ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਚਾਹੜਕੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼

Posted On December - 4 - 2019

ਪਿੰਡ ਚਾਹੜਕੇ ਦੀ ਪੰਚਾਇਤ ਗਲੀਆਂ ਦੀ ਮੁਰੰਮਤ ਕਰਾਉਂਦੀ ਹੋਈ। -ਫੋਟੋ: ਭੰਗੂ

ਪੱਤਰ ਪ੍ਰੇਰਕ
ਭੋਗਪੁਰ, 3 ਦਸੰਬਰ
ਬਲਾਕ ਭੋਗਪੁਰ ਵਿੱਚ ਪੈਂਦਾ ਪਿੰਡ ਚਾਹੜਕੇ ਸਰਬਪੱਖੀ ਵਿਕਾਸ ਪੱਖੋਂ ਬਹੁਤ ਪੱਛੜਿਆ ਹੋਇਆ ਹੈ। ਵੱਖ ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਪਿੰਡ ਦਾ ਵਿਕਾਸ ਕਰਨ ’ਚ ਮਤਰੇਈ ਮਾਂ ਵਾਲਾ ਸਲੂਕ ਕੀਤਾ। ਇਥੋਂ ਤੱਕ ਕਿ ਅਜੇ ਤੱਕ ਬਹੁਤੀਆਂ ਗਲੀਆਂ-ਨਾਲੀਆਂ ਵੀ ਪੱਕੀਆਂ ਨਹੀਂ ਹੋਈਆਂ ਹਨ। ਪਿੰਡ ਦੀ ਸਰਪੰਚ ਊਸ਼ਾ ਰਾਣੀ ਦਾ ਕਹਿਣਾ ਹੈ ਕਿ ਜਦੋਂ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਬਣੀ ਉਦੋਂ ਤੋਂ ਹੀ ਸਰਕਾਰ ਨੇ ਵਿਕਾਸ ਕੰਮਾਂ ਲਈ ਕੋਈ ਵੀ ਗ੍ਰਾਂਟ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਫਿਰ ਵੀ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਪਿੰਡ ਦੀ ਸਫਾਈ ਅਤੇ ਗਲੀਆਂ ਨਾਲੀਆਂ ਦੀ ਮੁਰੰਮਤ ਮਗਨਰੇਗਾ ਸਕੀਮ ਰਾਹੀਂ ਜਾਂ ਕਿਸੇ ਹੋਰ ਸਾਧਨਾਂ ਰਾਹੀਂ ਕਰਾਉਂਦੇ ਰਹਿੰਦੇ ਹਨ।
ਪੰਚ ਪਲਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਵਿੱਚ ਨਾ ਡਿਸਪੈਂਸਰੀ, ਨਾ ਪੰਚਾਇਤ ਘਰ, ਆਜ਼ਾਦੀ ਤੋਂ ਪਹਿਲਾਂ ਦਾ ਪ੍ਰਾਇਮਰੀ ਸਕੂਲ ਅਜੇ ਤੱਕ ਅਪਗ੍ਰੇਡ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬਲਾਕ ਦੇ ਸਾਰੇ ਪਿੰਡਾਂ ਨੂੰ ਸਰਕਾਰ ਨੇ ਦੋ ਤੋਂ ਪੰਜ ਲੱਖ ਰੁਪਏ ਤੱਕ ਗ੍ਰਾਂਟਾਂ ਦਿੱਤੀਆਂ ਪਰ ਕੇਵਲ ਚਾਹੜਕੇ ਪਿੰਡ ਨੂੰ ਕੋਈ ਗ੍ਰਾਂਟ ਨਹੀਂ ਦਿੱਤੀ ਹੈ। ਪਿੰਡ ਦੀ ਪੰਚਾਇਤ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਘੱਟੋ ਘੱਟ 10 ਲੱਖ ਰੁਪਏ ਦੀ ਗ੍ਰਾਂਟ ਦੇਵੇ ਤਾਂ ਜੋ ਇਹ ਵੀ ਪਿੰਡ ਸਮੇਂ ਦਾ ਹਾਣੀ ਬਣ ਸਕੇ।


Comments Off on ਚਾਹੜਕੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.