ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਗੁਰਦੁਆਰਾ ਕਰਤਾਰਪੁਰ ਵਿਖੇ ਰਾਗੀ ਜਥੇ ਭੇਜਣ ਦਾ ਫੈਸਲਾ

Posted On December - 5 - 2019

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਦਸੰਬਰ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਰਾਗੀ ਜਥਿਆਂ ਦੀਆਂ ਸੇਵਾਵਾਂ ਮੁਹੱਈਆ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ 16 ਦਸੰਬਰ ਤੋਂ ਰਾਗੀ ਜਥੇ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣਗੇ ਅਤੇ ਦਿਨ ਭਰ ਕੀਰਤਨ ਕਰਨ ਮਗਰੋਂ ਸ਼ਾਮ ਨੂੰ ਵਾਪਸ ਪਰਤ ਆਉਣਗੇ।
ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਮਗਰੋਂ ਉੱਥੇ ਸ਼ਰਧਾਲੂਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਰੋਜ਼ਾਨਾ ਭਾਰਤ ਵੱਲੋਂ ਔਸਤਨ 500 ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ ਪਰ ਉੱਥੇ ਫਿਲਹਾਲ ਰਾਗੀ ਜਥਿਆਂ ਦੀ ਘਾਟ ਹੈ। ਪਾਕਿਸਤਾਨ ਵਿਚ ਸਿੱਖਾਂ ਦੀ ਵਸੋਂ ਘੱਟ ਹੋਣ ਕਾਰਨ ਉੱਥੇ ਕੀਰਤਨ ਕਰਨ ਵਾਲੇ ਸਿੱਖ ਜਥਿਆਂ ਦੀ ਵੀ ਘਾਟ ਹੈ। ਜੋ ਰਾਗੀ ਜਥੇ ਪਹਿਲਾਂ ਹੀ ਕੰਮ ਕਰ ਰਹੇ ਹਨ, ਉਹ ਉੱਥੇ ਵੱਖ ਵੱਖ ਗੁਰਦੁਆਰਿਆਂ ਵਿਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ। ਇਸ ਲਈ ਗੁਰਦੁਆਰਾ ਕਰਤਾਰਪੁਰ ਵਿਖੇ ਦਰਸ਼ਨ ਕਰਨ ਲਈ ਜਾਂਦੀ ਸੰਗਤ ਵੱਲੋਂ ਮਹਿਸੂਸ ਕੀਤਾ ਗਿਆ ਹੈ ਕਿ ਉੱਥੇ ਕੀਰਤਨ ਨਿਰੰਤਰ ਦਿਨ ਭਰ ਚੱਲਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿਚ ਸ਼੍ਰੋਮਣੀ ਕਮੇਟੀ ਨੇ ਰਾਗੀ ਜਥਿਆਂ ਦੀਆਂ ਸੇਵਾਵਾਂ ਮੁਹੱਈਆ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਗੀ ਜਥੇ ਭੇਜਣ ਦੀ ਸੇਵਾ 16 ਦਸੰਬਰ ਤੋਂ ਸ਼ੁਰੂ ਹੋਵੇਗੀ।
ਪਹਿਲੇ ਦਿਨ ਭਾਈ ਸ਼ੌਕੀਨ ਸਿੰਘ ਦਾ ਰਾਗੀ ਜਥਾ ਤੇ 17 ਦਸੰਬਰ ਨੂੰ ਭਾਈ ਗੁਰਮੇਲ ਸਿੰਘ ਦਾ ਰਾਗੀ ਜਥਾ ਉੱਥੇ ਜਾਵੇਗਾ। ਇਹ ਰਾਗੀ ਜਥੇ ਸਵੇਰੇ ਆਮ ਸ਼ਰਧਾਲੂਆਂ ਵਾਂਗ ਡੇਰਾ ਬਾਬਾ ਨਾਨਕ ਟਰਮੀਨਲ ਤੋਂ ਗੁਰਦੁਆਰਾ ਕਰਤਾਰਪੁਰ ਜਾਣਗੇ ਅਤੇ ਗੁਰਬਾਣੀ ਦੇ ਕੀਰਤਨ ਦੀ ਸੇਵਾ ਕਰਨ ਮਗਰੋਂ ਸ਼ਾਮ ਨੂੰ ਪਰਤ ਆਉਣਗੇ। ਇਨ੍ਹਾਂ ਰਾਗੀ ਜਥਿਆਂ ਦੀਆਂ ਡਿਊਟੀਆਂ ਸ਼੍ਰੋਮਣੀ ਕਮੇਟੀ ਵੱਲੋਂ ਲਾਈਆਂ ਜਾਣਗੀਆਂ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਰਾਗੀ ਜਥਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਲੋੜੀਂਦੀ ਫ਼ੀਸ ਦਾ ਭੁਗਤਾਨ ਵੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਕੀਰਤਨ ਕਰਨ ਲਈ ਹਾਰਮੋਨੀਅਮ, ਤਬਲਾ ਆਦਿ ਸਾਜ਼ੋ-ਸਾਮਾਨ ਪਹਿਲਾਂ ਹੀ ਗੁਰਦੁਆਰਾ ਕਰਤਾਰਪੁਰ ਵਿਖੇ ਭੇਟ ਕੀਤਾ ਜਾਵੇਗਾ।

ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ 535 ਸ਼ਰਧਾਲੂ
ਡੇਰਾ ਬਾਬਾ ਨਾਨਕ (ਟ੍ਰਿਬਿਊਨ ਨਿਊਜ਼ ਸਰਵਿਸ): ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ 535 ਸ਼ਰਧਾਲੂ ਗਏ। ਲੰਘੇ ਦਿਨੀਂ ਹਰਿਆਣਾ ਦੀ ਇਕ ਸ਼ਰਧਾਲੂ ਲੜਕੀ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੁਝ ਘੰਟਿਆਂ ਲਈ ‘ਲਾਪਤਾ’ ਹੋਣ ਦੀ ਫ਼ੈਲੀ ਅਫ਼ਵਾਹ ਕਾਰਨ ਹੁਣ ਕੌਰੀਡੋਰ ਟਰਮੀਨਲ ਅੰਦਰ ਸ਼ਰਧਾਲੂਆਂ ਦੇ ਦੋ ਵਾਰ ਬਾਇਓਮੈਟ੍ਰਿਕ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਦੇ ਇਕ ਅਧਿਕਾਰੀ ਨੇ ਅਜਿਹੀਆਂ ਮਨਘੜਤ ਖ਼ਬਰਾਂ ਤੋਂ ਸ਼ਰਧਾਲੂਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।


Comments Off on ਗੁਰਦੁਆਰਾ ਕਰਤਾਰਪੁਰ ਵਿਖੇ ਰਾਗੀ ਜਥੇ ਭੇਜਣ ਦਾ ਫੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.