ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਖੁੰਡਾ ਸਕੂਲ ’ਚ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ

Posted On December - 4 - 2019

ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 3 ਦਸੰਬਰ
ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖੁੰਡਾ ਵਿੱਚ ਮਾਈ ਭਾਗੋ ਵਿੱਦਿਆ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ 21 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਤਕਸੀਮ ਕੀਤੇ। ਇਸ ਤੋਂ ਇਲਾਵਾ 6ਵੀਂ ਤੋਂ ਅੱਠਵੀਂ ਜਮਾਤ ਤੱਕ ਦੇ 60 ਬੱਚਿਆਂ ਨੂੰ ਮੁਫਤ ਵਰਦੀਆਂ ਵੰਡੀਆਂ ਗਈਆਂ।
ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੇ ਅਧਿਆਪਨ ਕਿੱਤੇ ਨੂੰ ਨਿਭਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਪੜ ਲਿਖ ਕੇ ਚੰਗੇ ਮੁਕਾਮ ਤੇ ਪਹੁੰਚਣ ਦੇ ਸਮਰੱਥ ਹੋ ਸਕਣ।
ਵਿਧਾਇਕ ਬਾਜਵਾ ਨੇ ਕਿਹਾ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਅਪੀਲ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਬੇਹਤਰ ਭਵਿੱਖ ਲਈ ਪੂਰੀ ਲਗਨ ਅਤੇ ਸਖਤ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਡੋਗਰਾ, ਲੈਕ.ਰਘੁਬੀਰ ਸਿੰਘ, ਲੈਕ.ਚਿਤਵੰਤ ਸਿੰਘ, ਰਵਿੰਦਰ ਸਿੰਘ ਪੀਟੀ, ਅਧਿਆਪਕ ਕੁਲਤਾਰ ਸਿੰਘ, ਬਲਵਿੰਦਰ ਕੁਮਾਰ, ਅਧਿਆਪਕਾ ਕਮਲਜੀਤ ਬਾਠ, ਸੁਖਦੀਪ ਕੌਰ ਮੌਜੂਦ ਸਨ।


Comments Off on ਖੁੰਡਾ ਸਕੂਲ ’ਚ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.