ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਆਰੀਆ ਕਾਲਜ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ

Posted On December - 8 - 2019

ਆਰੀਆ ਕਾਲਜ ਦੀਆਂ ਹੋਣਹਾਰ ਖਿਡਾਰਨਾਂ। -ਫੋਟੋ: ਢਿੱਲੋਂ

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 7 ਦਸੰਬਰ
ਆਰੀਆ ਗਰਲਜ਼ ਕਾਲਜ, ਅੰਬਾਲਾ ਛਾਉਣੀ ਦੀਆਂ ਖਿਡਾਰਨਾਂ ਨੇ ਕੌਮੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥਣ ਰਿੰਪੀ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਅੰਤਰ-ਕਾਲਜ ਸਾਲਾਨਾ ਅਥਲੈਟਿਕ ਮੀਟ ਵਿਚ 500 ਮੀਟਰ ਦੌੜ ਵਿਚ ਸੋਨੇ ਦਾ, 1500 ਮੀਟਰ ਵਿਚ ਸੋਨੇ ਦਾ, 10 ਹਜ਼ਾਰ ਮੀਟਰ ਵਿਚ ਚਾਂਦੀ ਦਾ ਅਤੇ ਹਾਫ ਮੈਰਾਥਨ (21 ਕਿਲੋਮੀਟਰ) ਵਿਚ ਚਾਂਦੀ ਦਾ ਮੈਡਲ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੁਰਪ੍ਰੀਤ ਕੌਰ ਨੇ ਕੈਥਲ ਵਿਚ ਕਰਵਾਈ ਪਾਵਰ ਲਿਫਟਿੰਗ ਸਟੇਟ ਚੈਂਪੀਅਨਸ਼ਿਪ ਵਿਚ ਇਕ ਗੋਲਡ ਅਤੇ ਇਕ ਸਿਲਵਰ ਮੈਡਲ ਜਿੱਤੇ ਹਨ ਅਤੇ ਉਸ ਨੇ ਕੇਰਲ ਵਿਚ ਕਰਵਾਈ ਗਈ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਵੀ ਭਾਗ ਲਿਆ ਹੈ। ਡਾ. ਅਨੂਪਮਾ ਨੇ ਦੱਸਿਆ ਕਿ ਗੁਰਪ੍ਰੀਤ ਕੌਰ 2018-19 ਅਤੇ 2019-20 ਦੋਵਾਂ ਅੰਤਰ ਕਾਲਜ ਚੈਂਪੀਅਨਸ਼ਿਪਾਂ ਵਿਚ ਗੋਲਡ ਮੈਡਲ ਜਿੱਤ ਚੁੱਕੀ ਹੈ। ਉਹ ਤਾਮਿਲ ਨਾਡੂ ਵਿਚ ਹੋਣ ਵਾਲੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿਚ ਕੁਰੂਕਸ਼ੇਤਰਾ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨ ਲਈ ਚੁਣੀ ਗਈ ਹੈ। ਪ੍ਰਿੰਸੀਪਲ ਡਾ. ਆਰੀਆ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀ ਟੈਨਿਸ ਟੀਮ ਨੇ ਅੰਤਰ ਕਾਲਜ ਟੈਨਿਸ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪੰਜ ਮੈਂਬਰੀ ਟੀਮ ਵਿਚ ਉਨ੍ਹਾਂ ਦੀਆਂ ਤਿੰਨ ਖਿਡਾਰਨਾਂ ਸ਼ਾਮਲ ਹਨ ਜਿਨ੍ਹਾਂ ਨੇ ਨਾਰਥ ਜ਼ੋਨ ਚੈਂਪੀਅਨਸ਼ਿਪ ਵਿਚ ਭਾਗ ਲਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮਹਾਕੁੰਭ 2019 ਵਿਚ ਵੀ ਗੁਰਪ੍ਰੀਤ ਨੇ ਵੇਟ ਲਿਫਟਿੰਗ ਵਿਚ ਸੋਨੇ ਦਾ, ਸ਼ਿਵਾਨੀ ਨੇ ਕਾਂਸੀ, ਆਰਚਰੀ ਵਿਚ ਹਰਮਨਦੀਪ ਨੇ ਸੋਨ ਤਗਮਾ ਹਾਸਲ ਕੀਤਾ ਹੈ।


Comments Off on ਆਰੀਆ ਕਾਲਜ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.