ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਕਰਜ਼ਈ ਕਿਸਾਨ ਨੇ ਖ਼ੁਦਕੁਸ਼ੀ ਕੀਤੀ

Posted On December - 7 - 2019

ਪੱਤਰ ਪ੍ਰੇਰਕ
ਬਠਿੰਡਾ, 6 ਦਸੰਬਰ
ਪਿੰਡ ਕੋਠੇ ਚੇਤ ਸਿੰਘ ਵਾਲੇ ਦੇ ਕਿਸਾਨ ਨੇ ਆਰਥਿਕ ਤੰਗੀ ਕਾਰਨ ਖ਼ੁਦਕਸੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ (35) ਪੁੱਤਰ ਗੁਰਤੇਜ ਸਿੰਘ ਨੇ ਕੱਲ੍ਹ ਦੇਰ ਸ਼ਾਮ ਆਪਣੇ ਘਰ ਵਿਚ ਹੀ ਕੀਟਨਾਸ਼ਕ ਦਵਾਈ ਪੀ ਲਈ ਸੀ। ਇਸ ਬਾਰੇ ਪਤਾ ਚੱਲਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਗਿੱਦੜਬਾਹਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਛਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਸਿੰਘ ਕੋਲ ਕੇਵਲ ਇੱਕ ਏਕੜ ਜ਼ਮੀਨ ਸੀ। ਫ਼ਸਲ ਘੱਟ ਹੋਣ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਦੇ ਸਿਰ ਤਿੰਨ ਲੱਖ ਦੇ ਕਰੀਬ ਕਰਜ਼ਾ ਸੀ। ਉਸ ਨੇ ਜ਼ਮੀਨ ਗਹਿਣੇ ਕਰ ਕੇ ਬੈਂਕ ਦਾ ਕਰਜ਼ਾ ਲਾਹ ਦਿੱਤਾ ਸੀ ਤੇ ਅਜੇ ਆੜ੍ਹਤੀਆਂ ਦਾ ਕਰਜ਼ਾ ਖੜ੍ਹਾ ਸੀ। ਇਸ ਵਾਰ ਮੀਂਹ ਕਾਰਨ ਉਸ ਦੀ ਕਣਕ ਦੀ ਬੀਜੀ ਫ਼ਸਲ ਵੀ ਖ਼ਰਾਬ ਹੋ ਗਈ ਸੀ ਤੇ ਦੁਬਾਰਾ ਕਣਕ ਬੀਜਣ ਲਈ ਉਸ ਕੋਲ ਪੈਸੇ ਨਹੀਂ ਸਨ।


Comments Off on ਕਰਜ਼ਈ ਕਿਸਾਨ ਨੇ ਖ਼ੁਦਕੁਸ਼ੀ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.