ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਅੰਤਰ-ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਸ਼ੁਰੂ

Posted On December - 1 - 2019

ਕੈਬਨਿਟ ਮੰਤਰੀ ਓ.ਪੀ. ਸੋਨੀ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਨਵੰਬਰ
ਖੇਡ ਜਥੇਬੰਦੀ ‘ਸਰਹੱਦ-ਏ-ਪੰਜਾਬ’ ਸਪੋਰਟਸ ਕਲੱਬ ਅੰਮ੍ਰਿਤਸਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਅੱਠ ਤੋਂ 16 ਸਾਲ ਤੱਕ ਦੇ ਬੱਚਿਆਂ ਦੀ 12ਵੀਂ ਅੰਤਰ-ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਕੀਤੀ ਗਈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਰੰਗ-ਬਿਰੰਗੇ ਗੁਬਾਰੇ ਅਸਮਾਨ ’ਚ ਛੱਡ ਕੇ ਕੀਤਾ।
ਸ੍ਰੀ ਸੋਨੀ ਨੇ ਇਸ ਮੌਕੇ ਕੌਮਾਂਤਰੀ ਅਥਲੀਟ ਦਲਜਿੰਦਰ ਸਿੰਘ ਕਾਹਲੋਂ, ਨੋਨਿਧ ਸਿੰਘ ਸੇਖੋਂ ਅਤੇ ਗੋਬਿੰਦ ਸਿੰਘ ਸੇਖੋ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਪਿਛਲੇ 17 ਸਾਲਾਂ ਤੋਂ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਲੱਬ ਨੂੰ ਇੱਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ, ਜਿਸ ਤਹਿਤ ਇਸੇ ਮਹੀਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਕੀਲ ਅਜੇ ਕੁਮਾਰ ਵਰਮਾਨੀ, ਜ਼ਿਲ੍ਹਾ ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ, ਵਿਰਾਟ ਦੇਵਗਨ, ਸਵੀਟੀ ਬਾਲਾ ਤੇ ਡੀਐੱਸਪੀ ਖੁਸ਼ਬੀਰ ਕੌਰ ਵੀ ਹਾਜ਼ਰ ਸਨ।


Comments Off on ਅੰਤਰ-ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.