ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਕੀਰਤਪੁਰ ਸਾਹਿਬ ’ਚ ਐੱਲਈਡੀ ਲਾਈਟਾਂ ਦਾ ਉਦਘਾਟਨ

Posted On December - 5 - 2019

ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਦੇ ਹੋਏ ਸਪੀਕਰ ਰਾਣਾ ਕੇਪੀ ਸਿੰਘ।

ਬੀ.ਐੱਸ. ਚਾਨਾ
ਕੀਰਤਪੁਰ ਸਾਹਿਬ, 4 ਦਸੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ 2026 ਵਿੱਚ ਹੋਣ ਵਾਲੇ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਤੋਂ ਪਹਿਲਾਂ ਨਗਰ ਦਾ ਕੋਨਾ-ਕੋਨਾ ਚਮਕਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਧਾਰਮਿਕ ਆਗੂਆ ਤੇ ਇਲਾਕੇ ਦੇ ਬੁਧੀਜੀਵੀਆਂ ਨਾਲ ਰਾਏ ਮਸ਼ਵਰਾ ਕਰਕੇ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ। ਅੱਜ ਰਾਣਾ ਕੇ ਪੀ ਸਿੰਘ ਕੀਰਤਪੁਰ ਸਾਹਿਬ ਵਿੱਚ ਕਰੋੜਾ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰ ਰਹੇ ਸਨ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੀਰਤਪੁਰ ਸਾਹਿਬ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਕਾਰਨ ਸੰਸਾਰ ਭਰ ਦੇ ਹਜ਼ਾਰ ਲੋਕ ਰੋਜ਼ਾਨਾ ਇਸ ਸਥਾਨ ’ਤੇ ਨਤਮਸਤਕ ਹੋਣ ਲਈ ਪੁੱਜਦੇ ਹਨ। ਇਸ ਤੋਂ ਪਹਿਲਾਂ ਰਾਣਾ ਕੇਪੀ ਸਿੰਘ ਨੇ ਅੱਜ ਕੀਰਤਪੁਰ ਸਾਹਿਬ ਦੇ ਬਾਜ਼ਾਰਾਂ ਵਿਚ ਬਣਾਈਆਂ ਗਲੀਆਂ ਦਾ ਉਦਘਾਟਨ ਕੀਤਾ ਤੇ ਨਾਲ ਹੀ ਵੱਖ ਵੱਖ ਗਲੀਆਂ ਵਿਚ ਐੱਲਈਡੀ ਲਾਈਟਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਬਹੁਮੰਤਵੀ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਅਤੇ ਮੁੱਖ ਮਾਰਗ ਤੋਂ ਰੇਲਵੇ ਕਰਾਸਿੰਗ ਤੱਕ ਲਿੰਕ ਸੜਕ ਦੇ ਨਿਰਮਾਣ, ਗੁਰਦੁਆਰਾ ਪਤਾਲਪੁਰੀ ਸਾਹਿਬ ਦੀ ਪਾਰਕਿੰਗ ਤੇ ਗੁਰਦੁਆਰਾ ਚਰਨ ਕਵਲ ਸਾਹਿਬ ਨੇੜੇ ਨਾਲੇ ਨੂੰ ਪੱਕਾ ਕਰਕੇ ਉਥੇ ਪਾਰਕਿੰਗ ਦੀ ਉਸਾਰੀ ਦੇ ਨੀਹ ਪੱਥਰ ਵੀ ਰੱਖੇ।


Comments Off on ਕੀਰਤਪੁਰ ਸਾਹਿਬ ’ਚ ਐੱਲਈਡੀ ਲਾਈਟਾਂ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.