ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰਾਂ ਦਾ ਸਨਮਾਨ

Posted On December - 4 - 2019

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਤੇ ਕਿਰਪਾਲ ਸਿੰਘ ਬਡੂੰਗਰ। -ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 3 ਦਸੰਬਰ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਸ਼੍ਰੋਮਣੀ ਕਮੇਟੀ ’ਚ ਚੁਣੇ ਗਏ ਦੋਵੇਂ ਕਾਰਜਕਾਰਨੀ ਮੈਂਬਰਾਂ ਬੀਬੀ ਕੁਲਦੀਪ ਕੌਰ ਟੌਹੜਾ ਤੇ ਜਸਮੇਰ ਸਿੰਘ ਲਾਛੜੂ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਹੋਏ ਇਸ ਸਨਮਾਨ ਸਮਾਗਮ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਸਾਰੇ ਪੰਜਾਬ ਵਿਚ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮ ਸਾਰੇ ਪੰਜਾਬ ’ਚ ਧਰਨੇ ਲਾ ਰਹੇ ਹਨ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਤਿੰਨ ਸਾਲਾਂ ’ਚ ਸਾਰੇ ਵਾਅਦੇ ਰਫ਼ਾ ਦਫ਼ਾ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ’ਚ ਸਰਕਾਰ ਪ੍ਰਤੀ ਰੋਸ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਨੂੰ ਦੋ ਐਗਜ਼ੈਕਟਿਵ ਮੈਂਬਰਾਂ ਦਾ ਸਨਮਾਨ ਮਿਲਣਾ ਵੱਡੀ ਗੱਲ ਹੈ ਤੇ ਇਸ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਸਿੱਖੀ ਦਾ ਪ੍ਰਚਾਰ ਤੇ ਪਸਾਰ ਵਧੇਗਾ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ, ਬੀਬੀ ਵਨਿੰਦਰ ਕੌਰ ਲੂੰਬਾ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਖੱਟੜਾ ਤੇ ਹੋਰ ਹਾਜ਼ਰ ਸਨ।


Comments Off on ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰਾਂ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.