ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਕਾਂਗਰਸ ਦੇ ਨਾਨਾ ਪਟੋਲੇ ਸਰਬਸੰਮਤੀ ਨਾਲ ਸਪੀਕਰ ਚੁਣੇ

Posted On December - 2 - 2019

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਨਵ-ਨਿਯੁਕਤ ਸਪੀਕਰ ਨਾਨਾ ਪਟੋਲੇ ਵਿਧਾਨ ਸਭਾ ਵਿਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੀ ਉਡੀਕ ਕਰਦੇ ਹੋਏ। -ਫੋਟੋ: ਪੀਟੀਆਈ

ਮੁੰਬਈ, 1 ਦਸੰਬਰ
ਸੀਨੀਅਰ ਕਾਂਗਰਸੀ ਵਿਧਾਇਕ ਨਾਨਾ ਪਟੋਲੇ ਨੂੰ ਅੱਜ ਸਰਬਸੰਮਤੀ ਨਾਲ ਮਹਾਰਾਸ਼ਟਰ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ। ਪ੍ਰੋ-ਟੈਮ ਸਪੀਕਰ ਦਿਲੀਪ ਵਾਲਸੇ ਪਾਟਿਲ ਨੇ ਇਸ ਸਬੰਧੀ ਐਲਾਨ ਕੀਤਾ। ਅੱਜ ਦਿਨੇ ਭਾਜਪਾ ਉਮੀਦਵਾਰ ਕਿਸ਼ਨ ਕਠੋਰੇ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਸੀ।
ਠਾਕਰੇ ਅਤੇ ਭਾਜਪਾ ਵਿਧਾਇਕ ਦਲ ਦੇ ਆਗੂ ਦੇਵੇਂਦਰ ਫੜਨਵੀਸ ਨੇ ਬਤੌਰ ਵਿਧਾਇਕ ਅਤੇ ਕਿਸਾਨ ਆਗੂ ਵਜੋਂ ਪਟੋਲੇ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਠਾਕਰੇ ਨੇ ਕਿਹਾ, ‘‘ਮੈਂ ਖੁਸ਼ ਹਾਂ ਕਿ ਕਿਸਾਨ ਦਾ ਪੁੱਤਰ ਇਸ ਅਹੁਦੇ ’ਤੇ ਚੁਣਿਆ ਗਿਆ ਹੈ।’’ ਐਨਸੀਪੀ ਦੇ ਮੰਤਰੀ ਜੈਯੰਤ ਪਾਟਿਲ ਨੇ ਕਿਹਾ ਕਿ ਉਹ ਵਿਰੋਧੀ ਧਿਰ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਨਾਂ ਵਾਪਸ ਲੈਣ ਅਤੇ ਪਟੋਲੇ ਨੂੰ ਸਰਬਸੰਮਤੀ ਨਾਲ ਸਪੀਕਰ ਚੁਣੇ ਜਾਣਾ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸ਼ਲਾਘਾ ਕਰਦੇ ਹਨ। ਪਟੋਲੇ ਭਾਜਪਾ ਦੇ ਹਰੀਭਾਊ ਬਾਗੜੇ ਦੀ ਥਾਂ ਲੈਣਗੇ ਜੋ ਫੜਨਵੀਸ ਸਰਕਾਰ ਸਮੇਂ 2014-2019 ਤਕ ਸਪੀਕਰ ਰਹੇ। ਪਟੋਲੇ ਵਿਦਰਭ ਦੀ ਸਕੋਲੀ ਵਿਧਾਨ ਸਭਾ ਖੇਤਰ ਦੀ ਪ੍ਰਤੀਨਿਧਤਾ ਕਰਦੇ ਹਨ, ਜਦੋਂ ਕਿ ਕਠੋਰੇ ਠਾਣੇ ਜ਼ਿਲ੍ਹੇ ਦੇ ਮੁਰਬਾਦ ਤੋਂ ਆਉਂਦੇ ਹਨ। ਦੋਵੇਂ ਜਣੇ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ।
-ਪੀਟੀਆਈ

ਸਰਕਾਰ ਪ੍ਰਾਈਵੇਟ ਨੌਕਰੀਆਂ ਵਿੱਚ 80 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਵਚਨਬੱਧ: ਰਾਜਪਾਲ

ਮੁੰਬਈ: ਮਹਾਰਾਸ਼ਟਰ ਦੇ ਰਾਜਪਾਲ ਬੀ ਐੱਸ ਕੋਸ਼ਿਆਰੀ ਨੇ ਅੱਜ ਕਿਹਾ ਕਿ ਮਹਾ ਵਿਕਾਸ ਅਗਾੜੀ ਸਰਕਾਰ ਬੇਰੁਜ਼ਗਾਰੀ ਬਾਰੇ ਚਿੰਤਤ ਹੈ ਤੇ ਇਹ ਸਥਾਨਕ ਲੋਕਾਂ ਨੂੰ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ 80 ਫੀਸਦੀ ਰਾਖਵਾਂਕਰਨ ਦੇਣਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਏਗੀ। ਉਹ ਵਿਧਾਨ ਸਭਾ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਵੀਂ ਸਰਕਾਰ ਦੇ ਅਗਾਮੀ ਵਰ੍ਹਿਆਂ ਦੇ ਏਜੰਡੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਆਮ ਨਾਗਰਿਕਾਂ ਨੂੰ 10 ਰੁਪਏ ’ਚ ਖਾਣਾ ਮੁਹੱਈਆ ਕਰਾਏਗੀ ਅਤੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮਲਟੀ ਸਪੈਸ਼ਲਿਟੀ ਹਸਪਤਾਲ ਬਣਾਏਗੀ। ਉਨ੍ਹਾਂ ਦੱਸਿਆ ਕਿ ਉਕਤ ਐਲਾਨ ਸ਼ਿਵ ਸੈਨਾ-ਐਨਸੀਪੀ-ਕਾਂਗਰਸ ਗੱਠਜੋੜ ਦੇ ਘੱਟੋ ਘੱਟ ਸਾਂਝੇ ਪ੍ਰੋਗਰਾਮ ਦਾ ਹਿੱਸਾ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਛੇਤੀ ਹੀ ਮਹਾਰਾਸ਼ਟਰ ਦੀ ਆਰਥਿਕ ਹਾਲਤ ਦੀ ‘ਸਹੀ ਤਸਵੀਰ’ ਪੇਸ਼ ਕਰੇਗੀ।
-ਪੀਟੀਆਈ

ਦੇਵੇਂਦਰ ਫੜਨਵੀਸ ਬਣੇ ਵਿਰੋਧੀ ਧਿਰ ਦੇ ਨੇਤਾ

ਮੁੰਬਈ: ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਵਿਧਾਇਕ ਦਲ ਦੇ ਨੇਤਾ ਦੇਵੇਂਦਰ ਫੜਨਵੀਸ ਨੂੰ ਅੱਜ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਨਿਰਵਿਰੋਧ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਗਿਆ ਹੈ। ਵਿਧਾਨ ਸਭਾ ਸਪੀਕਰ ਨਾਨਾ ਐੱਫ ਪਟੋਲੇ ਨੇ ਸ੍ਰੀ ਫੜਨਵੀਸ ਦਾ ਨਾਂ ਇਸ ਵੱਕਾਰੀ ਅਹੁਦੇ ਲਈ ਐਲਾਨਿਆ। ਇਸ ਦੌਰਾਨ ਮਹਾਂ ਵਿਕਾਸ ਅਗਾੜੀ ਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਤਾੜੀਆਂ ਵਜਾ ਕੇ ਮੇਜ ਥਪਥਪਾ ਕੇ ਇਸ ਫ਼ੈਸਲੇ ਦਾ ਸਮਰਥਨ ਕੀਤਾ।
-ਆਈਏਐੱਨਐੱਸ


Comments Off on ਕਾਂਗਰਸ ਦੇ ਨਾਨਾ ਪਟੋਲੇ ਸਰਬਸੰਮਤੀ ਨਾਲ ਸਪੀਕਰ ਚੁਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.