ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਜਿਨਸੀ ਸ਼ੋਸ਼ਣ ਮਾਮਲੇ ਦੀ ਪੜਤਾਲ ਮੁਕੰਮਲ

Posted On December - 5 - 2019

ਜਸਵੰਤ ਸਿੰਘ ਜੱਸ
ਫ਼ਰੀਦਕੋਟ, 4 ਦਸੰਬਰ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਇੱਕ ਡਾਕਟਰ ਅਤੇ ਯੂਨੀਵਰਸਿਟੀ ਦੇ ਇੱਕ ਸੀਨੀਅਰ ਅਧਿਕਾਰੀ ਉੱਪਰ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੀ ਸਥਾਨਕ ਜਾਂਚ ਕਮੇਟੀ ਨੇ ਪੜਤਾਲ ਮੁਕੰਮਲ ਕਰ ਲਈ ਹੈ।
ਕਮੇਟੀ ਦੀ ਚੇਅਰਪਰਸਨ ਅਮਰਜੀਤ ਕੌਰ ਨੇ ਪੜਤਾਲ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਵਿਵਾਦਾਂ ’ਚ ਘਿਰੇ ਡਾ. ਸੰਜੇ ਗੁਪਤਾ ਅਤੇ ਡਾ. ਲੱਜਾ ਦੇਵੀ ਗੋਇਲ ਦੇ ਬਿਆਨ ਦਰਜ ਕੀਤੇ ਹਨ। ਕਮੇਟੀ ਨੇ 90 ਦਿਨਾਂ ਵਿੱਚ ਇਸ ਮਾਮਲੇ ਦੀ ਪੜਤਾਲ ਮੁਕੰਮਲ ਕਰਨੀ ਸੀ। ਹਾਲਾਂਕਿ ਕਮੇਟੀ ਨੇ ਜਾਂਚ ਇੱਕ ਹਫ਼ਤਾ ਪਹਿਲਾਂ ਹੀ ਮੁਕੰਮਲ ਕਰ ਲਈ ਸੀ ਪਰ ਜ਼ਿਲ੍ਹਾ ਅਟਾਰਨੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਜਾਂਚ ਕਮੇਟੀ ਨੇ ਪੜਤਾਲ ਦੌਰਾਨ ਪੀੜਤ ਡਾਕਟਰ ਨੂੰ ਸੁਣਵਾਈ ਦਾ ਪੂਰਾ ਮੌਕਾ ਨਹੀਂ ਦਿੱਤਾ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪੜਤਾਲ ਦੁਬਾਰਾ ਕਰਨ ਦੇ ਆਦੇਸ਼ ਦਿੱਤੇ ਸਨ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਵਿਵਾਦ ਦੀ ਪੜਤਾਲ ਮੁਕੰਮਲ ਹੋ ਗਈ ਹੈ ਅਤੇ ਪੜਤਾਲ ਦੌਰਾਨ ਜੋ ਬਿਆਨ ਅਤੇ ਦਸਤਾਵੇਜ਼ ਫਾਈਲ ਉੱਪਰ ਆਏ ਹਨ, ਉਨ੍ਹਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਦੀ ਰਿਪੋਰਟ ਤਿਆਰ ਕਰ ਦਿੱਤੀ ਜਾਵੇਗੀ। ਦੂਜੇ ਪਾਸੇ ਪੀੜਤ ਡਾਕਟਰ ਅਤੇ ਐਕਸ਼ਨ ਕਮੇਟੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਨਜ਼ਦੀਕ ਧਰਨੇ ’ਤੇ ਡਟੇ ਹੋਏ ਹਨ। ਐਕਸ਼ਨ ਕਮੇਟੀ ਦੇ ਆਗੂ ਲਾਲ ਸਿੰਘ ਗੋਲੇਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਤਿੰਦਰ ਸਿੰਘ, ਹਰਵੀਰ ਕੌਰ, ਸੁਖਪ੍ਰੀਤ ਕੌਰ, ਗੁਰਦਿਆਲ ਸਿੰਘ ਭੱਟੀ, ਗੁਰਪਾਲ ਸਿੰਘ ਨੰਗਲ ਅਤੇ ਕੇਸ਼ਵ ਅਜ਼ਾਦ ਨੇ ਕਿਹਾ ਕਿ ਪ੍ਰਸ਼ਾਸਨ ਨੇ ਜਾਂਚ ਨੂੰ ਜਾਣ ਬੁੱਝ ਕੇ 90 ਦਿਨ ਤੱਕ ਲਟਕਾਇਆ ਹੈ।
ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਪਹਿਲਾਂ ਹੀ 7 ਦਸੰਬਰ ਨੂੰ ਡਿਪਟੀ ਕਮਿਸ਼ਨਰ ਘੇਰਨ ਦਾ ਐਲਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਸੂਰਵਾਰ ਡਾਕਟਰਾਂ ਖਿਲਾਫ਼ ਕਾਰਵਾਈ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਮੇਟੀ ਆਗੂਆਂ ਨੇ ਕਿਹਾ ਕਿ ਪੜਤਾਲ ਦੌਰਾਨ ਪੀੜਤ ਡਾਕਟਰ ਨੂੰ ਯੂਨੀਵਰਸਿਟੀ ਵੱਲੋਂ ਕਥਿਤ ਪ੍ਰੇਸ਼ਾਨ ਕੀਤਾ ਗਿਆ ਹੈ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।


Comments Off on ਜਿਨਸੀ ਸ਼ੋਸ਼ਣ ਮਾਮਲੇ ਦੀ ਪੜਤਾਲ ਮੁਕੰਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.