ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ

Posted On December - 13 - 2019

ਰਾਏਪੁਰ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਕੀਤੀ ਗਈ ਕਾਰਵਾਈ ਦੌਰਾਨ ਦੋ ਨਕਸਲੀ ਮਾਰੇ ਗਏ। ਕਾਰਵਾਈ ਦੌਰਾਨ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦਾ ਜਵਾਨ ਜ਼ਖ਼ਮੀ ਹੋ ਗਿਆ। ਆਈਜੀ (ਬਸਤਰ ਰੇਂਜ) ਸੁੰਦਰਰਾਜ ਨੇ ਦੱਸਿਆ ਕਿ ਮੋਰਪੱਲੀ ਅਤੇ ਤਿਮਾਪੁਰਾਰ ਪਿੰਡਾਂ ਵਿਚਕਾਰ ਪੈਂਦੇ ਜੰਗਲ ’ਚ ਦੁਪਹਿਰ ਵੇਲੇ ਹੋਏ ਮੁਕਾਬਲੇ ਦੌਰਾਨ ਦੋ ਨਕਸਲੀ ਹਲਾਕ ਹੋ ਗਏ। ਉਧਰ ਮੋਰਪੱਲੀ ਦੇ ਜੰਗਲਾਂ ’ਚ ਨਕਸਲੀਆਂ ਦੇ ਬਾਰੂਦੀ ਸੁਰੰਗ ਧਮਾਕੇ ’ਚ ਐੱਸਟੀਐੱਫ ਦਾ ਜਵਾਨ ਜ਼ਖ਼ਮੀ ਹੋ ਗਿਆ। ਜਵਾਨ ਨੂੰ ਸਥਾਨਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਜਿਥੋਂ ਉਸ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਪਹੁੰਚਾਇਆ ਜਾਵੇਗਾ।
-ਪੀਟੀਆਈ


Comments Off on ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.