ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਆੜ੍ਹਤੀ ਖ਼ੁਦਕੁਸ਼ੀ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ

Posted On December - 6 - 2019

ਬਿਆਸ ਦਰਿਆ ਦੇ ਪੁਲ ’ਤੇ ਲਾਏ ਧਰਨੇ ਦੌਰਾਨ ਆੜ੍ਹਤੀ ਐਸੋਸੀਏਸ਼ਨ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ।

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 5 ਦਸੰਬਰ
ਕਸਬਾ ਘੁਮਾਣ ਨਾਲ ਸਬੰਧਤ ਇਕ ਆੜ੍ਹਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਆੜ੍ਹਤੀਆਂ ਦੀ ਜਥੇਬੰਦੀ ਨੇ ਅੱਜ ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ ’ਤੇ ਦਰਿਆ ਬਿਆਸ ਦੇ ਪੁਲ ਉੱਤੇ ਜਾਮ ਲਗਾ ਦਿੱਤਾ। ਬੀਤੀ 28 ਨਵੰਬਰ ਨੂੰ ਇਸੇ ਪੁਲ ਤੋਂ ਦਰਿਆ ਵਿਚ ਛਾਲ ਮਾਰ ਕੇ ਆੜ੍ਹਤੀ ਜਗਜੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਅਜੇ ਤੱਕ ਗ੍ਰਿਫ਼ਤਾਰੀ ਨਾ ਹੋਣ ਕਾਰਨ ਅੱਜ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਜਾਮ ਲਗਾਇਆ ਗਿਆ। ਇਸ ਮੌਕੇ ਡੀਐੱਸਪੀ ਟਾਂਡਾ ਗੁਰਪ੍ਰੀਤ ਸਿੰਘ ਗਿੱਲ ਤੇ ਥਾਣਾ ਮੁਖੀ ਹਰਗੁਰਦੇਵ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਹਾਜ਼ਰ ਸਨ। ਪੁਲੀਸ ਅਧਿਕਾਰੀਆਂ ਅਤੇ ਨਾਇਬ ਤਹਿਸੀਲਦਾਰ ਪ੍ਰਦੀਪ ਕੁਮਾਰ ਦੇ ਭਰੋਸੇ ਮਗਰੋਂ ਜਾਮ ਖਤਮ ਕੀਤਾ ਗਿਆ।
ਇਸ ਮੌਕੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ, ਯੂਥ ਆਗੂ ਨਵਦੀਪ ਸਿੰਘ ਪੰਨੂ, ਸ਼ੇਰ ਪ੍ਰਤਾਪ ਸਿੰਘ ਚੀਮਾ, ਗੁਰਦਾਸਪੁਰ ਦੇ ਪ੍ਰਧਾਨ ਸ਼ਿਵ ਦੇਵ ਸਿੰਘ, ਆੜ੍ਹਤੀ ਐਸੋਸੀਏਸ਼ਨ ਮਾਝਾ ਦੇ ਪ੍ਰਧਾਨ ਕੁਲਦੀਪ ਸਿੰਘ ਧਾਰੀਵਾਲ ਨੇ ਇਸ ਮਾਮਲੇ ਵਿਚ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇ ਜਲਦ ਮੁਲਜ਼ਮ ਨਾ ਫੜੇ ਗਏ ਤਾਂ 7 ਦਸੰਬਰ ਨੂੰ ਜਗਜੀਤ ਸਿੰਘ ਦੇ ਭੋਗ ਮਗਰੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਇਲਾਕੇ ਵਿਚ ਅਧਿਕਾਰੀਆਂ ਵੱਲੋਂ ਖਰੀਦ ਸਮੇਂ ਆੜ੍ਹਤੀਆਂ ਅਤੇ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਮੁਲਜ਼ਮ ਜਲਦ ਨਾ ਫੜੇ ਗਏ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦੇ ਨਾਲ ਨਾਲ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਇਸ ਮੌਕੇ ਸੰਦੀਪ ਸੂਦ, ਜਸਵੰਤ ਸਿੰਘ, ਬਲਦੇਵ ਸਿੰਘ, ਕੇਵਲ ਕ੍ਰਿਸ਼ਨ, ਓਮ ਪੁਰੀ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਟਾਂਡਾ ਬਲਦੇਵ ਸਿੰਘ ਮੁਲਤਾਨੀ, ਸ਼ਵਿੰਦਰ ਸਿੰਘ ਸੰਧਵਾਂ, ਰਾਜਨਬੀਰ ਸਿੰਘ, ਪਰਮਿੰਦਰ ਸਿੰਘ ਹਾਜ਼ਰ ਸਨ।


Comments Off on ਆੜ੍ਹਤੀ ਖ਼ੁਦਕੁਸ਼ੀ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.