ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਕੁੱਟਮਾਰ ਮਾਮਲੇ ’ਚ ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਸਣੇ ਤਿੰਨ ਨਾਮਜ਼ਦ

Posted On December - 6 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਦਸੰਬਰ
ਇਕ ਸਿੱਖ ਮੁੰਡੇ ਦੀ ਮਾਰਕੁੱਟ ਕਰਨ ਅਤੇ ਉਸ ਦਾ ਪਟਕਾ ਪਾੜਨ ਦੇ ਦੋਸ਼ ਹੇਠ ਪੁਲੀਸ ਨੇ ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ਤੇ ਕੁਝ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਹ ਕੇਸ ਪੀੜਤ ਮੁੰਡੇ ਦੇ ਪਿਤਾ ਹਰਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ’ਚ ਦਰਜ ਕੀਤਾ ਗਿਆ ਹੈ, ਜਿਸ ਵਿਚ ਸਾਬਕਾ ਅਕਾਲੀ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਪੁੱਤਰ ਰਣਬੀਰ ਸਿੰਘ ਰਾਣਾ, ਹਨੀ ਅਤੇ ਉਸ ਦੇ ਕਾਰ ਚਾਲਕ ਸਮੇਤ ਅਣਪਛਾਤੇ ਵਿਅਕਤੀ ਸ਼ਾਮਲ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਦੋ ਦਸੰਬਰ ਸ਼ਾਮੀਂ ਆਦਰਸ਼ ਨਗਰ ਵਿਖੇ ਉਸ ਦੇ ਪੁੱਤਰ ਜੈਦੀਪ ਖ਼ਿਲਾਫ਼ ਕੁਝ ਲੋਕਾਂ ਨੇ ਅਪਸ਼ਬਦ ਬੋਲੇ ਤੇ ਉਸ ਦੀ ਮਾਰਕੁੱਟ ਕੀਤੀ। ਰਣਬੀਰ ਸਿੰਘ ਰਾਣਾ ਨੇ ਦਾਅਵਾ ਕੀਤਾ ਕਿ ਦੋਵਾਂ ਧਿਰਾਂ ਵਿਚਾਲੇ ਰਜ਼ਾਮੰਦੀ ਹੋ ਚੁੱਕੀ ਹੈ।


Comments Off on ਕੁੱਟਮਾਰ ਮਾਮਲੇ ’ਚ ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਸਣੇ ਤਿੰਨ ਨਾਮਜ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.