ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਜ਼ਮੀਨੀ ਵਿਵਾਦ: ਕੇਸ ਦਰਜ ਹੋਣ ’ਤੇ ਮੁਲਜ਼ਮ ਨੇ ਜ਼ਹਿਰ ਖਾਧੀ

Posted On December - 2 - 2019

ਥਾਣਾ ਸਦਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਯੂਨੀਅਨ ਦੇ ਆਗੂ।

ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 1 ਦਸੰਬਰ
ਪਿੰਡ ਜਿਊਂਦ ਦੇ ਕਿਸਾਨਾਂ ਵੱਲੋਂ ਆਪਣੇ ਜ਼ਮੀਨੀ ਹੱਕ ਲੈਣ ਲਈ ਤਹਿਸੀਲ ਫੂਲ ਅੱਗੇ 2 ਅਗਸਤ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਧਰਨੇ ਤੋਂ ਪਹਿਲਾਂ ਜੋ ਗਲਤ ਰਜਿਸਟਰੀ ਹੋਈ ਸੀ, ਉਹ ਜ਼ਮੀਨ ਮਾਲਕ ਜ਼ਮੀਨ ਉੱਤੇ ਕਬਜ਼ਾ ਕਰਨ ਲਈ ਗਿਆ ਤੇ ਉਨ੍ਹਾਂ ਰਾਤ ਨੂੰ ਖੜ੍ਹੀ ਕਣਕ ਵਿੱਚ ਵੱਟ ਪਾ ਦਿੱਤੀ ਤੇ ਸਵੇਰੇ ਉਹ ਫਿਰ ਟਰੈਕਟਰ ਟਰਾਲੀ ਲੈ ਕੇ ਆ ਗਏ ਜਿਨ੍ਹਾਂ ਨਾਲ 10-12 ਹਥਿਆਰਬੰਦ ਵਿਅਕਤੀ ਵੀ ਸਨ। ਅਸਲੀ ਜ਼ਮੀਨ ਮਾਲਕਾਂ ਤੇ ਪਿੰਡ ਵਾਸੀਆਂ ਨੂੰ ਜਿਵੇਂ ਹੀ ਇਸ ਦੀ ਭਿਣਕ ਪਈ ਤਾਂ ਉਹ ਉੱਥੇ ਪਹੁੰਚ ਗਏ ਲੋਕਾਂ ਦੇ ਇਕੱਠ ਨੂੰ ਦੇਖ ਕੇ ਉਹ ਆਪਣਾ ਟਰੈਕਟਰ ਟਰਾਲੀ ਉੱਥੇ ਹੀ ਛੱਡ ਕੇ ਭੱਜ ਗਏ। ਇਸ ਦੀ ਸਾਰੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਟਰੈਕਟਰ ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪਿੰਡ ਵਾਸੀਆਂ ਕਿਸਾਨਾਂ ਅਤੇ ਔਰਤਾਂ ਨੇ ਥਾਣਾ ਸਦਰ ਗਿੱਲ ਕਲਾਂ ਅੱਗੇ ਧਰਨਾ ਲਗਾ ਦਿੱਤਾ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨੇ ਦੌਰਾਨ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਦੋ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ। ਭਰੋਸਾ ਦੇਣ ਤੋਂ ਬਾਅਦ ਦੇਰ ਸ਼ਾਮ ਨੂੰ ਧਰਨਾ ਸਮਾਪਤ ਕਰ ਦਿੱਤਾ ਗਿਆ।
ਇਸ ਸਬੰਧੀ ਥਾਣਾ ਸਦਰ ਦੇ ਐੱਸਐੱਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੌਦਾਗਰ ਸਿੰਘ, ਸੁਰਜੀਤ ਸਿੰਘ ਤੇ ਸਾਬਕਾ ਸਰਪੰਚ ਮੇਲਾ ਸਿੰਘ ’ਤੇ ਕੇਸ ਦਰਜ ਕੀਤਾ ਗਿਆ ਹੈ।
ਉੱਧਰ ਸੌਦਾਗਰ ਸਿੰਘ ਨੂੰ ਜਦ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਜ਼ਹਿਰੀਲੀ ਚੀਜ਼ ਨਿਗਲ਼ ਲਈ। ਲੜਕੇ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਸ਼ਹਿਰ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਸਬੰਧੀ ਕੋਈ ਜ਼ਹਿਰੀਲੀ ਚੀਜ਼ ਨਿਗਲਣ ਤੋ ਪਹਿਲਾਂ ਸੌਦਾਗਰ ਸਿੰਘ ਦੀ ਵੀਡੀਉ ਵੀ ਵਾਇਰਲ ਹੋਈ ਜਿਸ ਵਿੱਚ ਉਸ ਨੇ ਆਪਣੇ ਕਰਜ਼ੇ ਦੇ ਬੋਝ ਹੇਠਾਂ ਦੱਬਣ ਤੇ ਪਰਿਵਾਰ ਨਾਲ ਹੋ ਰਹੇ ਧੱਕੇਸ਼ਾਹੀ ਖ਼ਿਲਾਫ਼ ਉਸ ਨੂੰ ਜਾਨੋਂ ਮਾਰਨ ਤੇ ਧਮਕੀਆਂ ਦੇਣ ਵਾਲੇ ਪਿੰਡ ਦੇ ਕੁਝ ਵਿਅਕਤੀਆਂ ਦੇ ਨਾਮ ਵੀ ਦੱਸੇ ਹਨ।


Comments Off on ਜ਼ਮੀਨੀ ਵਿਵਾਦ: ਕੇਸ ਦਰਜ ਹੋਣ ’ਤੇ ਮੁਲਜ਼ਮ ਨੇ ਜ਼ਹਿਰ ਖਾਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.