ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਅਕਾਲੀ ਦਲ ਨੇ ਬਾਦਲ ਦਾ ਜਨਮ ਦਿਨ ਮਨਾਉਣ ਤੋਂ ਟਾਲਾ ਵੱਟਿਆ

Posted On December - 8 - 2019

ਪਾਲ ਸਿੰਘ ਨੌਲੀ
ਜਲੰਧਰ, 7 ਦਸੰਬਰ
ਪ੍ਰਕਾਸ਼ ਸਿੰਘ ਬਾਦਲ ਦੇ 93ਵੇਂ ਜਨਮ ਦਿਨ ਮੌਕੇ ਇਸ ਵਾਰ ਕੋਈ ਵੱਡਾ ਸਿਆਸੀ ਪ੍ਰੋਗਰਾਮ ਨਹੀਂ ਰੱਖਿਆ ਗਿਆ। ਸ਼੍ਰੋਮਣੀ ਅਕਾਲੀ ਦਲ ਜਦੋਂ ਸੱਤਾ ਵਿੱਚ ਹੁੰਦਾ ਸੀ, ਉਦੋਂ 8 ਦਸੰਬਰ ਨੂੰ ਸਰਕਾਰੀ ਖ਼ਰਚੇ ’ਤੇ ਵੱਡੇ-ਵੱਡੇ ਪ੍ਰੋਗਰਾਮ ਰੱਖੇ ਜਾਂਦੇ ਰਹੇ ਸਨ। ਵੱਡੇ ਬਾਦਲ 1970 ਵਿੱਚ ਸਭ ਤੋਂ ਛੋਟੀ ਉਮਰ (43) ਦੇ ਮੁੱਖ ਮੰਤਰੀ ਬਣੇ ਸਨ। ਸਾਲ 2017 ਤੱਕ ਸਭ ਤੋਂ ਵੱਡੀ ਉਮਰ (91) ਦੇ ਮੁੱਖ ਮੰਤਰੀ ਬਣਨ ਦਾ ਮਾਣ ਵੀ ਉਨ੍ਹਾਂ ਦੇ ਹਿੱਸੇ ਹੀ ਆਇਆ ਹੈ।
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਵੱਡੇ ਬਾਦਲ ਦਾ ਦੇਸ਼ ਦੀ ਕੌਮੀ ਸਿਆਸਤ ਵਿੱਚ ਵੀ ਵੱਡਾ ਨਾਂਅ ਹੈ। ਉਹ ਇੱਕ ਵਾਰ ਕੇਂਦਰੀ ਮੰਤਰੀ ਵਜੋਂ ਆਪਣਾ ਅਹੁਦਾ ਛੱਡ ਕੇ ਵਾਪਸ ਪੰਜਾਬ ਦੀ ਸਿਆਸਤ ਵਿੱਚ ਇਹ ਕਹਿ ਕੇ ਪਰਤ ਆਏ ਸਨ ਕਿ ਉਨ੍ਹਾਂ ਨੂੰ ਦਿੱਲੀ ਦਾ ਪੌਣ-ਪਾਣੀ ਠੀਕ ਨਹੀਂ ਸੀ ਬੈਠਾ। ਪੰਜਾਬ ਦੀ ਸਿਆਸਤ ਵਿੱਚ ਵੱਡੇ ਬਾਦਲ ਦੀਆਂ ਟਿੱਚਰਾਂ ਬੜੀਆਂ ਮਕਬੂਲ ਹਨ। ਉਹ ਇਨ੍ਹਾਂ ਟਿੱਚਰਾਂ ਨੂੰ ਬਹੁਤ ਵਾਰੀ ਅਸਲੀਅਤ ਲੁਕਾਉਣ ਲਈ ਵਰਤਦੇ ਸਨ ਤੇ ਕਈ ਵਾਰ ਆਪਣੇ ਸਿਆਸੀ ਵਿਰੋਧੀਆਂ ਅਤੇ ਪਾਰਟੀ ਅੰਦਰਲੇ ਵੱਡੇ-ਵੱਡੇ ਆਗੂਆਂ ਨੂੰ ਠਿੱਠ ਕਰ ਕੇ ਉਨ੍ਹਾਂ ਦੀ ਅਸਲੀਅਤ ਨੂੰ ਸਹਿਜ ਨਾਲ ਬੇਪਰਦ ਕਰਨ ਦੀ ਵੀ ਮੁਹਾਰਤ ਰੱਖਦੇ ਹਨ। ਗੰਭੀਰ ਮੁੱਦਿਆਂ ਨੂੰ ਸਰਲ ਬਣਾ ਕੇ ਜਾਂ ਫਿਰ ਟਿੱਚਰਾਂ ਦੇ ਰੂਪ ਵਿੱਚ ਆਪਣੇ ਕਿਸਾਨੀ ਵੋਟ ਬੈਂਕ ਨੂੰ ਕਿਵੇਂ ਮੁਖਾਤਿਬ ਹੋਣਾ ਹੈ, ਨੂੰ ਵੱਡੇ ਬਾਦਲ ਬਾਖ਼ੂਬੀ ਜਾਣਦੇ ਹਨ। ਉਹ ਆਪਣੇ ਪੁੱਤਰ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਨਤਕ ਤੌਰ ’ਤੇ ਠਿੱਠ ਕਰ ਚੁੱਕੇ ਹਨ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਰ ਕੋਈ ਖ਼ਾਸ ਪ੍ਰੋਗਰਾਮ ਨਹੀਂ ਰੱਖਿਆ ਗਿਆ ਜਿਹੜੇ ਵੀ ਆਗੂ ਨੇ ਜਨਮ ਦਿਨ ਦੀਆਂ ਵਧਾਈਆਂ ਦੇਣੀਆਂ ਹਨ, ਉਹ ਬਾਦਲ ਪਿੰਡ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਵੱਡੇ ਬਾਦਲ ਦਾ ਇਹ ਕਿੰਨਵਾਂ ਜਨਮ ਦਿਨ ਹੈ, ਇਸ ਬਾਰੇ ਵੀ ਬਹੁਤ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਹਨ। ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਦਿਲਚਸਪ ਟਿੱਪਣੀਆਂ ਕਰ ਚੁੱਕੇ ਹਨ। ਕਈ ਸਾਲ ਪਹਿਲਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਿਸਾਬ ਨਾਲ ਵੱਡੇ ਬਾਦਲ 92ਵਿਆਂ ਨੂੰ ਟੱਪ ਗਏ ਹਨ।


Comments Off on ਅਕਾਲੀ ਦਲ ਨੇ ਬਾਦਲ ਦਾ ਜਨਮ ਦਿਨ ਮਨਾਉਣ ਤੋਂ ਟਾਲਾ ਵੱਟਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.