਖੁਰਦ ਦੇ ਰੂਪ ਵਿੱਚ ਹੋਈ ਹੈ।

ਨੌਜਵਾਨ ਦੋ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ

ਸਦਰ ਪੁਲੀਸ ਨੇ ਹਿਸਾਰ ਰੋਡ ਤੋਂ ਬਾਜੇਕਾਂ ਮੋੜ ਨੇੜਿਓਂ ਨੌਜਵਾਨ ਨੂੰ ਦੋ ਕਿਲੋ ਸੌ ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨ ਵਾਸੀ ਹੁੱਡਾ ਸੈਕਟਰ 19 ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸਦਰ ਪੁਲੀਸ ਦੀ ਟੀਮ ਹਿਸਾਰ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਬਾਜੇਕਾਂ ਮੋੜ ਨੇੜੇ ਪੁਲੀਸ ਨੂੰ ਦੇਖ ਕੇ ਨੌਜਵਾਨ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ ਤਾਂ ਪੁਲੀਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਅਫ਼ੀਮ ਬਰਾਮਦ ਹੋਈ ਜਿਹੜੀ ਤੋਲਣ ’ਤੇ 2 ਕਿਲੋ 100 ਗਰਾਮ ਬਣੀ। ਪੁੱਛ-ਗਿੱਛ ਦੌਰਾਨ ਉਸ ਨੇ ਆਪਣਾ ਨਾਂ ਕਰਨ ਵਾਸੀ ਹੁੱਡਾ ਸੈਕਟਰ 19 ਦੱਸਿਆ ਹੈ। ਪੁਲੀਸ ਨੇ ਕਰਨ ਖ਼ਿਲਾਫ਼ ਕੇਸ ਦਰਜ ਕਰਕੇ ਅਫ਼ੀਮ ਦੇ ਸਪਲਾਇਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Comments Off on ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.