ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਆਪੇ ਫਾਥੜੀਏ ਤੈਨੂੰ ਕੌਣ ਛੁਡਾਏ

Posted On December - 4 - 2019

ਪੱਤਰ ਪ੍ਰੇਰਕ
ਪਾਤੜਾਂ, 3 ਦਸੰਬਰ
ਪਿੰਡ ਨਵਾਂਗਾਓ ਦੇ ਵਸਨੀਕ ਨੇ ਥਾਣਾ ਪਾਤੜਾਂ ਵਿੱਚ ਦਰਖਾਸਤ ਦਿੱਤੀ ਸੀ ਕਿ ਉਹ ਬੈਂਕ ਵਿੱਚੋਂ ਰਕਮ ਕਢਵਾ ਕੇ ਪਿੰਡ ਨੂੰ ਜਾ ਰਿਹਾ ਸੀ। ਰਸਤੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਕੇ ਪੈਸਿਆਂ ਵਾਲਾ ਲਿਫਾਫਾ ਖੋਹ ਲਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲੀਸ ਮੁੱਢਲੀ ਪੜਤਾਲ ਦੌਰਾਨ ਮਾਮਲਾ ਝੂਠਾ ਕਰਾਰ ਦੇ ਦਿੱਤਾ। ਮਾਮਲੇ ਵਿੱਚ ਪੁਲੀਸ ਨੇ ਸ਼ਿਕਾਇਤਕਰਤਾ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਸ਼ਹਿਰੀ ਪੁਲੀਸ ਚੌਕੀ ਪਾਤੜਾਂ ਦੇ ਇੰਚਾਰਜ ਬੀਰਬਲ ਸ਼ਰਮਾ ਨੇ ਦੱਸਿਆ ਹੈ ਕਿ ਪਿੰਡ ਨਵਾਂਗਾਓ ਦੇ ਵਸਨੀਕ ਹਰਭਿੰਦਰ ਸਿੰਘ ਨੇ ਪੁਲੀਸ ਚੌਕੀ ਪਾਤੜਾਂ ਕੋਲ ਸ਼ਿਕਾਇਤ ਕੀਤੀ ਸੀ ਉਹ ਐੱਚਡੀਐੱਫਸੀ ਬੈਂਕ ਵਿੱਚੋਂ ਪੈਸੇ ਕਢਵਾ ਕੇ ਪਿੰਡ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਉਸ ਨੂੰ ਘੇਰ ਕੇ ਪੈਸਿਆਂ ਵਾਲਾ ਲਿਫਾਫਾ ਖੋਹ ਕੇ ਫ਼ਰਾਰ ਹੋ ਗਏ ਹਨ। ਲੁੱਟ ਦੀ ਸ਼ਿਕਾਇਤ ਮਿਲਦੇ ਸਾਰ ਪੁਲੀਸ ਹਰਕਤ ਵਿੱਚ ਆ ਗਈ ਤੇ ਲੁਟੇਰਿਆਂ ਨੂੰ ਫੜਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ। ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਬੈਂਕ ਵਿੱਚੋਂ ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਇਸ ਵਿਅਕਤੀ ਨੇ ਕੋਈ ਪੈਸਾ ਨਹੀਂ ਕਢਵਾਇਆ ਅਤੇ ਨਾ ਹੀ ਕਿਸੇ ਆੜ੍ਹਤੀਏ ਤੋਂ ਲਿਆ ਹੈ। ਉਨ੍ਹਾਂ ਦੱਸਿਆ ਹੈ ਕਿ ਪੜਤਾਲ ਮਗਰੋਂ ਸ਼ਿਕਾਇਤਕਰਤਾ ਖ਼ਿਲਾਫ਼ ਧੋਖਾਧੜੀ ਤੇ ਗੁੰਮਰਾਹ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈੇ।


Comments Off on ਆਪੇ ਫਾਥੜੀਏ ਤੈਨੂੰ ਕੌਣ ਛੁਡਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.