ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਉਣ ਦਾ ਕੈਂਪ

Posted On December - 4 - 2019

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦਸਤਾਰ ਸਜਾਉਂਦੇ ਹੋਏ ਗੁਰਜੀਤ ਸਿੰਘ ਸ਼ਾਹਪੁਰ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 3 ਦਸੰਬਰ
ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਸੁੰਦਰ ਦਸਤਾਰ ਸਜਾਉਣ ਦਾ ਕੈਂਪ ਦਸਤਾਰ ਕੋਚ ਗੁਰਜੀਤ ਸਿੰਘ ਸ਼ਾਹਪੁਰੀਆ ਵੱਲੋਂ ਲਾ ਕੇ ਨਿਵੇਕਲੀ ਮਿਸਾਲ ਕਾਇਮ ਕੀਤੀ ਹੈ। ਪਾਕਿਸਤਾਨ ਦੀ ਧਰਤੀ ’ਤੇ ਪਹਿਲੀ ਵਾਰ ਭਾਰਤੀ ਨੌਜਵਾਨ ਵਲੋਂ ਸੁੰਦਰ ਦਸਤਾਰ ਸਜਾਉਣ ਦਾ ਮੁਫ਼ਤ ਕੈਂਪ ਲਾਇਆ ਗਿਆ ਹੈ। ਇਸ ਮੌਕੇ ਗ਼ੈਰ-ਪੰਜਾਬੀਆਂ ਨੇ ਵੀ ਚਾਅ ਨਾਲ ਦਸਤਾਰਾਂ ਸਜਾਈਆਂ। ਕੈਂਪ ਦੌਰਾਨ ਉਥੇ ਹਾਜ਼ਰ ਮੁਸਲਮਾਨ ਵੀਰਾਂ ਨੇ ਦਸਤਾਰ ਸਜਾਉਣ ਦੀ ਕਾਰਵਾਈ ਨੂੰ ਉਤਸੁਕਤਾ ਨਾਲ ਦੇਖਿਆ।
ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਾਹਪੁਰ ਦੇ ਨੌਜਵਾਨ ਗੁਰਜੀਤ ਸਿੰਘ ਸ਼ਾਹਪੁਰੀਆ, ਜੋ ਹੋਰ ਨੌਜਵਾਨਾਂ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ, ਨੇ ਦੱਸਿਆ ਕਿ ਇੱਥੇ (ਗੁਰਦੁਆਰਾ ਕਰਤਾਰਪੁਰ ਸਾਹਿਬ) ਸੁੰਦਰ ਦਸਤਾਰ ਸਜਾਉਣ ਦੇ ਮੁਫ਼ਤ ਲਗਾਏ ਕੈਂਪ ਵਿਚ ਸਥਾਨਕ ਗ਼ੈਰ ਸਿੱਖਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਦਿਲਚਸਪੀ ਦਿਖਾਈ। ਉਨ੍ਹ: ਦੱਸਿਆ ਕਿ ਇੱਥੇ ਮੁਫ਼ਤ ਸੁੰਦਰ ਦਸਤਾਰ ਸਜਾਉਣ ਦਾ ਕੈਂਪ ਰੇਡੀਓ ਸਾਡੇ ਆਲੇ ਨਿਊਜ਼ੀਲੈਂਡ ਦੇ ਸਹਿਯੋਗ ਨਾਲ ਲਾਇਆ ਗਿਆ। ਇਸ ਮੌਕੇ ਸਰਵਣ ਸਿੰਘ ਮਾਨ, ਹਰਕੰਵਲ ਸਿੰਘ ਹੋਡੀਆ, ਸਰਪੰਚ ਮਨਜੀਤ ਸਿੰਘ ਮਛਰਾਲਾ, ਸਿੰਘ ਢਿੱਲੋਂ ਕਲਾਨੌਰ ਨੇ ਪਾਕਿਸਤਾਨ ਸਰਕਾਰ ਵੱਲੋਂ ਇੱਥੇ ਸ਼ਰਧਾਲੂਆਂ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।


Comments Off on ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਉਣ ਦਾ ਕੈਂਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.